10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਦਸਮੇਸ਼ ਗਰਲਜ਼ ਕਾਲਜ ਵਿਖੇ ‘ ਨਵੀਨਤਾ ਅਤੇ ਉੱਦਮਸ਼ੀਲਤਾ ਲਈ ਬੌਧਿਕ ਸੰਪਤੀ ਅਧਿਕਾਰਾਂ ’ ਵਿਸ਼ੇ ’ ਤੇ ਵਿਸ਼ੇਸ਼ ਲੈਕਚਰ ਕਰਵਾਇਆ

ਮੁਕੇਰੀਆਂ, 10 ਨਵੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਅਰਥ-ਸ਼ਾਸਤਰ ਵਿਭਾਗ ਵਲੋਂ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ ਦੇ ਸਹਿਯੋਗ ਨਾਲ ਕਾਲਜ ਦੇ ਕਾਨਫਰੰਸ ਰੂਮ ਵਿਚ ‘ਨਵੀਨਤਾ ਅਤੇ ਉੱਦਮਸ਼ੀਲਤਾ ਲਈ ਬੌਧਿਕ ਸੰਪਤੀ ਅਧਿਕਾਰਾਂ ਦੀ ਮੁੱਢਲੀ ਜਾਣਕਾਰੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਹ ਪ੍ਰੋਗਰਾਮ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਅਤੇ ਸਮੂਹ ਟਰੱਸਟ ਮੈਂਬਰ ਸਾਹਿਬਾਨ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ।

Ad Position 21
No active advertisement
ਸਹਾਇਕ ਪ੍ਰੋਫੈਸਰ ਦਲਜੀਤ ਕੌਰ ਨੂੰ ਸਨਮਾਨਿਤ ਕਰਦੇ ਹੋਏ ਕਾਰਜਕਾਰੀ ਪ੍ਰਿੰਸੀਪਲ ਡਾ. ਮੀਤੂ ਮਹਾਜਨ, ਅਰਥ-ਸ਼ਾਸਤਰ ਵਿਭਾਗ ਦੇ ਮੁਖੀ ਮੈਡਮ ਰੇਣੂ ਗੁਪਤਾ ਅਤੇ ਮੈਡਮ ਮਨਮੀਤ ਕੌਰ। ਤਸਵੀਰ : ਰਾਮਗੜ੍ਹੀਆ 11-11-2026
ਮੁਕੇਰੀਆਂ, 10 ਨਵੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਅਰਥ-ਸ਼ਾਸਤਰ ਵਿਭਾਗ ਵਲੋਂ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ ਦੇ ਸਹਿਯੋਗ ਨਾਲ ਕਾਲਜ ਦੇ ਕਾਨਫਰੰਸ ਰੂਮ ਵਿਚ ‘ਨਵੀਨਤਾ ਅਤੇ ਉੱਦਮਸ਼ੀਲਤਾ ਲਈ ਬੌਧਿਕ ਸੰਪਤੀ ਅਧਿਕਾਰਾਂ ਦੀ ਮੁੱਢਲੀ ਜਾਣਕਾਰੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਹ ਪ੍ਰੋਗਰਾਮ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਅਤੇ ਸਮੂਹ ਟਰੱਸਟ ਮੈਂਬਰ ਸਾਹਿਬਾਨ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ। ਇਸ ਮੌਕੇ ਮੁੱਖ ਵਕਤਾ ਵਜੋਂ ਪਹੁੰਚੇ ਸਹਾਇਕ ਪ੍ਰੋਫੈਸਰ ਦਲਜੀਤ ਕੌਰ ਨੇ ਵਿਦਿਆਰਥਣਾਂ ਨੂੰ ਬੌਧਿਕ ਸੰਪਤੀ ਅਧਿਕਾਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪੇਟੈਂਟ, ਕਾਪੀਰਾਈਟ ਅਤੇ ਟਰੇਡਮਾਰਕ ਵਰਗੇ ਮਹੱਤਵਪੂਰਨ ਵਿਸ਼ਿਆਂ ਨੂੰ ਸਰਲ ਅਤੇ ਵਿਹਾਰਕ ਉਦਾਹਰਨਾਂ ਰਾਹੀਂ ਸਮਝਾਇਆ। ਉਨ੍ਹਾਂ ਦੱਸਿਆ ਕਿ ਬੌਧਿਕ ਸੰਪਤੀ ਅਧਿਕਾਰ ਕਿਸੇ ਵਿਅਕਤੀ ਦੇ ਨਵੇਂ ਵਿਚਾਰਾਂ, ਕਾਢਾਂ ਅਤੇ ਰਚਨਾਤਮਕ ਕਾਰਜਾਂ ਨੂੰ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥਣਾਂ ਨੂੰ ਸਮਝਾਇਆ ਕਿ ਇਨ੍ਹਾਂ ਅਧਿਕਾਰਾਂ ਦੀ ਸਹੀ ਵਰਤੋਂ ਕਰਕੇ ਆਪਣੇ ਨਵੀਨ ਵਿਚਾਰਾਂ ਅਤੇ ਰਚਨਾਤਮਕ ਪ੍ਰਤਿਭਾ ਨੂੰ ਕਿਵੇਂ ਸੁਰੱਖਿਅਤ ਰੱਖਿਆ ਜਾ ਸਕਦਾ ਹੈ। ਵਿਦਿਆਰਥਣਾਂ ਨੇ ਇਸ ਵਿਸ਼ੇ ਵਿਚ ਵਿਸ਼ੇਸ਼ ਦਿਲਚਸਪੀ ਦਿਖਾਈ ਅਤੇ ਟਰੇਡਮਾਰਕ ਰਜਿਸਟਰੇਸ਼ਨ ਅਤੇ ਪੇਟੈਂਟ ਪ੍ਰਾਪਤ ਕਰਨ ਦੀ ਪ੍ਰਕਿਰਿਆ ਸਬੰਧੀ ਕਈ ਸਵਾਲ ਪੁੱਛੇ, ਜਿਨ੍ਹਾਂ ਦੇ ਮੁੱਖ ਵਕਤਾ ਵੱਲੋਂ ਤਸੱਲੀਬਖ਼ਸ਼ ਜਵਾਬ ਦਿੱਤੇ ਗਏ। ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਅਤੇ ਸਮੂਹ ਟਰੱਸਟ ਮੈਂਬਰ ਸਾਹਿਬਾਨ ਨੇ ਇਸ ਜਾਣਕਾਰੀ ਭਰਪੂਰ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮੀਤੂ ਮਹਾਜਨ, ਅਰਥ-ਸ਼ਾਸਤਰ ਵਿਭਾਗ ਦੇ ਮੁਖੀ ਮੈਡਮ ਰੇਣੂ ਗੁਪਤਾ ਅਤੇ ਮੈਡਮ ਮਨਮੀਤ ਕੌਰ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ‘ ਆਪ ’ ਸਰਕਾਰ ਨੇ ਸੂਬਾ ਵਾਸੀਆਂ ਨੂੰ ਝੂਠੇ ਲਾਅਰੇ ਲਗਾ ਕੇ ਕੀਤਾ ਗੁੰਮਰਾਹ - ਭੁੱਲੇਵਾਲ ਰਾਠਾਂ ਅਗਲੀ ਖ਼ਬਰ ਔਰਤ ਦੀ ਸ਼ੱਕੀ ਹਾਲਾਤਾਂ ’ ਚ ਲਾਸ਼ ਮਿਲੀ
Ad Position 24