ਦੀਵਾਲੀ ਅਤੇ ਬੰਦੀ ਛੋੜ ਦਿਵਸ ਸਾਰਿਆਂ ਲਈ ਖ਼ੁਸ਼ੀਆਂ ਲੈ ਕੇ ਆਵੇ: ਅਮਰਪਾਲ ਕਾਕਾ
ਹੁਸ਼ਿਆਰਪੁਰ, 7 ਨਵੰਬਰ (ਬਲਜਿੰਦਰਪਾਲ ਸਿੰਘ)-ਭਾਰਤ ਨੂੰ ਤਿਉਹਾਰਾਂ ਦੇ ਦੇਸ਼ ਵਜੋਂ ਜਾਣਿਆ ਜਾਂਦਾ ਹੈ ਅਤੇ ਸਾਡੇ ਦੇਸ਼ ’ਚ 2 ਸਭ ਤੋਂ ਵੱਡੇ ਤਿਉਹਾਰ ਹਨ, ਦੀਵਾਲੀ ਅਤੇ ਬੰਦੀ ਛੋੜ ਦਿਵਸ ਸਾਰਿਆਂ ਲਈ ਖ਼ੁਸ਼ੀਆਂ ਨਾਲ ਭਰਪੂਰ ਹੋਵੇ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਮਰਪਾਲ ਕਾਕਾ ਨੇ ਦੇਸ਼ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈ ਦਿੰਦੇ ਹੋਏ ਕੀਤਾ।
ਹੁਸ਼ਿਆਰਪੁਰ, 7 ਨਵੰਬਰ (ਬਲਜਿੰਦਰਪਾਲ ਸਿੰਘ)-ਭਾਰਤ ਨੂੰ ਤਿਉਹਾਰਾਂ ਦੇ ਦੇਸ਼ ਵਜੋਂ ਜਾਣਿਆ ਜਾਂਦਾ ਹੈ ਅਤੇ ਸਾਡੇ ਦੇਸ਼ ’ਚ 2 ਸਭ ਤੋਂ ਵੱਡੇ ਤਿਉਹਾਰ ਹਨ, ਦੀਵਾਲੀ ਅਤੇ ਬੰਦੀ ਛੋੜ ਦਿਵਸ ਸਾਰਿਆਂ ਲਈ ਖ਼ੁਸ਼ੀਆਂ ਨਾਲ ਭਰਪੂਰ ਹੋਵੇ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਮਰਪਾਲ ਕਾਕਾ ਨੇ ਦੇਸ਼ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈ ਦਿੰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਕੇ ਸਾਰੇ ਤਿਉਹਾਰ ਇਕੱਠੇ ਹੋ ਕੇ ਮਨਾਉਣੇ ਚਾਹੀਦੇ ਹਨ ਅਤੇ ਇੱਕ ਦੂਜੇ ਨਾਲ ਖ਼ੁਸ਼ੀਆਂ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਬਾਜ਼ਾਰ ’ਚ ਉਨ੍ਹਾਂ ਲੋਕਾਂ ਤੋਂ ਵੀ ਖ਼ਰੀਦਣਾ ਚਾਹੀਦਾ ਹੈ ਜੋ ਗੱਡੀਆਂ ਅਤੇ ਸਟਾਲਾਂ ਆਦਿ ’ਤੇ ਸਾਮਾਨ ਵੇਚਦੇ ਹਨ। ਉਨ੍ਹਾਂ ਪ੍ਰਸ਼ਾਸਨ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਗਲੀਆਂ, ਮੁਹੱਲਿਆਂ ਅਤੇ ਬਾਜ਼ਾਰਾਂ ’ਚ ਬੈਂਚ ਅਤੇ ਫੜੀ ਲਗਾ ਕੇ ਸਾਮਾਨ ਵੇਚਣ ਵਾਲਿਆਂ ਨੂੰ ਪ੍ਰੇਸ਼ਾਨ ਨਾ ਕਰਨ, ਸਗੋਂ ਪ੍ਰਸ਼ਾਸਨ ਦੇ ਯਤਨ ਬਾਜ਼ਾਰਾਂ ਦੀ ਰੌਣਕ ਵਧਾਉਣ ਲਈ ਹੋਣੇ ਚਾਹੀਦੇ ਹਨ।