ਵਿਧਾਇਕ ਘੁੰਮਣ ਦੀ ਅਗਵਾਈ ਹੇਠ ਦਸੂਹਾ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਰਿਹਾ ਛੂਹ - ਬਿੰਦੂ ਘੁੰਮਣ
ਦਸੂਹਾ, 10 ਨਵੰਬਰ (ਕੌਸ਼ਲ)-ਹਲਕਾ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਸ਼ਹਿਰ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਬਿੰਦੂ ਘੁੰਮਣ ਨੇ ਕਿਹਾ ਕਿ ਵਿਧਾਇਕ ਘੁੰਮਣ ਦੀ ਮਿਹਨਤ ਅਤੇ ਦੂਰਅੰਦੇਸ਼ੀ ਸੋਚ ਸਦਕਾ ਦਸੂਹਾ ਵਿਕਾਸ ਦੇ ਨਵੇਂ ਪੜਾਅ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਨੇ ਦਸੂਹਾ ਦੀ ਨਵੀਂ ਤਸਵੀਰ ਸਾਹਮਣੇ ਲਿਆਂਦੀ ਹੈ।
ਦਸੂਹਾ, 10 ਨਵੰਬਰ (ਕੌਸ਼ਲ)-ਹਲਕਾ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਸ਼ਹਿਰ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਬਿੰਦੂ ਘੁੰਮਣ ਨੇ ਕਿਹਾ ਕਿ ਵਿਧਾਇਕ ਘੁੰਮਣ ਦੀ ਮਿਹਨਤ ਅਤੇ ਦੂਰਅੰਦੇਸ਼ੀ ਸੋਚ ਸਦਕਾ ਦਸੂਹਾ ਵਿਕਾਸ ਦੇ ਨਵੇਂ ਪੜਾਅ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਨੇ ਦਸੂਹਾ ਦੀ ਨਵੀਂ ਤਸਵੀਰ ਸਾਹਮਣੇ ਲਿਆਂਦੀ ਹੈ। ਬਿੰਦੂ ਘੁੰਮਣ ਨੇ ਕਿਹਾ ਕਿ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸ਼ਹਿਰ ਵਿਚ ਸੜਕਾਂ, ਸਟਰੀਟ ਲਾਈਟਾਂ, ਸਫ਼ਾਈ ਅਤੇ ਹੋਰ ਜ਼ਰੂਰੀ ਸਹੂਲਤਾਂ ਨੂੰ ਬਿਹਤਰ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਤਾਂ ਜੋ ਆਮ ਲੋਕਾਂ ਨੂੰ ਰੋਜ਼ਾਨਾ ਜੀਵਨ ਵਿਚ ਵਧੇਰੇ ਸਹੂਲਤ ਮਿਲ ਸਕੇ।