ਉਤਸ਼ਾਹ ਨਾਲ ਮਨਾਇਆ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ
ਗੜ੍ਹਸ਼ੰਕਰ, 9 ਨਵੰਬਰ (ਧਾਲੀਵਾਲ)-ਗੜ੍ਹਸ਼ੰਕਰ ਸ਼ਹਿਰ ਅਤੇ ਇਲਾਕੇ ਵਿਚ ਲੋਕਾਂ ਵਲੋਂ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰੂ ਘਰਾਂ ਨੂੰ ਰੰਗ-ਬਿਰੰਗੀਆਂ ਰੌਸ਼ਨੀਆਂ ਨਾਲ ਰੁਸ਼ਨਾਇਆ ਗਿਆ।
ਗੜ੍ਹਸ਼ੰਕਰ, 9 ਨਵੰਬਰ (ਧਾਲੀਵਾਲ)-ਗੜ੍ਹਸ਼ੰਕਰ ਸ਼ਹਿਰ ਅਤੇ ਇਲਾਕੇ ਵਿਚ ਲੋਕਾਂ ਵਲੋਂ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰੂ ਘਰਾਂ ਨੂੰ ਰੰਗ-ਬਿਰੰਗੀਆਂ ਰੌਸ਼ਨੀਆਂ ਨਾਲ ਰੁਸ਼ਨਾਇਆ ਗਿਆ। ਇਲਾਕੇ ’ਚ ਲੋਕ ਸਵੇਰ ਤੋਂ ਲੈ ਕੇ ਦੇਰ ਰਾਤ ਤੱਕ ਗੁਰੂ ਘਰਾਂ ਅਤੇ ਹੋਰ ਧਾਰਮਿਕ ਅਸਥਾਨਾਂ ਵਿਚ ਨਤਮਸਤਕ ਹੋਏ ਅਤੇ ਸ਼ਾਮ ਸਮੇਂ ਲੋਕਾਂ ਵਲੋਂ ਗੁਰੂ ਘਰਾਂ ਵਿਚ ਦੀਵੇ ਬਾਲੇ ਗਏ। ਗੁਰੂ ਘਰਾਂ ਵਿਚ ਬੰਦੀ ਛੋੜ ਦਿਵਸ ਦੀ ਅਰਦਾਸ ਕੀਤੀ ਗਈ ਤੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ।