ਬਾਬਾ ਵਿਸ਼ਵਕਰਮਾ ਦਿਵਸ ਮੌਕੇ ਸੁੰਦਰ ਸ਼ਾਮ ਅਰੋੜਾ ਠਰੋਲੀ ਦੇ ਮੰਦਰ ’ਚ ਹੋਏ ਨਤਮਸਤਕ
ਹੁਸ਼ਿਆਰਪੁਰ, 9 ਨਵੰਬਰ (ਬਲਜਿੰਦਰਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਬਾਬਾ ਵਿਸ਼ਵਕਰਮਾ ਦਿਵਸ ਮੌਕੇ ਬਾਬਾ ਵਿਸ਼ਵਕਰਮਾ ਮੰਦਰ ਪਿੰਡ ਠਰੋਲੀ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਅਰੋੜਾ ਨੇ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਨੂੰ ਸ੍ਰਿਸ਼ਟੀ ਦਾ ਪਹਿਲਾ ਸ਼ਿਲਪਕਾਰ, ਵਾਸਤੂਕਾਰ ਅਤੇ ਨਿਰਮਾਣ ਕਲਾ ਦਾ ਜਨਮਦਾਤਾ ਮੰਨਿਆ ਜਾਂਦਾ ਹੈ।
ਹੁਸ਼ਿਆਰਪੁਰ, 9 ਨਵੰਬਰ (ਬਲਜਿੰਦਰਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਬਾਬਾ ਵਿਸ਼ਵਕਰਮਾ ਦਿਵਸ ਮੌਕੇ ਬਾਬਾ ਵਿਸ਼ਵਕਰਮਾ ਮੰਦਰ ਪਿੰਡ ਠਰੋਲੀ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਅਰੋੜਾ ਨੇ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਨੂੰ ਸ੍ਰਿਸ਼ਟੀ ਦਾ ਪਹਿਲਾ ਸ਼ਿਲਪਕਾਰ, ਵਾਸਤੂਕਾਰ ਅਤੇ ਨਿਰਮਾਣ ਕਲਾ ਦਾ ਜਨਮਦਾਤਾ ਮੰਨਿਆ ਜਾਂਦਾ ਹੈ। ਉਨ੍ਹਾਂ ਨੇ ਆਪਣੇ ਅਦਭੁਤ ਗਿਆਨ, ਹੁਨਰ ਅਤੇ ਸਿਰਜਣਾਤਮਿਕਤਾ ਰਾਹੀਂ ਦੁਨੀਆ ਨੂੰ ਨਿਰਮਾਣ, ਸ਼ਿਲਪਕਲਾ, ਵਾਸਤੂਕਲਾ ਅਤੇ ਤਕਨੀਕੀ ਮੁਹਾਰਤ ਦੀ ਮਹੱਤਤਾ ਸਮਝਾਈ। ਉਨ੍ਹਾਂ ਬਾਬਾ ਵਿਸ਼ਵਕਰਮਾ ਜੀ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਉਹ ਹਰ ਵਿਅਕਤੀ ਦੇ ਹੱਥਾਂ ‘ਚ ਚੰਗਾ ਹੁਨਰ ਅਤੇ ਕੰਮ ਕਰਨ ਦੀ ਸ਼ਕਤੀ ਬਖ਼ਸ਼ਣ, ਤਾਂ ਜੋ ਹਰੇਕ ਵਿਅਕਤੀ ਆਪਣੀ ਮਿਹਨਤ ਅਤੇ ਕੌਸ਼ਲ ਦੇ ਬਲਬੂਤੇ ਰੋਜ਼ਗਾਰ ਕਮਾ ਸਕੇ ਅਤੇ ਆਪਣੇ ਪਰਿਵਾਰ ਦਾ ਬਿਹਤਰ ਢੰਗ ਨਾਲ ਪਾਲਣ-ਪੋਸ਼ਣ ਕਰ ਸਕੇ। ਇਸ ਮੌਕੇ ਬਾਬਾ ਵਿਸ਼ਵਕਰਮਾ ਮੰਦਰ ਕਮੇਟੀ ਅਤੇ ਸਮੂਹ ਪਿੰਡ ਵਾਸੀਆਂ ਵਲੋਂ ਸੁੰਦਰ ਸ਼ਾਮ ਅਰੋੜਾ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਕੇਵਲ ਕੁਮਾਰ ਪ੍ਰਧਾਨ ਵਿਸ਼ਵਕਰਮਾ ਮੰਦਰ, ਧਨੀ ਰਾਮ, ਰੀਨਾ ਕੁਮਾਰੀ ਸਰਪੰਚ, ਲੋਕੇਸ਼ ਕੁਮਾਰ ਲੱਡੀ ਮੰਡਲ ਪ੍ਰਧਾਨ, ਬਲਵਿੰਦਰ ਕੁਮਾਰ, ਨਿਰਮਲ ਕੁਮਾਰ, ਮਨਦੀਪ ਕੁਮਾਰ, ਧਰਮਿੰਦਰ ਕੁਮਾਰ, ਵਿਸ਼ਾਲ ਕੁਮਾਰ ਵਿੱਕੀ ਬਲਾਕ ਸੰਮਤੀ ਮੈਂਬਰ, ਕੁਲਦੀਪ ਅਰੋੜਾ ਸਰਪੰਚ ਅਤੇ ਬਲਵਿੰਦਰ ਭੱਟੀ ਸਾਬਕਾ ਸਰਪੰਚ ਸਮੇਤ ਸੰਗਤਾਂ ਹਾਜ਼ਰ ਸਨ।