10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਰਕਾਰੀ ਸਕੂਲ ਫ਼ਤਿਹਪੁਰ ਭੱਟਲਾਂ ਵਿਖੇ ਵਿਧਾਇਕ ਰਾਜਾ ਗਿੱਲ ਵਲੋਂ ਐਨ . ਐਸ . ਕਿਊ . ਐਫ . ਵਰਕਸ਼ਾਪ ਦਾ ਉਦਘਾਟਨ

ਪੱਸੀ ਕੰਢੀ, 10 ਨਵੰਬਰ (ਜਗਤਾਰ ਸਿੰਘ ਰਜਪਾਲਮਾ)-ਬੱਚਿਆਂ ਦੇ ਭਵਿੱਖ ਨੂੰ ਉੱਜਵਲ ਬਣਾਉਣ ਲਈ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਨੇ ਐਨ.

Ad Position 21
No active advertisement
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਪੁਰ ਭੱਟਲਾਂ ਵਿਖੇ ਐਨ. ਐਸ. ਕਿਊ. ਐਫ. ਵਰਕਸ਼ਾਪ ਦਾ ਉਦਘਾਟਨ ਕਰਦੇ ਹੋਏ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ। ਨਾਲ ਹਨ ਕਾਰਜਕਾਰੀ ਪ੍ਰਿੰਸੀਪਲ ਬਲਦੇਵ ਸਿੰਘ ਧੁੱਗਾ ਅਤੇ ਹੋਰ। ਤਸਵੀਰ : ਰਜਪਾਲਮਾ 11-11-2026
ਪੱਸੀ ਕੰਢੀ, 10 ਨਵੰਬਰ (ਜਗਤਾਰ ਸਿੰਘ ਰਜਪਾਲਮਾ)-ਬੱਚਿਆਂ ਦੇ ਭਵਿੱਖ ਨੂੰ ਉੱਜਵਲ ਬਣਾਉਣ ਲਈ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਨੇ ਐਨ. ਐਸ. ਕਿਊ. ਐਫ. ਵਰਕਸ਼ਾਪ ਦਾ ਉਦਘਾਟਨ ਕਰਦੇ ਹੋਏ ਕੀਤਾ। ਇਸ ਮੌਕੇ ਉਨ੍ਹਾਂ ਨੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਵਿਸ਼ੇਸ਼ ਯਤਨ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਬਾਥਰੂਮ ਬਣਾਉਣ ਲਈ 50 ਹਜ਼ਾਰ ਰੁਪਏ, ਜਰਨੇਟਰ ਦੇਣ ਅਤੇ ਵਰਕਸ਼ਾਪ ’ਚ ਫ਼ਰਸ਼ ’ਤੇ ਟਾਈਲਾਂ ਲਗਾਉਣ ਦਾ ਐਲਾਨ ਕੀਤਾ। ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਬਲਦੇਵ ਸਿੰਘ ਧੁੱਗਾ ਨੇ ਹਲਕਾ ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਦਾ ਸਵਾਗਤ ਕਰਦੇ ਹੋਏ ਸਕੂਲ ’ਚ ਆਉਣ ਲਈ ਧੰਨਵਾਦ ਕੀਤਾ। ਇਸ ਮੌਕੇ ਹਲਕਾ ਐਜੂਕੇਸ਼ਨਨਿਸਟ ਪਰਮਾਨੰਦ, ਹਲਕਾ ਕੰਢੀ ਇੰਚਾਰਜ ਕੈਪਟਨ ਤਰਸੇਮ ਸਿੰਘ ਸਰਪੰਚ ਭੱਟਲਾਂ ਊਸ਼ਾ ਦੇਵੀ, ਸਾਬਕਾ ਸਰਪੰਚ ਫ਼ਤਿਹਪੁਰ ਗੌਰਵ, ਯੂਥ ਆਗੂ ਪੰਡਿਤ ਅੰਕੁਸ਼, ਪੰਚਾਇਤ ਮੈਂਬਰ ਰੂਪ ਲਾਲ, ਪੰਚਾਇਤ ਮੈਂਬਰ ਪ੍ਰਦੀਪ, ਚੇਅਰਮੈਨ ਐਸ. ਐਮ. ਸੀ. ਭਾਰਤ ਭੂਸ਼ਣ, ਯੂਥ ਆਗੂ ਅਨਿਲ ਕੁਮਾਰ, ਨੰਬਰਦਾਰ ਉਪਿੰਦਰ ਸਿੰਘ, ਲੈਕਚਰਾਰ ਸੰਜੀਵ ਕੁਮਾਰ, ਲੈਕਚਰਾਰ ਜਸਵਿੰਦਰ ਸਿੰਘ ਸਹੋਤਾ, ਲੈਕਚਰਾਰ ਅੰਮ੍ਰਿਤਪਾਲ ਸਿੰਘ, ਲੈਕਚਰਾਰ ਤਿਲਕ ਰਾਜ, ਲੈਕਚਰਾਰ ਸੁਖਦੇਵ ਸਿੰਘ, ਅਨੂਪ ਸਿੰਘ, ਸਤਨਾਮ ਸਿੰਘ, ਦਵਿੰਦਰ ਸਿੰਘ, ਦਲਬੀਰ ਸਿੰਘ, ਗੁਰਦੀਪ ਸਿੰਘ, ਲਖਵੀਰ ਸਿੰਘ, ਦੇਵ ਦੱਤ ਸ਼ਰਮਾ, ਮੋਹਨ ਲਾਲ, ਬਲਵੰਤ ਸਿੰਘ, ਰੋਜ਼ੀ ਸ਼ਰਮਾ, ਮਮਤਾ ਦੇਵੀ, ਸਵਿਤਾ, ਰਮਨੀਤ ਕੌਰ, ਸੁਮਨ ਬਾਲਾ, ਸੁਰਿੰਦਰ ਕੌਰ, ਮੇਘਾ, ਜਸਵਿੰਦਰ ਕੌਰ ਆਦਿ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਹੁਸ਼ਿਆਰਪੁਰ , ਮੁਕੇਰੀਆਂ ਯੂਨਿਟ ਦੀ ਮਾਸਿਕ ਮੀਟਿੰਗ ਅਗਲੀ ਖ਼ਬਰ ਵਿਧਾਇਕ ਘੁੰਮਣ ਦੇ ਸਹਿਯੋਗ ਸਦਕਾ ਧਰਮਪੁਰ ਦੇਵੀ ਸਕੂਲ ਦੇ ਵਿਦਿਆਰਥੀਆਂ ਦਾ ਵਿਧਾਨ ਸਭਾ ਪੰਜਾਬ ਦਾ ਦੌਰਾ
Ad Position 24