07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪੰਜਾਬ ਸਰਕਾਰ ਨੇ ਲੋਕਾਂ ਅਤੇ ਸੂਬੇ ਦੀ ਬਿਹਤਰੀ ਲਈ ਕੋਈ ਕੰਮ ਨਹੀਂ ਕੀਤਾ-ਵਿਸ਼ਵਨਾਥ ਬੰਟੀ

ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ)-ਪਿੰਡ ਜਹਾਨਖੇਲਾਂ ਵਿਖੇ ਕਾਂਗਰਸੀ ਵਰਕਰਾਂ ਦੀ ਵਿਸ਼ੇਸ਼ ਇਕੱਤਰਤਾ ਮੁਕੇਸ਼ ਵਰਮਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਵਿਸ਼ਵਨਾਥ ਬੰਟੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 07-11-2026
ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ)-ਪਿੰਡ ਜਹਾਨਖੇਲਾਂ ਵਿਖੇ ਕਾਂਗਰਸੀ ਵਰਕਰਾਂ ਦੀ ਵਿਸ਼ੇਸ਼ ਇਕੱਤਰਤਾ ਮੁਕੇਸ਼ ਵਰਮਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਵਿਸ਼ਵਨਾਥ ਬੰਟੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਮੁਕੇਸ਼ ਵਰਮਾ ਨੇ ਸਮੂਹ ਵਰਕਰਾਂ ਅਤੇ ਵਿਸ਼ਵਨਾਥ ਬੰਟੀ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਵਿਸ਼ਵਨਾਥ ਬੰਟੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰੇਕ ਮੁਹਾਜ਼ ’ਤੇ ਫ਼ੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਪਰ ਸਰਕਾਰ ਦੀਆਂ ਗ਼ਲਤ ਨੀਤੀਆਂ ਦੇ ਚੱਲਦਿਆਂ ਅੱਜ ਹਰੇਕ ਸੂਬਾ ਵਾਸੀ ਖ਼ੁਦ ਨੂੰ ਠਗਿਆ ਹੋਇਆ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੱਤਾ ਹਾਸਲ ਕਰਨ ਦੀ ਕੋਈ ਲਾਲਸਾ ਨਹੀਂ ਹੈ, ਬਲਕਿ ਉਹ ਰਾਜਨੀਤੀ ਰਾਹੀਂ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ। ਬੰਟੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਲੋਕਹਿੱਤਾਂ ਅਤੇ ਸੂਬੇ ਦੀ ਬਿਹਤਰੀ ਲਈ ਕੰਮ ਨਹੀਂ ਕੀਤਾ। ਕਾਂਗਰਸ ਪਾਰਟੀ ਦੀਆਂ ਨੀਤੀਆਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲੀ ਹੈ ਅਤੇ ਹਮੇਸ਼ਾ ਲੋਕ ਹਿੱਤਾਂ ਨੂੰ ਪਹਿਲ ਦਿੱਤੀ ਹੈ। ਇਸ ਮੌਕੇ ਵੱਡੀ ਗਿਣਤੀ ‘ਚ ਕਾਂਗਰਸੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ’ਚ ਉਤਸ਼ਾਹ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ ਅਗਲੀ ਖ਼ਬਰ ਸਰਕਾਰੀ ਆਈ.ਟੀ.ਆਈ. ਵਿਖੇ 12ਵਾਂ ਲੰਗਰ 12 ਨੂੰ - ਪ੍ਰਿੰ. ਹੈਪੀ
Ad Position 24