ਖ਼ਾਲਸਾ ਸਕੂਲ ’ਚ ਗਰੀਨ ਦੀਵਾਲੀ ਦਾ ਤਿਉਹਾਰ ਮਨਾਇਆ
ਮਾਹਿਲਪੁਰ, 9 ਨਵੰਬਰ (ਰਜਿੰਦਰ ਸਿੰਘ)-ਮੈਨੇਜਿੰਗ ਡਾਇਰੈਕਟਰ ਪ੍ਰਿੰ. ਸੁਰਿੰਦਰਪਾਲ ਸਿੰਘ ਪ੍ਰਦੇਸ਼ੀ ਦੀ ਸਰਪ੍ਰਸਤੀ ਹੇਠ ਚਲ ਰਹੇ ਸ੍ਰੀ ਗੁਰੂ ਗੋਬਿੰਦ ਖ਼ਾਲਸਾ ਸਕੂਲ ਮਾਹਿਲਪੁਰ ਵਿਖੇ ਗਰੀਨ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ।
ਮਾਹਿਲਪੁਰ, 9 ਨਵੰਬਰ (ਰਜਿੰਦਰ ਸਿੰਘ)-ਮੈਨੇਜਿੰਗ ਡਾਇਰੈਕਟਰ ਪ੍ਰਿੰ. ਸੁਰਿੰਦਰਪਾਲ ਸਿੰਘ ਪ੍ਰਦੇਸ਼ੀ ਦੀ ਸਰਪ੍ਰਸਤੀ ਹੇਠ ਚਲ ਰਹੇ ਸ੍ਰੀ ਗੁਰੂ ਗੋਬਿੰਦ ਖ਼ਾਲਸਾ ਸਕੂਲ ਮਾਹਿਲਪੁਰ ਵਿਖੇ ਗਰੀਨ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਨਰਸਰੀ ਤੋਂ 8 ਜਮਾਤ ਤੱਕ ਦੇ ਵਿਦਿਆਰਥੀਆਂ ਲਈ ਵੱਖ-ਵੱਖ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਕੈਂਡਲ ਡੈਕੋਰੇਸ਼ਨ, ਦੀਵਾ ਡੈਕੋਰੇਸ਼ਨ, ਰੰਗੋਲੀ ਅਤੇ ਪੇਂਟਿੰਗ ਮੁਕਾਬਲਿਆਂ ਵਿਚ ਪੂਰੇ ਉਤਸ਼ਾਹ ਨਾਲ ਭਾਗ ਲਿਆ। ਵੱਖ-ਵੱਖ ਮੁਕਾਬਲਿਆਂ ’ਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੈਡਮ ਜਸਵੀਰ ਕੌਰ ਖ਼ਾਲਸਾ, ਜਸਵਿੰਦਰ ਸਿੰਘ, ਕਮਲਦੀਪ ਕੌਰ, ਕਿਰਨਦੀਪ ਕੌਰ, ਹਰਪ੍ਰੀਤ ਕੌਰ, ਦਲਜਿੰਦਰ ਕੌਰ ਸਮੂਹ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ।