08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸਿਮਰਨਜੀਤ ਸਿੰਘ ਮਾਨ ਅੱਜ ਕੋਟਫ਼ਤੂਹੀ ਆਉਣਗੇ-ਸਿੰਗੜੀਵਾਲਾ

ਕੋਟਫ਼ਤੂਹੀ, 9 ਨਵੰਬਰ (ਅਵਤਾਰ ਸਿੰਘ ਅਟਵਾਲ)-ਸਿੱਖ ਕੌਮ ਅਤੇ ਪੰਜਾਬ ਨਾਲ ਹੁੰਦੀਆਂ ਬੇਇਨਸਾਫ਼ੀਆਂ ਖ਼ਿਲਾਫ਼ ਪਿਛਲੇ 42 ਸਾਲਾਂ ਤੋਂ ਦ੍ਰਿੜਤਾ ਅਤੇ ਦਲੇਰੀ ਨਾਲ ਜ਼ਾਲਮ ਸਰਕਾਰਾਂ ਖ਼ਿਲਾਫ਼ ਲਗਾਤਾਰ ਸੰਘਰਸ਼ ਕਰਦੇ ਆ ਰਹੇ ਆਗੂ ਸਿਮਰਨਜੀਤ ਸਿੰਘ ਮਾਨ 10 ਨਵੰਬਰ ਨੂੰ ਸਵਰਨ ਮੈਰਿਜ ਪੈਲੇਸ ਕੋਟਫ਼ਤੂਹੀ ਵਿਖੇ ਇਲਾਕੇ ਦੀਆਂ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੇ। ਇਹ ਪ੍ਰਗਟਾਵਾ ਕਰਦਿਆਂ ਭਾਈ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪਾਰਟੀ ਆਗੂਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਕਿਹਾ ਕਿ ਸਿੱਖ ਕੌਮ ਅਤੇ ਪੰਜਾਬ ਦੇ ਲੋਕਾਂ ਕੋਲ 2027 ਦੀਆਂ ਚੋਣਾਂ ਆਪਣੇ ਅਤੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਸੰਵਾਰਨ ਲਈ ਚੰਗਾ ਮੌਕਾ ਹੈ ਕਿ ਉਹ ਸਿਮਰਨਜੀਤ ਸਿੰਘ ਮਾਨ ਵਰਗੇ ਪੜ੍ਹੇ-ਲਿਖੇ ਦੂਰਅੰਦੇਸ਼ੀ ਆਗੂ ਦੇ ਹੱਥ ਪੰਜਾਬ ਦੀ ਵਾਗਡੋਰ ਸੰਭਾਲ ਕੇ ਆਪਣੇ ਅਤੇ ਆਪਣੇ ਬੱਚਿਆਂ ਭਵਿੱਖ ਨੂੰ ਸੁਰੱਖਿਅਤ ਅਤੇ ਖ਼ੁਸ਼ਹਾਲ ਕਰਨ।

Ad Position 21
No active advertisement
ਅਜੀਤ ਡੈਸਕ 10-11-2026
ਕੋਟਫ਼ਤੂਹੀ, 9 ਨਵੰਬਰ (ਅਵਤਾਰ ਸਿੰਘ ਅਟਵਾਲ)-ਸਿੱਖ ਕੌਮ ਅਤੇ ਪੰਜਾਬ ਨਾਲ ਹੁੰਦੀਆਂ ਬੇਇਨਸਾਫ਼ੀਆਂ ਖ਼ਿਲਾਫ਼ ਪਿਛਲੇ 42 ਸਾਲਾਂ ਤੋਂ ਦ੍ਰਿੜਤਾ ਅਤੇ ਦਲੇਰੀ ਨਾਲ ਜ਼ਾਲਮ ਸਰਕਾਰਾਂ ਖ਼ਿਲਾਫ਼ ਲਗਾਤਾਰ ਸੰਘਰਸ਼ ਕਰਦੇ ਆ ਰਹੇ ਆਗੂ ਸਿਮਰਨਜੀਤ ਸਿੰਘ ਮਾਨ 10 ਨਵੰਬਰ ਨੂੰ ਸਵਰਨ ਮੈਰਿਜ ਪੈਲੇਸ ਕੋਟਫ਼ਤੂਹੀ ਵਿਖੇ ਇਲਾਕੇ ਦੀਆਂ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੇ। ਇਹ ਪ੍ਰਗਟਾਵਾ ਕਰਦਿਆਂ ਭਾਈ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪਾਰਟੀ ਆਗੂਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਕਿਹਾ ਕਿ ਸਿੱਖ ਕੌਮ ਅਤੇ ਪੰਜਾਬ ਦੇ ਲੋਕਾਂ ਕੋਲ 2027 ਦੀਆਂ ਚੋਣਾਂ ਆਪਣੇ ਅਤੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਸੰਵਾਰਨ ਲਈ ਚੰਗਾ ਮੌਕਾ ਹੈ ਕਿ ਉਹ ਸਿਮਰਨਜੀਤ ਸਿੰਘ ਮਾਨ ਵਰਗੇ ਪੜ੍ਹੇ-ਲਿਖੇ ਦੂਰਅੰਦੇਸ਼ੀ ਆਗੂ ਦੇ ਹੱਥ ਪੰਜਾਬ ਦੀ ਵਾਗਡੋਰ ਸੰਭਾਲ ਕੇ ਆਪਣੇ ਅਤੇ ਆਪਣੇ ਬੱਚਿਆਂ ਭਵਿੱਖ ਨੂੰ ਸੁਰੱਖਿਅਤ ਅਤੇ ਖ਼ੁਸ਼ਹਾਲ ਕਰਨ। ਸਿੰਗੜੀਵਾਲਾ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ, ਕਾਰਜਕਾਰੀ ਪ੍ਰਧਾਨ ਇਮਾਨ ਸਿੰਘ, ਮਾਨ, ਡਾ. ਹਰਜਿੰਦਰ ਸਿੰਘ ਜੱਖੂ ਦੁਆਬਾ ਇੰਚਾਰਜ ਅਤੇ ਕੌਮੀ ਜਨਰਲ ਸਕੱਤਰ ਅਤੇ ਹੋਰ ਆਗੂਆਂ ਦੇ ਵਡਮੁੱਲੇ ਵਿਚਾਰ ਸੁਣਨ ਲਈ ਸੰਗਤਾਂ ਸ਼ਮੂਲੀਅਤ ਕਰਨਗੀਆਂ। ਇਸ ਮੌਕੇ ਹਰਵਿੰਦਰ ਸਿੰਘ ਹੀਰਾ, ਹੈਪੀ ਕੌਲ, ਜਗਦੀਸ਼ ਸਿੰਘ ਚੱਬੇਵਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਕੂਲ ’ਚ ਗਰੀਨ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਵਿਖੇ ਭਗਵਾਨ ਵਿਸ਼ਵਕਰਮਾ ਦਿਵਸ ਮਨਾਇਆ
Ad Position 24