11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਹਰਿਆਣਾ ਦੇ ਪੀ . ਡਬਲਿਊ . ਡੀ . ਮੰਤਰੀ ਰਣਬੀਰ ਗੰਗਵਾ ਵਲੋਂ ਦਸੂਹਾ ਵਿਖੇ ਹੋਣ ਵਾਲੀ ਭਾਜਪਾ ਦੀ ਰੈਲੀ ਵਾਲੇ ਸਥਾਨ ਦਾ ਜਾਇਜ਼ਾ

ਦਸੂਹਾ, 10 ਨਵੰਬਰ (ਕੌਸ਼ਲ)-ਹਰਿਆਣਾ ਸਰਕਾਰ ਦੇ ਲੋਕ ਨਿਰਮਾਣ ਵਿਭਾਗ (ਪੀ. ਡਬਲਿਊ.

Ad Position 21
No active advertisement
ਅਜੀਤ ਡੈਸਕ 11-11-2026
ਦਸੂਹਾ, 10 ਨਵੰਬਰ (ਕੌਸ਼ਲ)-ਹਰਿਆਣਾ ਸਰਕਾਰ ਦੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਦੇ ਕੈਬਨਿਟ ਮੰਤਰੀ ਰਣਬੀਰ ਗੰਗਵਾ ਦਸੂਹਾ ਵਿਖੇ ਭਾਜਪਾ ਆਗੂ ਸੁਸ਼ੀਲ ਕੁਮਾਰ ਪਿੰਕੀ ਸ਼ਰਮਾ ਦੇ ਦਫ਼ਤਰ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਦਾ ਸਥਾਨਕ ਆਗੂਆਂ ਅਤੇ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਮੰਤਰੀ ਰਣਬੀਰ ਗੰਗਵਾ ਨੇ ਦੱਸਿਆ ਕਿ 13 ਨਵੰਬਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਸੂਹਾ ਵਿਖੇ ਪਹੁੰਚ ਰਹੇ ਹਨ। ਉਹ ਸੁਸ਼ੀਲ ਕੁਮਾਰ ਪਿੰਕੀ ਸ਼ਰਮਾ ਵਲੋਂ ਕਰਵਾਈ ਜਾ ਰਹੀ ਰੈਲੀ ਨੂੰ ਹਾਈਵੇਅ ਪਲਾਜ਼ਾ ਵਿਖੇ 11 ਵਜੇ ਸੰਬੋਧਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਦੌਰਾਨ ਰਣਬੀਰ ਗੰਗਵਾ ਨੇ ਮੁੱਖ ਮੰਤਰੀ ਦੀ ਰੈਲੀ ਵਾਲੀ ਜਗ੍ਹਾ ਹਾਈਵੇਅ ਪਲਾਜ਼ਾ ਦਸੂਹਾ ਦਾ ਵਿਸ਼ੇਸ਼ ਤੌਰ ’ਤੇ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਸੁਸ਼ੀਲ ਕੁਮਾਰ ਪਿੰਕੀ ਸ਼ਰਮਾ ਨੇ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਪਾਰਟੀ ਹਿਤਾਂ ਲਈ ਆਪਣੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨਗੇ। ਜ਼ਿਕਰਯੋਗ ਹੈ ਕਿ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਸੂਹਾ ਇੰਚਾਰਜ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਵੀ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਤੋਂ ਇਲਾਵਾ ਰਵਿੰਦਰ ਸਿੰਘ ਰਵੀ ਸੰਘਾਰੀ, ਵਿਵੇਕ ਸਿੰਘ ਰਿੰਕਾ, ਦਿਨੇਸ਼ ਸ਼ਰਮਾ, ਜਸਵੰਤ ਸਿੰਘ ਪੱਪੂ, ਰਿੰਪਾ ਸ਼ਰਮਾ, ਅਮਿੱਤ ਸ਼ਿੰਗਾਰੀ , ਜੱਸਾ ਸਿੰਘ, ਨਿਰਮਲ ਸਿੰਘ ਦਿਉਲ ਅਤੇ ਹੋਰ ਕਈ ਆਗੂ ਤੇ ਵਰਕਰ ਹਾਜ਼ਰ ਸਨ। ਇਸ ਦੌਰਾਨ ਸਮੂਹ ਹਾਜ਼ਰ ਆਗੂਆਂ ਵੱਲੋਂ ਹਰਿਆਣਾ ਦੇ ਪੀ.ਡਬਲਿਊ.ਡੀ. ਮੰਤਰੀ ਰਣਬੀਰ ਗੰਗਵਾ ਦਾ ਦਸੂਹਾ ਪਹੁੰਚਣ ’ਤੇ ਸਨਮਾਨ ਕੀਤਾ ਗਿਆ। 13 ਨਵੰਬਰ ਨੂੰ ਹੋਣ ਵਾਲੀ ਇਸ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਸਥਾਨਕ ਪੱਧਰ ’ਤੇ ਸਰਗਰਮੀਆਂ ਤੇਜ਼ ਹੋ ਗਈਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ( ਅ ) ਵਲੋਂ ਕੋਟਫ਼ਤੂਹੀ ਤੋਂ ਬੇਗਮਪੁਰਾ ਖ਼ਾਲਸਾ ਲਹਿਰ ਦਾ ਐਲਾਨ 29 ਨੂੰ ਦੋਆਬਾ ਜ਼ੋਨ ਦਾ ਮਾਨ ਦੀ ਅਗਵਾ... ਅਗਲੀ ਖ਼ਬਰ ਸਾਈਕਲਿਸਟ ਬਲਰਾਜ ਚੌਹਾਨ ਨੇ 300 ਕਿੱਲੋਮੀਟਰ 20 ਘੰਟੇ ਵਾਲੀ ਬਰੇਵਟ 13 ਘੰਟੇ ’ ਚ ਪੂਰੀ ਕੀਤੀ
Ad Position 24