ਦੁਕਾਨਦਾਰ ’ਤੇ ਗੋਲੀਆਂ ਚਲਾਉਣ ਵਾਲੇ 2 ਨੌਜਵਾਨ ਪਿਸਟਲ ਤੇ 4 ਜ਼ਿੰਦਾ ਰੌਂਦ ਸਮੇਤ ਕਾਬੂ
ਮਾਹਿਲਪੁਰ, 9 ਨਵੰਬਰ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਪਿਛਲੇ ਦਿਨੀਂ ਮਾਹਿਲਪੁਰ ਵਿਖੇ ਇਕ ਦੁਕਾਨਦਾਰ ’ਤੇ ਗੋਲੀਆਂ ਚਲਾ ਕੇ ਉਸ ਨੂੰ ਜ਼ਖਮੀ ਕਰਨ ਵਾਲੇ 2 ਨੌਜਵਾਨਾਂ ਨੂੰ ਕਾਬੂ ਕਰਨ ’ਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਜਾਣਕਾਰੀ ਅਨੁਸਾਰ ਇੰਸਪੈਕਟਰ ਰਮਨਦੀਪ ਕੌਰ ਮੁੱਖ ਅਫ਼ਸਰ ਥਾਣਾ ਮਾਹਿਲਪੁਰ ਨੇ ਦੱਸਿਆ ਕਿ 18 ਸਤੰਬਰ ਨੂੰ ਸ਼ਹੀਦਾਂ ਰੋੜ ਮਾਹਿਲਪੁਰ ਵਿਖੇ ਰੀਲੋਡ ਕੱਪੜੇ ਦੀ ਦੁਕਾਨ ’ਤੇ ਮੋਟਰਸਾਈਕਲ ਸਵਾਰ 2 ਅਣਪਛਾਤੇ ਵਿਅਕਤੀਆਂ ਵਲੋਂ ਦੁਕਾਨ ਅੰਦਰ ਆ ਕੇ ਦੁਕਾਨ ਮਾਲਕ ਜਸਵੀਰ ਚੰਦ ਪੁੱਤਰ ਯੋਗ ਰਾਜ ਵਾਸੀ ਗੱਜਰ ਤੇ ਫਾਇਰਿੰਗ ਕੀਤੀ ਸੀ।
ਮਾਹਿਲਪੁਰ, 9 ਨਵੰਬਰ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਪਿਛਲੇ ਦਿਨੀਂ ਮਾਹਿਲਪੁਰ ਵਿਖੇ ਇਕ ਦੁਕਾਨਦਾਰ ’ਤੇ ਗੋਲੀਆਂ ਚਲਾ ਕੇ ਉਸ ਨੂੰ ਜ਼ਖਮੀ ਕਰਨ ਵਾਲੇ 2 ਨੌਜਵਾਨਾਂ ਨੂੰ ਕਾਬੂ ਕਰਨ ’ਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਜਾਣਕਾਰੀ ਅਨੁਸਾਰ ਇੰਸਪੈਕਟਰ ਰਮਨਦੀਪ ਕੌਰ ਮੁੱਖ ਅਫ਼ਸਰ ਥਾਣਾ ਮਾਹਿਲਪੁਰ ਨੇ ਦੱਸਿਆ ਕਿ 18 ਸਤੰਬਰ ਨੂੰ ਸ਼ਹੀਦਾਂ ਰੋੜ ਮਾਹਿਲਪੁਰ ਵਿਖੇ ਰੀਲੋਡ ਕੱਪੜੇ ਦੀ ਦੁਕਾਨ ’ਤੇ ਮੋਟਰਸਾਈਕਲ ਸਵਾਰ 2 ਅਣਪਛਾਤੇ ਵਿਅਕਤੀਆਂ ਵਲੋਂ ਦੁਕਾਨ ਅੰਦਰ ਆ ਕੇ ਦੁਕਾਨ ਮਾਲਕ ਜਸਵੀਰ ਚੰਦ ਪੁੱਤਰ ਯੋਗ ਰਾਜ ਵਾਸੀ ਗੱਜਰ ਤੇ ਫਾਇਰਿੰਗ ਕੀਤੀ ਸੀ। ਜਿਸ ਨਾਲ ਦੁਕਾਨ ਮਾਲਕ ਗੰਭੀਰ ਜ਼ਖਮੀ ਹੋ ਗਿਆ ਸੀ। ਜਿਸ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਦੌਰਾਨੇ ਤਫ਼ਤੀਸ਼ ਟੈਕਨੀਕਲ ਸੋਰਸ ਅਤੇ ਖ਼ੁਫ਼ੀਆ ਸੋਰਸ ਲਗਾ ਕੇ ਵਾਰਦਾਤ ਨੂੰ ਟਰੇਸ ਕੀਤਾ ਗਿਆ ਤੇ ਵਾਰਦਾਤ ਕਰਨ ਵਾਲੇ ਦੋਸ਼ੀ ਮਨਜੋਤ ਸਿੰਘ ਉਰਫ਼ ਜੋਤਾ ਪੁੱਤਰ ਸੁਰਜੀਤ ਸਿੰਘ ਵਾਸੀ ਬਿਹਾਲਾ ਥਾਣਾ ਚੱਬੇਵਾਲ ਅਤੇ ਸਾਹਿਲ ਉਰਫ਼ ਸ਼ੈਲੀ ਪੁੱਤਰ ਰਾਜ ਕੁਮਾਰ ਵਾਸੀ ਜੱਟਪੁਰ ਥਾਣਾ ਚੱਬੇਵਾਲ ਨੂੰ ਗ੍ਰਿਫ਼ਤਾਰ ਕਰਕੇ ਦੋਸ਼ੀ ਮਨਜੋਤ ਸਿੰਘ ਉਰਫ਼ ਜੋਤਾ ਉਕਤ ਪਾਸੋਂ 30 ਬੋਰ ਪਿਸਟਲ ਸਮੇਤ ਮੈਗਜ਼ੀਨ 4 ਜਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਦਾ ਰਿਮਾਂਡ ਹਾਸਿਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।