ਭਾਈ ਦੂਜ ਦਾ ਤਿਉਹਾਰ ਪਰਿਵਾਰਕ ਰਿਸ਼ਤਿਆਂ ਦੀ ਅਹਿਮੀਅਤ ਦਾ ਸੰਦੇਸ਼ ਦਿੰਦੈ-ਅਰੋੜਾ
ਹੁਸ਼ਿਆਰਪੁਰ, 10 ਨਵੰਬਰ (ਬਲਜਿੰਦਰਪਾਲ ਸਿੰਘ)-ਭੈਣ-ਭਰਾ ਦੇ ਅਟੁੱਟ ਪਿਆਰ, ਸਨੇਹ ਅਤੇ ਵਿਸ਼ਵਾਸ ਦਾ ਪ੍ਰਤੀਕ ਭਾਈ ਦੂਜ ਦਾ ਤਿਉਹਾਰ ਸਾਨੂੰ ਪਰਿਵਾਰਕ ਰਿਸ਼ਤਿਆਂ ਦੀ ਅਹਿਮੀਅਤ ਦਾ ਸੰਦੇਸ਼ ਦਿੰਦਾ ਹੈ। ਇਹ ਪ੍ਰਗਟਾਵਾ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਸੰਜੀਵ ਅਰੋੜਾ ਨੇ ਕੀਤਾ।
ਹੁਸ਼ਿਆਰਪੁਰ, 10 ਨਵੰਬਰ (ਬਲਜਿੰਦਰਪਾਲ ਸਿੰਘ)-ਭੈਣ-ਭਰਾ ਦੇ ਅਟੁੱਟ ਪਿਆਰ, ਸਨੇਹ ਅਤੇ ਵਿਸ਼ਵਾਸ ਦਾ ਪ੍ਰਤੀਕ ਭਾਈ ਦੂਜ ਦਾ ਤਿਉਹਾਰ ਸਾਨੂੰ ਪਰਿਵਾਰਕ ਰਿਸ਼ਤਿਆਂ ਦੀ ਅਹਿਮੀਅਤ ਦਾ ਸੰਦੇਸ਼ ਦਿੰਦਾ ਹੈ। ਇਹ ਪ੍ਰਗਟਾਵਾ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਸੰਜੀਵ ਅਰੋੜਾ ਨੇ ਕੀਤਾ। ਉਨ੍ਹਾਂ ਸਮਾਜ ਨੂੰ ਧੀਆਂ ਪ੍ਰਤੀ ਆਪਣੀ ਸੋਚ ਬਦਲਣ ਅਤੇ ਉਨ੍ਹਾਂ ਨੂੰ ਬਰਾਬਰ ਦੇ ਅਧਿਕਾਰ ਅਤੇ ਸਨਮਾਨ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਸਮਾਜ ਦੇ ਸਾਹਮਣੇ ਇੱਕ ਬਹੁਤ ਵੱਡਾ ਸਵਾਲ ਹੈ ਕਿ ਜੇ ਧੀਆਂ ਨਹੀਂ ਹੋਣਗੀਆਂ ਤਾਂ ਭਾਈ ਦੂਜ ਕਿਵੇਂ ਮਨਾਈ ਜਾਵੇਗੀ, ਜਦੋਂ ਧੀਆਂ ਹੀ ਨਹੀਂ ਹੋਣਗੀਆਂ ਤਾਂ ਭਰਾ ਦੇ ਮੱਥੇ ’ਤੇ ਤਿਲਕ ਕੌਣ ਲਗਾਏਗਾ ਅਤੇ ਭੈਣ-ਭਰਾ ਦੇ ਇਸ ਪਵਿੱਤਰ ਰਿਸ਼ਤੇ ਦੀਆਂ ਖ਼ੁਸ਼ੀਆਂ ਕਿਵੇਂ ਮਨਾਈਆਂ ਜਾਣਗੀਆਂ ਇਹ ਸੋਚਣ ਅਤੇ ਆਤਮ-ਮੰਥਨ ਕਰਨ ਦਾ ਵਿਸ਼ਾ ਹੈ ।