12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਅੰਬੇਡਕਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਵਾਈਸ ਚੇਅਰਮੈਨ ਬਣਨ ’ ਤੇ ਕੁਲਦੀਪ ਮਿੰਟੂ ਸਨਮਾਨਿਤ

ਪੱਸੀ ਕੰਢੀ, 11 ਨਵੰਬਰ (ਜਗਤਾਰ ਸਿੰਘ ਰਜਪਾਲਮਾ)- ਕੇ. ਆਰ.

Ad Position 21
No active advertisement
ਅਜੀਤ ਡੈਸਕ 12-11-2026
ਪੱਸੀ ਕੰਢੀ, 11 ਨਵੰਬਰ (ਜਗਤਾਰ ਸਿੰਘ ਰਜਪਾਲਮਾ)- ਕੇ.ਆਰ.ਕੇ. ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਡਾ. ਬੀ.ਆਰ. ਅੰਬੇਡਕਰ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਸੁਸਾਇਟੀ ਦੇ ਪ੍ਰਧਾਨ ਹਰਪਾਲ ਸਿੰਘ ਭੱਟੀ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਰੋਹ ਦੌਰਾਨ ਸਰਪੰਚ ਕੁਲਦੀਪ ਕੁਮਾਰ ਮਿੰਟੂ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਜ਼ਿਲ੍ਹਾ ਪ੍ਰੀਸ਼ਦ ਦਾ ਵਾਈਸ ਚੇਅਰਮੈਨ ਨਿਯੁਕਤ ਹੋਣ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਜ਼ਿਲ੍ਹੇ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾਉਣਗੇ। ਇਸ ਮੌਕੇ ਸੰਬੋਧਨ ਕਰਦਿਆਂ ਸੁਸਾਇਟੀ ਦੇ ਪ੍ਰਧਾਨ ਹਰਪਾਲ ਸਿੰਘ ਭੱਟੀ ਨੇ ਕਿਹਾ ਕਿ ਸਰਪੰਚ ਕੁਲਦੀਪ ਕੁਮਾਰ ਮਿੰਟੂ ਨੂੰ ਜ਼ਿਲ੍ਹਾ ਪ੍ਰੀਸ਼ਦ ਦਾ ਵਾਈਸ ਚੇਅਰਮੈਨ ਬਣਾਇਆ ਜਾਣਾ ਉਨ੍ਹਾਂ ਦੀ ਸਮਾਜ ਪ੍ਰਤੀ ਸੇਵਾ ਭਾਵਨਾ, ਲੋਕਾਂ ਨਾਲ ਜੁੜੇ ਰਹਿਣ ਅਤੇ ਲੋਕ ਭਲਾਈ ਦੇ ਕੰਮਾਂ ਪ੍ਰਤੀ ਸਮਰਪਣ ਦਾ ਨਤੀਜਾ ਹੈ। ਸਨਮਾਨ ਪ੍ਰਾਪਤ ਕਰਨ ਉਪਰੰਤ ਨਵ-ਨਿਯੁਕਤ ਵਾਈਸ ਚੇਅਰਮੈਨ ਸਰਪੰਚ ਕੁਲਦੀਪ ਕੁਮਾਰ ਮਿੰਟੂ ਨੇ ਸੁਸਾਇਟੀ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਨਿਸ਼ਠਾ ਨਾਲ ਨਿਭਾਉਣਗੇ। ਸਮਾਰੋਹ ਦੌਰਾਨ ਸੁਸਾਇਟੀ ਦੇ ਪ੍ਰਧਾਨ ਹਰਪਾਲ ਸਿੰਘ ਭੱਟੀ, ਸੀਨੀਅਰ ਮੀਤ ਪ੍ਰਧਾਨ ਦਲਜੀਤ ਸਿੰਘ, ਸਕੱਤਰ ਬਲਜੀਤ ਸਿੰਘ, ਮੀਤ ਪ੍ਰਧਾਨ ਹਰਦਿੰਦਰ ਦੀਪਕ, ਪ੍ਰੈੱਸ ਸਕੱਤਰ ਮੁਹਿੰਦਰ ਕੁਮਾਰ ਮਲਹੋਤਰਾ, ਪ੍ਰੈੱਸ ਸਕੱਤਰ ਕਰਮਾ ਭੱਟੀ, ਸਲਾਹਕਾਰ ਕੈਪਟਨ ਕਰਨੈਲ ਸਿੰਘ ਰਾਣਾ ਅਤੇ ਮੈਂਬਰ ਜੋਤ ਗੜ੍ਹਦੀਵਾਲਾ, ਡਾ. ਲਖਬੀਰ ਸਿੰਘ ਭਟੋਲੀ, ਸੁਖਵਿੰਦਰ ਸਿੰਘ ਸਾਬੀ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਕੂਲ ਵਿਖੇ ਬੰਦੀ ਛੋੜ ਦਿਵਸ ਅਤੇ ਗ੍ਰੀਨ ਦੀਵਾਲੀ ਮਨਾਈ ਅਗਲੀ ਖ਼ਬਰ ਡੇਰਾ ਸੱਚਖੰਡ ਬੱਲਾਂ ਦੀਆਂ ਸਮੁੱਚੀਆਂ ਸ਼ਰਧਾਲੂ ਸੰਗਤਾਂ ਆਪਸੀ ਭਾਈਚਾਰਕ ਸਾਂਝ ਪਹਿਲਾਂ ਦੀ ਤਰ੍ਹਾਂ ਬਣਾਈ ਰੱਖਣ-ਸੰਤ ਨਿਰੰ...
Ad Position 24