10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਬਾਬਰੀ ਢਾਹੇ ਜਾਣ ’ ਤੇ ਹੰਝੂ ਵਹਾਉਣ ਵਾਲੀ ਸੋਨੀਆ ਗਾਂਧੀ ਨੂੰ ਕਾਰ ਸੇਵਕਾਂ ਦਾ ਦਰਦ ਕਿਉਂ ਨਹੀਂ ਦਿਖਾਈ ਦਿੱਤਾ : ਅਜੈ ਕੌਸ਼ਲ ਸੇਠੂ

ਮੁਕੇਰੀਆਂ, 10 ਨਵੰਬਰ (ਰਾਮਗੜ੍ਹੀਆ)-ਭਾਜਪਾ ਦੇ ਜਲੰਧਰ ਸਹਿ-ਇੰਚਾਰਜ ਅਜੈ ਕੌਸ਼ਲ ਸੇਠੂ ਨੇ ਕਾਂਗਰਸ ਪਾਰਟੀ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਭਾਰਤ ਵਿਰੋਧੀ ਤਾਕਤਾਂ ਦੇ ਨਾਲ ਖੜ੍ਹ ਕੇ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ਨੂੰ ਨਿਸ਼ਾਨਾ ਬਣਾਉਣਾ ਕਾਂਗਰਸ ਦੀ ਪੁਰਾਣੀ ਸਿਆਸੀ ਮਾਨਸਿਕਤਾ ਦਾ ਪ੍ਰਤੀਕ ਹੈ। ਰਾਮਲੀਲ੍ਹਾ ਮੈਦਾਨ ਵਿਚ ਕਾਂਗਰਸ ਦੇ ਰਵੱਈਏ ਨੇ ਇੱਕ ਵਾਰ ਫਿਰ ਉਸ ਦੇ ਰਾਮ ਵਿਰੋਧੀ ਚਿਹਰੇ ਨੂੰ ਬੇਨਕਾਬ ਕਰ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 11-11-2026
ਮੁਕੇਰੀਆਂ, 10 ਨਵੰਬਰ (ਰਾਮਗੜ੍ਹੀਆ)-ਭਾਜਪਾ ਦੇ ਜਲੰਧਰ ਸਹਿ-ਇੰਚਾਰਜ ਅਜੈ ਕੌਸ਼ਲ ਸੇਠੂ ਨੇ ਕਾਂਗਰਸ ਪਾਰਟੀ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਭਾਰਤ ਵਿਰੋਧੀ ਤਾਕਤਾਂ ਦੇ ਨਾਲ ਖੜ੍ਹ ਕੇ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ਨੂੰ ਨਿਸ਼ਾਨਾ ਬਣਾਉਣਾ ਕਾਂਗਰਸ ਦੀ ਪੁਰਾਣੀ ਸਿਆਸੀ ਮਾਨਸਿਕਤਾ ਦਾ ਪ੍ਰਤੀਕ ਹੈ। ਰਾਮਲੀਲ੍ਹਾ ਮੈਦਾਨ ਵਿਚ ਕਾਂਗਰਸ ਦੇ ਰਵੱਈਏ ਨੇ ਇੱਕ ਵਾਰ ਫਿਰ ਉਸ ਦੇ ਰਾਮ ਵਿਰੋਧੀ ਚਿਹਰੇ ਨੂੰ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਸਵਾਲ ਉਠਾਇਆ ਕਿ ਸੋਨੀਆ ਗਾਂਧੀ ਬਾਬਰੀ ਢਾਹੇ ਜਾਣ ’ਤੇ ਤਾਂ ਹੰਝੂ ਵਹਾਉਂਦੇ ਹਨ, ਪਰ ਰਾਮ ਮੰਦਰ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਦੀ ਕੁਰਬਾਨੀ ਦੇਣ ਵਾਲੇ ਕਾਰਸੇਵਕਾਂ ਪ੍ਰਤੀ ਉਨ੍ਹਾਂ ਦੇ ਮਨ ਵਿਚ ਕਦੇ ਹਮਦਰਦੀ ਕਿਉਂ ਨਹੀਂ ਦਿਖਾਈ ਦਿੱਤੀ? ਅਜੈ ਕੌਸ਼ਲ ਸੇਠੂ ਨੇ ਕਿਹਾ ਕਿ ਕਾਂਗਰਸੀ ਆਗੂਆਂ ਦੇ ਬਿਆਨਾਂ ਅਤੇ ਸਿਆਸੀ ਵਿਹਾਰ ਵਿਚ ਕਹਿਣੀ ਅਤੇ ਕਰਨੀ ਦਾ ਫ਼ਰਕ ਸਪਸ਼ਟ ਨਜ਼ਰ ਆਉਂਦਾ ਹੈ। ਭਾਜਪਾ ਆਗੂ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਸਿਰਫ਼ ਆਸਥਾ ਦੇ ਪ੍ਰਤੀਕ ਹੀ ਨਹੀਂ, ਸਗੋਂ ਭਾਰਤੀ ਸਭਿਆਚਾਰ, ਸਭਿਅਤਾ ਅਤੇ ਕੌਮੀ ਚੇਤਨਾ ਦਾ ਆਧਾਰ ਹਨ। ਰਾਮ ਮੰਦਰ ਅਤੇ ਕਾਰਸੇਵਕਾਂ ਦੀ ਕੁਰਬਾਨੀ ਨਾਲ ਜੁੜੇ ਮੁੱਦਿਆਂ ’ਤੇ ਕਾਂਗਰਸ ਦਾ ਰਵੱਈਆ ਉਸ ਦੇ ਸਿਆਸੀ ਕਿਰਦਾਰ ’ਤੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਹੁਣ ਦੇਸ਼ ਦੀ ਜਨਤਾ ਕਾਂਗਰਸ ਦੀ ਸਿਆਸੀ ਬਿਆਨਬਾਜ਼ੀ ਨਾਲ ਗੁਮਰਾਹ ਹੋਣ ਵਾਲੀ ਨਹੀਂ ਹੈ। ਜਨਤਾ ਰਾਸ਼ਟਰ ਹਿਤ, ਸੈਨਿਕਾਂ ਦੇ ਸਨਮਾਨ, ਸਭਿਆਚਾਰਕ ਵਿਰਾਸਤ ਅਤੇ ਦੇਸ਼ ਦੀ ਸੁਰੱਖਿਆ ਦੇ ਮੁੱਦਿਆਂ ’ਤੇ ਹਰ ਸਿਆਸੀ ਪਾਰਟੀ ਤੋਂ ਜਵਾਬ ਮੰਗੇਗੀ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰ ਵੈੱਲਫੇਅਰ ਫੈਡਰੇਸ਼ਨ ਮੰਡਲ ਮੁਕੇਰੀਆਂ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੁਕਾਬਲੇ ’ ਚ ਪੀ . ਐਮ . ਸ੍ਰੀ ਸਕੂਲ ਤਲਵਾੜਾ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24