ਗੋਗੋਂ ਵਿਖੇ ਵਿਸ਼ਵਕਰਮਾ ਦਿਵਸ ਮਨਾਇਆ
ਗੜ੍ਹਸ਼ੰਕਰ, 10 ਨਵੰਬਰ (ਧਾਲੀਵਾਲ)-ਇਥੋਂ ਦੇ ਨਜ਼ਦੀਕੀ ਪਿੰਡ ਗੋਗੋਂ ਵਿਖੇ ਬਾਬਾ ਵਿਸ਼ਵਕਰਮਾ ਮੰਦਰ ਵਿਖੇ ਵਿਸ਼ਵਕਰਮਾ ਦਿਵਸ ਮਨਾਇਆ ਗਿਆ। ਇਸ ਮੌਕੇ ਨਿਸ਼ਾਨ ਸਾਹਿਬ ਚੜ੍ਹਾਉਣ ਉਪਰੰਤ ਬਾਬਾ ਵਿਸ਼ਵਕਰਮਾ ਦੀ ਅਰਦਾਸ ਕੀਤੀ ਗਈ ਤੇ ਬੁਲਾਰਿਆਂ ਨੇ ਬਾਬਾ ਵਿਸ਼ਵਕਰਮਾ ਦੇ ਜੀਵਨ ਸਬੰਧੀ ਚਾਨਣਾ ਪਾਇਆ।
ਗੜ੍ਹਸ਼ੰਕਰ, 10 ਨਵੰਬਰ (ਧਾਲੀਵਾਲ)-ਇਥੋਂ ਦੇ ਨਜ਼ਦੀਕੀ ਪਿੰਡ ਗੋਗੋਂ ਵਿਖੇ ਬਾਬਾ ਵਿਸ਼ਵਕਰਮਾ ਮੰਦਰ ਵਿਖੇ ਵਿਸ਼ਵਕਰਮਾ ਦਿਵਸ ਮਨਾਇਆ ਗਿਆ। ਇਸ ਮੌਕੇ ਨਿਸ਼ਾਨ ਸਾਹਿਬ ਚੜ੍ਹਾਉਣ ਉਪਰੰਤ ਬਾਬਾ ਵਿਸ਼ਵਕਰਮਾ ਦੀ ਅਰਦਾਸ ਕੀਤੀ ਗਈ ਤੇ ਬੁਲਾਰਿਆਂ ਨੇ ਬਾਬਾ ਵਿਸ਼ਵਕਰਮਾ ਦੇ ਜੀਵਨ ਸਬੰਧੀ ਚਾਨਣਾ ਪਾਇਆ। ਇਸ ਮੌਕੇ ਪ੍ਰਬੰਧਕਾਂ ਵੱਲੋਂ ਸਹਿਯੋਗੀ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਹਰਪਾਲ ਸਿੰਘ ਪਨੇਸਰ, ਠੇਕੇਦਾਰ ਸਵਰਨ ਸਿੰਘ, ਹਰ ਇਕਬਾਲ ਸਿੰਘ ਸੈਂਹਬੀ, ਮਨਜੀਤ ਸਿੰਘ ਪਨੇਸਰ, ਸੁਰਿੰਦਰ ਸਿੰਘ ਪਨੇਸਰ, ਮਹਿੰਦਰ ਸਿੰਘ ਪਨੇਸਰ, ਨੰਬਰਦਾਰ ਕੁਲਦੀਪ ਸਿੰਘ, ਜੁਝਾਰ ਸਿੰਘ ਬੈਂਸ, ਜਗਤਾਰ ਸਿੰਘ, ਹਰਪਾਲ ਸਿੰਘ ਸੈਂਹਬੀ, ਰਸ਼ਵਿੰਦਰ ਸਿੰਘ ਬੈਂਸ, ਨੰਬਰਦਾਰ ਸੁਰਜੀਤ ਸਿੰਘ, ਦਵਿੰਦਰ ਸਿੰਘ ਤੇ ਹੋਰ ਹਾਜ਼ਰ ਹੋਏ।