ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੁਕਾਬਲੇ ’ ਚ ਪੀ . ਐਮ . ਸ੍ਰੀ ਸਕੂਲ ਤਲਵਾੜਾ ਦਾ ਸ਼ਾਨਦਾਰ ਪ੍ਰਦਰਸ਼ਨ
ਰਾਮਗੜ੍ਹ ਸੀਕਰੀ, 10 ਨਵੰਬਰ (ਕਟੋਚ)- ਪੰਜਾਬ ਸਿੱਖਿਆ ਵਿਭਾਗ ਵਲੋਂ ਪ੍ਰਾਜੈਕਟ ਇਨੋਵੇਸ਼ਨ 2026 ਮੁਹਿੰਮ ਅਧੀਨ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੁਕਾਬਲੇ ਪਿਛਲੇ ਦਿਨ ਤਲਵਾੜਾ ਵਿਖੇ ਕਰਵਾਏ ਗਏ ਜਿਸ ਵਿਚ ਪੀ. ਐਮ.
ਰਾਮਗੜ੍ਹ ਸੀਕਰੀ, 10 ਨਵੰਬਰ (ਕਟੋਚ)- ਪੰਜਾਬ ਸਿੱਖਿਆ ਵਿਭਾਗ ਵਲੋਂ ਪ੍ਰਾਜੈਕਟ ਇਨੋਵੇਸ਼ਨ 2026 ਮੁਹਿੰਮ ਅਧੀਨ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੁਕਾਬਲੇ ਪਿਛਲੇ ਦਿਨ ਤਲਵਾੜਾ ਵਿਖੇ ਕਰਵਾਏ ਗਏ ਜਿਸ ਵਿਚ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸਕੂਲ ਲੜਕੇ ਤਲਵਾੜਾ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਸ਼ਲਾਘਾਯੋਗ ਰਹੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਜਪਿੰਦਰ ਕੁਮਾਰ ਨੇ ਦੱਸਿਆ ਕਿ ਉਕਤ ਮੁਕਾਬਲੇ ਵਿਚ ਸਕੂਲ ਦੀ ਵਿਗਿਆਨ ਅਧਿਆਪਕਾ ਮੈਡਮ ਪਿੰਕੀ ਬਡਿਆਲ ਦੇ ਮਾਰਗ ਦਰਸ਼ਨ ਹੇਠ ਸਕੂਲ ਦੇ ਵਿਦਿਆਰਥੀਆਂ ਵਧੀਆ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਇੰਡੀਜਿਨਸ ਐਗਰੀਕਲਚਰਲ ਪ੍ਰੇਕਟਿਸਜ ਥੀਮ ਮੁਕਾਬਲੇ ਵਿਚ ਸਕੂਲ ਦੇ ਦਸਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਪੁਨੀਤ ਕੁਮਾਰ ਨੇ ਪਹਿਲਾ ਸਥਾਨ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਥੀਮ ਮੁਕਾਬਲੇ ਵਿਚ ਛੇਵੀਂ ਜਮਾਤ ਦੇ ਵਿਦਿਆਰਥੀ ਮਨਮੀਤ ਸਿੰਘ ਨੇ ਬਲਾਕ ਵਿਚ ਤੀਜਾ ਸਥਾਨ ਹਾਸਿਲ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ਦੀ ਇਹ ਉਪਲਬਧੀ ਅਧਿਆਪਕਾ ਪਿੰਕੀ ਬਡਿਆਲ ਦੇ ਸਟੀਕ ਮਾਰਗ ਦਰਸ਼ਨ ਅਤੇ ਵਿਦਿਆਰਥੀਆਂ ਨੂੰ ਮਿਹਨਤ ਦੀ ਬਦੌਲਤ ਹਾਸਿਲ ਹੋਈ ਹੈ।