11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ

ਦਸੂਹਾ, 11 ਨਵੰਬਰ (ਭੁੱਲਰ)-ਆਮ ਆਦਮੀ ਪਾਰਟੀ ਦੇ ਬੀ. ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਣਬੀਰ ਸਿੰਘ ਨੱਥੂਪੁਰ ਵੱਲੋਂ ਪਿੰਡ ਨੱਥੂਪੁਰ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ ਗਏ।

Ad Position 21
No active advertisement
ਅਜੀਤ ਡੈਸਕ 12-11-2026
ਦਸੂਹਾ, 11 ਨਵੰਬਰ (ਭੁੱਲਰ)-ਆਮ ਆਦਮੀ ਪਾਰਟੀ ਦੇ ਬੀ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਣਬੀਰ ਸਿੰਘ ਨੱਥੂਪੁਰ ਵੱਲੋਂ ਪਿੰਡ ਨੱਥੂਪੁਰ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ ਗਏ। ਇਸ ਮੌਕੇ ਉਨ੍ਹਾਂ ਨਾਲ ਬਲਾਕ ਪ੍ਰਧਾਨ ਡਾਕਟਰ ਸਰੂਪ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਦੇ ਫ਼ਰੀ ਇਲਾਜ ਹੋ ਰਹੇ ਹਨ ਅਤੇ ਇਨ੍ਹਾਂ ਕਾਰਡਾਂ ਦਾ ਲੋਕਾਂ ਵੱਲੋਂ ਭਰਪੂਰ ਫ਼ਾਇਦਾ ਲਿਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਲਾਭਪਾਤਰੀ ਪਰਿਵਾਰ ਆਪਣੇ ਨਜ਼ਦੀਕ ਪੈਂਦੇ ਕਿਸੇ ਵੀ ਛੋਟੇ-ਵੱਡੇ ਸਰਕਾਰੀ ਹਸਪਤਾਲ ਤੋਂ ਇਲਾਵਾ ਇਸ ਸਕੀਮ ਨਾਲ ਸੰਬੰਧਿਤ ਹੋਰ ਪ੍ਰਾਈਵੇਟ ਹਸਪਤਾਲਾਂ ਵਿਚ ਜਾ ਕੇ ਆਪਣਾ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸੂਬੇ ਦੇ ਸਰਕਾਰੀ ਹਸਪਤਾਲਾਂ ਵਿਚ ਸਿਹਤ ਸਹੂਲਤਾਂ ਦੇਣ ਲਈ ਕ੍ਰਾਂਤੀਕਾਰੀ ਬਦਲਾਅ ਕੀਤੇ ਗਏ ਹਨ, ਹੁਣ ਹਰ ਇੱਕ ਬਿਮਾਰੀ ਦਾ ਇਲਾਜ ਸਰਕਾਰੀ ਹਸਪਤਾਲਾਂ ਵਿਚ ਉਪਲਬਧ ਹੈ ਜਿਸ ਨਾਲ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰ ਤੇ ਆਗੂ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਰਜੀ ਬਾਜਵਾ ਡੇਰਾ ਬਾਬਾ ਜਵਾਹਰ ਦਾਸ ਸੂਸਾਂ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਆਧੁਨਿਕ ਇਲੈਕਟ੍ਰੋਨਿਕ ਲੈਬ ਦਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਾਜਵਿੰਦਰ ਕੌਰ ਨਰਵਾਲ ਵਲੋਂ ਉਦਘਾਟਨ
Ad Position 24