12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪਿੰਡ ਮੁਰਾਦਪੁਰ ਨਰਿਆਲ ਵਿਖੇ ਹੋਈ ਮੀਟਿੰਗ ਦੌਰਾਨ ਐਡਵੋਕੇਟ ਦਮਨਦੀਪ ਸਿੰਘ ਨਰਵਾਲ ਨਾਲ ਪਵਨ ਨਰਿਆਲ ਤੇ ਹੋਰ। ਪਿੰਡ ਮੁਰਾਦਪੁਰ ਨਰਿਆਲ ਵਿਖੇ ਕਾਂਗਰਸ ਦੀ ਮੀਟਿੰਗ

ਅੱਡਾ ਸਰਾਂ, 11 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਮੁਰਾਦਪੁਰ ਨਰਿਆਲ ਵਿਖੇ ਐਡਵੋਕੇਟ ਦਮਨਦੀਪ ਸਿੰਘ ਨਰਵਾਲ ਵਲੋਂ ਕਾਂਗਰਸ ਪਾਰਟੀ ਦੇ ਹੱਕ ਵਿਚ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਪਿੰਡ ਦੇ ਮੋਹਤਬਰ ਵਿਅਕਤੀਆਂ ਅਤੇ ਨੌਜਵਾਨਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਕਾਂਗਰਸ ਪਾਰਟੀ ਦੀ ਸੋਚ ਅਤੇ ਨੀਤੀਆਂ ਨੂੰ ਮਜ਼ਬੂਤ ਕਰਨ ਲਈ ਆਪਣਾ ਸਮਰਥਨ ਪ੍ਰਗਟ ਕੀਤਾ।

Ad Position 21
No active advertisement
ਅਜੀਤ ਡੈਸਕ 12-11-2026
ਅੱਡਾ ਸਰਾਂ, 11 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਮੁਰਾਦਪੁਰ ਨਰਿਆਲ ਵਿਖੇ ਐਡਵੋਕੇਟ ਦਮਨਦੀਪ ਸਿੰਘ ਨਰਵਾਲ ਵਲੋਂ ਕਾਂਗਰਸ ਪਾਰਟੀ ਦੇ ਹੱਕ ਵਿਚ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਪਿੰਡ ਦੇ ਮੋਹਤਬਰ ਵਿਅਕਤੀਆਂ ਅਤੇ ਨੌਜਵਾਨਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਕਾਂਗਰਸ ਪਾਰਟੀ ਦੀ ਸੋਚ ਅਤੇ ਨੀਤੀਆਂ ਨੂੰ ਮਜ਼ਬੂਤ ਕਰਨ ਲਈ ਆਪਣਾ ਸਮਰਥਨ ਪ੍ਰਗਟ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਦਮਨਦੀਪ ਸਿੰਘ ਨਰਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਹਮੇਸ਼ਾ ਆਮ ਲੋਕਾਂ ਦੇ ਹੱਕਾਂ, ਸੰਵਿਧਾਨ ਦੀ ਰਾਖੀ, ਸਮਾਜਿਕ ਬਰਾਬਰੀ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਸਮਰਪਿਤ ਰਹੀ ਹੈ। ਬਿੱਲਾ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਸੋਚ ਨੌਜਵਾਨਾਂ ਨੂੰ ਰਾਜਨੀਤੀ ਵਿਚ ਅੱਗੇ ਲਿਆਉਣ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਆਮ ਵਰਗ ਦੀ ਆਵਾਜ਼ ਬੁਲੰਦ ਕਰਨ ਅਤੇ ਦੇਸ਼ ਵਿਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੀ ਸੋਚ ਹੈ। ਉਨ੍ਹਾਂ ਪਿੰਡ ਵਾਸੀਆਂ ਦਾ ਮੀਟਿੰਗ ਵਿਚ ਸ਼ਮੂਲੀਅਤ ਅਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦਾ ਪਿਆਰ ਅਤੇ ਵਿਸ਼ਵਾਸ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਨਰਵਾਲ ਨੇ ਕਿਹਾ ਕਿ ਕਾਂਗਰਸ ਦੀ ਵਿਚਾਰਧਾਰਾ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡ-ਪਿੰਡ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਇਸ ਮੌਕੇ ਪਵਨ ਨਰਿਆਲ, ਰਵੀ ਨਰਿਆਲ, ਹਰਮਿੰਦਰ ਸਿੰਘ, ਸਤਪਾਲ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਨਾਮ ਸਿੰਘ, ਰਮਨ, ਸੋਢੀ ਹੈਰੀ, ਸੁੱਖੀ ਅਤੇ ਮੋਨੂੰ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਲਾਇੰਸ ਕਲੱਬ ਵਲੋਂ ਰਾਸ਼ਟਰੀ ਲੀਗਲ ਸਰਵਿਸ ਦਿਵਸ ਮੌਕੇ ਵਿਚਾਰ ਗੋਸ਼ਟੀ ਸਮਾਗਮ ਅਗਲੀ ਖ਼ਬਰ ਖ਼ਾਲਸਾ ਸਕੂਲ ਵਿਖੇ ਬੰਦੀ ਛੋੜ ਦਿਵਸ ਅਤੇ ਗ੍ਰੀਨ ਦੀਵਾਲੀ ਮਨਾਈ
Ad Position 24