08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਡਾ. ਰਵਜੋਤ ਸਿੰਘ ਵਲੋਂ ਅਪਗ੍ਰੇਡ ਹੋਏ ਨੈਣੋਵਾਲ ਜੱਟਾਂ ਸਕੂਲ ਦਾ ਉਦਘਾਟਨ

ਬੁੱਲ੍ਹੋਵਾਲ, 9 ਨਵੰਬਰ (ਲੁਗਾਣਾ)-ਹਲਕਾ ਸ਼ਾਮਚੁਰਾਸੀ ਦੇ ਵੱਖ ਵੱਖ ਪਿੰਡਾਂ ਦੇ ਵਿਦਿਆਰਥੀਆਂ ਨੂੰ ਉਚੇਰੀ ਵਿਦਿਆ ਦਾ ਲਾਭ ਦੇਣ ਲਈ ਡਾ. ਰਵਜੋਤ ਸਿੰਘ ਕੈਬਨਿਟ ਮੰਤਰੀ ਪੰਜਾਬ ਸਰਕਾਰ ਵਲੋਂ ਇਲਾਕਾ ਨਿਵਾਸੀਆਂ ਦੀ 40 ਸਾਲਾਂ ਤੋਂ ਲਟਕ ਰਹੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਸਰਕਾਰੀ ਹਾਈ ਸਕੂਲ ਨੈਣੋਵਾਲ ਜੱਟਾਂ ਨੂੰ ਅਪਗ੍ਰੇਡ ਕਰਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਦਰਜਾ ਦਿੰਦਿਆਂ ਅਤੇ ਇਸ ਨੂੰ ਇਲਾਕੇ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 10-11-2026
ਬੁੱਲ੍ਹੋਵਾਲ, 9 ਨਵੰਬਰ (ਲੁਗਾਣਾ)-ਹਲਕਾ ਸ਼ਾਮਚੁਰਾਸੀ ਦੇ ਵੱਖ ਵੱਖ ਪਿੰਡਾਂ ਦੇ ਵਿਦਿਆਰਥੀਆਂ ਨੂੰ ਉਚੇਰੀ ਵਿਦਿਆ ਦਾ ਲਾਭ ਦੇਣ ਲਈ ਡਾ. ਰਵਜੋਤ ਸਿੰਘ ਕੈਬਨਿਟ ਮੰਤਰੀ ਪੰਜਾਬ ਸਰਕਾਰ ਵਲੋਂ ਇਲਾਕਾ ਨਿਵਾਸੀਆਂ ਦੀ 40 ਸਾਲਾਂ ਤੋਂ ਲਟਕ ਰਹੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਸਰਕਾਰੀ ਹਾਈ ਸਕੂਲ ਨੈਣੋਵਾਲ ਜੱਟਾਂ ਨੂੰ ਅਪਗ੍ਰੇਡ ਕਰਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਦਰਜਾ ਦਿੰਦਿਆਂ ਅਤੇ ਇਸ ਨੂੰ ਇਲਾਕੇ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਕਰਵਾਏ ਸਮਾਗਮ ਦੌਰਾਨ ਡਾ. ਰਵਜੋਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਸਿਖਿਆ ਅਫ਼ਸਰ ਅਮਨਦੀਪ ਸ਼ਰਮਾ ਨਾਲ ਮੁੱਖ ਅਧਿਆਪਕਾ ਸੋਨੀਆ ਵਾਸੂਦੇਵਾ, ਰਾਜ ਕੁਮਾਰ, ਨਵਦੀਪ ਕੌਰ, ਗੁਰਜੀਤ ਸਿੰਘ, ਨਿਰਮਲ ਸਿੰਘ, ਸਿਮਰਨਜੀਤ ਸਿੰਘ, ਕਮਲਦੀਪ ਸਿੰਘ ਮਠਾਰੂ, ਸੁਸ਼ਮਾ ਰਾਣੀ, ਨਿਧੀ ਧਵਨ, ਮੀਨਾ ਕੁਮਾਰੀ, ਸਾਬਕਾ ਸਰਪੰਚ ਰਣਜੀਤ ਸਿੰਘ, ਰਾਜ ਕੁਮਾਰ ਰਾਜਨ, ਸੁਖਦੇਵ ਸਿੰਘ ਚੱਕੋਵਾਲ, ਸਰਪੰਚ ਆਤਮਾ ਰਾਮ ਧੁੱਗਾ, ਅਨੀਸ਼ ਕੁਮਾਰ ਪੀ.ਏ. ਮਨੀਸ਼ ਕਮਾਰ ਪੀ.ਏ. ਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ। ਇਸ ਦੌਰਾਨ ਸਕੂਲ ਸਟਾਫ਼, ਸਕੂਲ ਮੈਨੇਜਮੈਂਟ ਕਮੇਟੀ, ਨਗਰ ਪੰਚਾਇਤ ਤੇ ਇਲਾਕੇ ਦੇ ਮੋਹਤਵਰ ਵਿਅਕਤੀਆਂ ਵਲੋਂ ਡਾ. ਰਵਜੋਤ ਸਿੰਘ ਕੈਬਨਿਟ ਮੰਤਰੀ ਪੰਜਾਬ ਸਰਕਾਰ, ਅਮਨਦੀਪ ਸ਼ਰਮਾ ਜ਼ਿਲ੍ਹਾ ਸਿਖਿਆ ਅਫ਼ਸਰ ਹੁਸ਼ਿਆਰਪੁਰ ਤੇ ਆਏ ਪਤਵੰਤੇ ਵਿਅਕਤੀਆਂ ਦਾ ਸਨਮਾਨ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ’ਚ ਦੀਵਲੀ ਅਤੇ ਬੰਦੀ ਛੋੜ ਦਿਵਸ ਧੂਮ-ਧਾਮ ਨਾਲ ਮਨਾਇਆ ਅਗਲੀ ਖ਼ਬਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ-ਬੱਬੂ ਘੁੰਮਣ
Ad Position 24