06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ 38 ਸਕੂਲੀ ਬੱਸਾਂ ਦੀ ਚੈਕਿੰਗ, 13 ਦੇ ਕੱਟੇ ਚਲਾਨ

ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ)-ਸਕੂਲੀ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਤਹਿਤ 4 ਨਵੰਬਰ ਨੂੰ ਬਲਾਕ ਮਾਹਿਲਪੁਰ ’ਚ ਸੇਫ਼ ਸਕੂਲ ਵਾਹਨ ਪਾਲਿਸੀ ਅਧੀਨ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਮੁਹਿੰਮ ਦੌਰਾਨ ਸੰਤ ਬਾਬਾ ਹਰੀ ਸਿੰਘ ਮਾਡਲ ਸਕੂਲ ਮਾਹਿਲਪੁਰ, ਦਿੱਲੀ ਇੰਟਰਨੈਸ਼ਨਲ ਸਕੂਲ ਜੂਨੀਅਰ ਵਿੰਗ ਮਾਹਿਲਪੁਰ ਅਤੇ ਦੋਆਬਾ ਪਬਲਿਕ ਸਕੂਲ ਮਾਹਿਲਪੁਰ ਦੀਆਂ ਬੱਸਾਂ ਸਮੇਤ ਜ਼ਿਲ੍ਹੇ ਵਿਚ ਕੁੱਲ 38 ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 06-11-2026
ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ)-ਸਕੂਲੀ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਤਹਿਤ 4 ਨਵੰਬਰ ਨੂੰ ਬਲਾਕ ਮਾਹਿਲਪੁਰ ’ਚ ਸੇਫ਼ ਸਕੂਲ ਵਾਹਨ ਪਾਲਿਸੀ ਅਧੀਨ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਮੁਹਿੰਮ ਦੌਰਾਨ ਸੰਤ ਬਾਬਾ ਹਰੀ ਸਿੰਘ ਮਾਡਲ ਸਕੂਲ ਮਾਹਿਲਪੁਰ, ਦਿੱਲੀ ਇੰਟਰਨੈਸ਼ਨਲ ਸਕੂਲ ਜੂਨੀਅਰ ਵਿੰਗ ਮਾਹਿਲਪੁਰ ਅਤੇ ਦੋਆਬਾ ਪਬਲਿਕ ਸਕੂਲ ਮਾਹਿਲਪੁਰ ਦੀਆਂ ਬੱਸਾਂ ਸਮੇਤ ਜ਼ਿਲ੍ਹੇ ਵਿਚ ਕੁੱਲ 38 ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਨਿਯਮਾਂ ਦੀ ਉਲੰਘਣਾ ਪਾਏ ਜਾਣ ’ਤੇ 13 ਬੱਸਾਂ ਦੇ ਚਲਾਨ ਕੱਟੇ ਗਏ। ਜਾਂਚ ਦੌਰਾਨ ਕੁਝ ਬੱਸਾਂ ਵਿਚ ਫ਼ਸਟ ਏਡ ਕਿੱਟਾਂ ਦੀ ਮਿਆਦ ਖ਼ਤਮ ਹੋਣ, ਅੱਗ ਬੁਝਾਊ ਯੰਤਰਾਂ ਦੀ ਘਾਟ, ਸਟਾਪ ਸਾਈਨ ਨਾ ਹੋਣ, ਸੀ.ਸੀ.ਟੀ.ਵੀ ਕੈਮਰੇ ਉਪਲਬਧ ਨਾ ਹੋਣ ਅਤੇ ਸ਼ੀਸ਼ਿਆਂ ਵਿਚ ਤਰੇੜਾਂ ਵਰਗੀਆਂ ਕਮੀਆਂ ਪਾਈਆਂ ਗਈਆਂ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਡਾ. ਹਰਪ੍ਰੀਤ ਕੌਰ ਨੇ ਕਿਹਾ ਕਿ ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੀਆਂ ਬੱਸਾਂ ਵਿਚ ਸਫ਼ਰ ਕਰਨ ਵਾਲੇ ਬੱਚਿਆਂ ਦੀ ਸੁਰੱਖਿਆ ਨੂੰ ਖ਼ਤਰਾ ਹੋ ਸਕਦਾ ਹੈ। ਉਨ੍ਹਾਂ ਸਾਰੇ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਬੱਸ ਚਾਲਕਾਂ ਦਾ ਸਮੇਂ-ਸਮੇਂ ‘ਤੇ ਮੈਡੀਕਲ ਚੈੱਕਅਪ ਕਰਵਾਇਆ ਜਾਵੇ ਅਤੇ ਬੱਸ ਚਾਲਕਾਂ ਤੇ ਅਟੈਂਡੈਂਟਾਂ ਲਈ ਨਿਰਧਾਰਿਤ ਵਰਦੀ ਪਹਿਨਣੀ ਲਾਜ਼ਮੀ ਯਕੀਨੀ ਬਣਾਈ ਜਾਵੇ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਰਣਜੀਤ ਕੌਰ ਅਤੇ ਗੁਰਜੋਤ ਸਿੰਘ, ਪੁਲਿਸ ਵਿਭਾਗ ਤੋਂ ਸੁਖਵਿੰਦਰ ਸਿੰਘ ਅਤੇ ਸਿੱਖਿਆ ਵਿਭਾਗ ਤੋਂ ਹਰਜਿੰਦਰਪਾਲ ਸਿੰਘ ਸਮੇਤ ਪੂਰੀ ਟੀਮ ਮੌਜੂਦ ਰਹੀ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਸੂਰਪੁਰ ਵਿਖੇ ਸਾਇੰਸ ਪ੍ਰਦਰਸ਼ਨੀ ਲਗਾਈ ਅਗਲੀ ਖ਼ਬਰ ਦੀਵਾਲੀ ਤਿਉਹਾਰ ’ਤੇ ਲੋਕਾਂ ਦੀ ਸੁਰੱਖਿਆ ਸੰਬੰਧੀ ਮਾਹਿਲਪੁਰ ਪੁਲਿਸ ਨੇ ਚੌਕਸੀ ਵਧਾਈ
Ad Position 24