10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਭਲਕੇ ਭਾਜਪਾ ਦੀ ਰੈਲੀ ’ ਚ ਹੋਵੇਗਾ ਭਾਰੀ ਇਕੱਠ - ਸ਼ੰਭੂ ਭਾਰਤੀ

ਭੰਗਾਲਾ, 10 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਮੁਕੇਰੀਆਂ ਤੋਂ ਸੀਨੀਅਰ ਭਾਜਪਾ ਆਗੂ ਸਾਬਕਾ ਜ਼ਿਲ੍ਹਾ ਦਫ਼ਤਰ ਸਕੱਤਰ ਸ਼ੰਭੂ ਨਾਥ ਭਾਰਤੀ ਮੌਜੋਵਾਲ ਨੇ ਕਸਬਾ ਭੰਗਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 13 ਨਵੰਬਰ ਨੂੰ ਦਸੂਹਾ ਵਿਖੇ ਹੋਣ ਜਾ ਰਹੀ ਰੈਲੀ ਵਿਚ ਭਾਜਪਾ ਵਰਕਰਾਂ ਦਾ ਵੱਡਾ ਇਕੱਠ ਹੋਵੇਗਾ। ਉਨ੍ਹਾਂ ਕਿਹਾ ਅੱਜ ਹਰਿਆਣਾ ਦੇ ਲੋਕ ਨਿਰਮਾਣ ਵਿਭਾਗ (ਪੀ.

Ad Position 21
No active advertisement
ਅਜੀਤ ਡੈਸਕ 11-11-2026
ਭੰਗਾਲਾ, 10 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਮੁਕੇਰੀਆਂ ਤੋਂ ਸੀਨੀਅਰ ਭਾਜਪਾ ਆਗੂ ਸਾਬਕਾ ਜ਼ਿਲ੍ਹਾ ਦਫ਼ਤਰ ਸਕੱਤਰ ਸ਼ੰਭੂ ਨਾਥ ਭਾਰਤੀ ਮੌਜੋਵਾਲ ਨੇ ਕਸਬਾ ਭੰਗਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 13 ਨਵੰਬਰ ਨੂੰ ਦਸੂਹਾ ਵਿਖੇ ਹੋਣ ਜਾ ਰਹੀ ਰੈਲੀ ਵਿਚ ਭਾਜਪਾ ਵਰਕਰਾਂ ਦਾ ਵੱਡਾ ਇਕੱਠ ਹੋਵੇਗਾ। ਉਨ੍ਹਾਂ ਕਿਹਾ ਅੱਜ ਹਰਿਆਣਾ ਦੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਦੇ ਕੈਬਨਿਟ ਮੰਤਰੀ ਰਣਵੀਰ ਗੰਗਵਾ ਅਤੇ ਸਤਵੀਰ ਵਰਮਾ ਸਾਬਕਾ ਚੇਅਰਮੈਨ ਓ.ਬੀ.ਸੀ. ਕਮਿਸ਼ਨ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਸਨ। ਸ਼ੰਭੂ ਭਾਰਤੀ ਨੇ ਦੱਸਿਆ ਕਿ ਪੰਜਾਬ ਵਿਚ ਨਸ਼ਿਆਂ ਦੇ ਵਧਦੇ ਪ੍ਰਚਲਣ ਅਤੇ ਲੱਚਰ ਕਾਨੂੰਨ ਵਿਵਸਥਾ ਕਾਰਨ ਸੂਬੇ ਦੇ ਲੋਕ ਦੁਖੀ ਹਨ। ਹੁਣ ਭਾਜਪਾ ਦੀਆਂ ਸਰਕਾਰਾਂ ਦੀ ਚੰਗੀ ਕਾਰਗੁਜ਼ਾਰੀ ਨੂੰ ਦੇਖਦਿਆਂ ਪੰਜਾਬ ਦੇ ਲੋਕਾਂ ਨੂੰ ਵੀ ਭਾਜਪਾ ਤੋਂ ਉਮੀਦਾਂ ਹਨ ਅਤੇ ਉਹ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਭਾਰਤੀ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਸੂਬੇ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ ਅਤੇ ਪੰਜਾਬ ਸਿਰ ਚੜ੍ਹੇ ਭਾਰੀ ਕਰਜ਼ੇ ਤੋਂ ਵੀ ਸੂਬੇ ਨੂੰ ਮੁਕਤ ਕਰਵਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਟੇਟ ਪੱਧਰੀ ਸਕੂਲ ਖੇਡ ਕਿੱਕ ਬਾਕਸਿੰਗ ਵਿਚ ਜਿੱਤਿਆ ਕਾਂਸੀ ਦਾ ਤਗਮਾ ਅਗਲੀ ਖ਼ਬਰ ਸੁਆਮੀ ਸਰੂਪਾ ਨੰਦ ਜੀ ਦੀ ਯਾਦ ’ਚ 43ਵਾਂ ਸਾਲਾਨਾ ਅੰਤਰਰਾਸ਼ਟਰੀ ਖੇਡ ਮੇਲਾ 13 ਤੇ 14 ਨੂੰ
Ad Position 24