06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਰਾਮਗੜ੍ਹੀਆ ਵਿਸ਼ਵਕਰਮਾ ਸਭਾ ਮੁਕੇਰੀਆਂ ਵਲੋਂ ਪ੍ਰਧਾਨ ਗੁਰਮੀਤ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ

ਮੁਕੇਰੀਆਂ, 6 ਨਵੰਬਰ (ਰਾਮਗੜ੍ਹੀਆ)-ਰਾਮਗੜ੍ਹੀਆ ਵਿਸ਼ਵਕਰਮਾ ਸਭਾ ਮੁਕੇਰੀਆਂ ਦੀ ਇਕੱਤਰਤਾ ਪ੍ਰਧਾਨ ਗੁਰਮੀਤ ਸਿੰਘ ਦੀ ਅਗਵਾਈ ਹੇਠ ਬਾਬਾ ਵਿਸ਼ਵਕਰਮਾ ਮੰਦਰ ਮੁਕੇਰੀਆਂ ਵਿਖੇ ਕੀਤੀ ਗਈ। ਮੀਟਿੰਗ ਦੌਰਾਨ ਜਿੱਥੇ ਹੋਰ ਵੱਖ-ਵੱਖ ਕਾਰਜਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਉੱਥੇ ਹੀ 9 ਨਵੰਬਰ ਨੂੰ ਮਨਾਏ ਜਾਣ ਵਾਲੇ ਬਾਬਾ ਵਿਸ਼ਵਕਰਮਾ ਦੇ 73ਵੇਂ ਵਾਰਸ਼ਿਕ ਮਹਾਂਉਤਸਵ ਸੰਬੰਧੀ ਵੀ ਸਮੁੱਚੇ ਸਾਥੀਆਂ ਨਾਲ ਵਿਸ਼ੇਸ਼ ਤੌਰ ’ਤੇ ਚਰਚਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 07-11-2026
ਮੁਕੇਰੀਆਂ, 6 ਨਵੰਬਰ (ਰਾਮਗੜ੍ਹੀਆ)-ਰਾਮਗੜ੍ਹੀਆ ਵਿਸ਼ਵਕਰਮਾ ਸਭਾ ਮੁਕੇਰੀਆਂ ਦੀ ਇਕੱਤਰਤਾ ਪ੍ਰਧਾਨ ਗੁਰਮੀਤ ਸਿੰਘ ਦੀ ਅਗਵਾਈ ਹੇਠ ਬਾਬਾ ਵਿਸ਼ਵਕਰਮਾ ਮੰਦਰ ਮੁਕੇਰੀਆਂ ਵਿਖੇ ਕੀਤੀ ਗਈ। ਮੀਟਿੰਗ ਦੌਰਾਨ ਜਿੱਥੇ ਹੋਰ ਵੱਖ-ਵੱਖ ਕਾਰਜਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਉੱਥੇ ਹੀ 9 ਨਵੰਬਰ ਨੂੰ ਮਨਾਏ ਜਾਣ ਵਾਲੇ ਬਾਬਾ ਵਿਸ਼ਵਕਰਮਾ ਦੇ 73ਵੇਂ ਵਾਰਸ਼ਿਕ ਮਹਾਂਉਤਸਵ ਸੰਬੰਧੀ ਵੀ ਸਮੁੱਚੇ ਸਾਥੀਆਂ ਨਾਲ ਵਿਸ਼ੇਸ਼ ਤੌਰ ’ਤੇ ਚਰਚਾ ਕੀਤੀ ਗਈ। ਭਗਵਾਨ ਸ੍ਰੀ ਵਿਸ਼ਵਕਰਮਾ ਦੀ ਜੈਅੰਤੀ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਇਸ ਸਾਲਾਨਾ ਮਹਾਂਉਤਸਵ ਦੀ ਸਫਲਤਾ ਲਈ ਹੁਣ ਤੋਂ ਹੀ ਵੱਖ-ਵੱਖ ਮੈਂਬਰਾਂ ਤੇ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ । ਪ੍ਰਧਾਨ ਗੁਰਮੀਤ ਸਿੰਘ ਨੇ ਦੱਸਿਆ ਕਿ ਪਹਿਲਾਂ ਦੀ ਤਰ੍ਹਾਂ ਇਸ ਵਾਰ ਵੀ ਜਿੱਥੇ 7 ਨਵੰਬਰ ਨੂੰ ਵਿਸ਼ਵਕਰਮਾ ਪੁਰਾਨ ਦੇ ਪਾਠ ਆਰੰਭ ਹੋਣਗੇ ਅਤੇ 9 ਨਵੰਬਰ ਨੂੰ ਸਵੇਰੇ 9 ਵਜੇ ਹਵਨ ਯੱਗ ਕਰਵਾਇਆ ਜਾਵੇਗਾ ਇਸ ਤੋਂ ਬਾਅਦ ਝੰਡੇ ਦੀ ਰਸਮ ਅਦਾ ਕੀਤੀ ਜਾਵੇਗੀ ਉਪਰੰਤ ਰਾਗੀ ਜਥੇ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ । ਇਸ ਮੌਕੇ ਹਰਭਜਨ ਸਿੰਘ ਖ਼ਜ਼ਾਨਚੀ, ਜਸਪ੍ਰੀਤ ਸਿੰਘ ਸਰਪ੍ਰਸਤ, ਠੇਕੇਦਾਰ ਮਾਨ ਸਿੰਘ, ਮਾਸਟਰ ਰਾਮ ਦਿੱਤਾ, ਕੁਲਵੰਤ ਰਾਏ, ਮਾਸਟਰ ਪ੍ਰਜੇਸ, ਸ਼ਾਮ ਲਾਲ, ਪ੍ਰੇਮ ਸਿੰਘ ਵਾਈਸ ਪ੍ਰਧਾਨ, ਬਲਵਿੰਦਰ ਕੁਮਾਰ ਬੱਬੂ ਸੈਕਟਰੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਸੂਹਾ ਵਿਚ ਸਿਹਤ ਸਹੂਲਤਾਂ ਦੇ ਦਾਅਵੇ ਖੋਖਲੇ, ਸਿਵਲ ਹਸਪਤਾਲ ਖ਼ੁਦ ਇਲਾਜ ਦਾ ਮੁਹਤਾਜ-ਡਾ. ਸਾਹੀ ਮਾਹਿਰ ਡਾਕਟਰਾਂ ਅਤੇ ਟਰ... ਅਗਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਪਿੰਡ ਸੱਗਲ ’ਚ ਖੇਡ ਪਾਰਕ ਦਾ ਉਦਘਾਟਨ
Ad Position 24