12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਦਸੂਹਾ ਨੂੰ ਮਿਲਿਆ ਪਹਿਲਾ ਏ.ਡੀ.ਸੀ, ਲੋਕਾਂ ’ਚ ਖ਼ੁਸ਼ੀ ਦੀ ਲਹਿਰ-ਵਿਧਾਇਕ ਘੁੰਮਣ

ਦਸੂਹਾ, 11 ਨਵੰਬਰ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਲੋਕਾਂ ਦੀ ਮੰਗ ਪੂਰੀ ਹੋ ਗਈ ਹੈ ਕਿਉਂਕਿ ਦਸੂਹਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਦੀ ਪੋਸਟ ਸਥਾਪਤ ਹੋ ਗਈ ਹੈ ਅਤੇ ਨਵੀਂ ਏ. ਡੀ.

Ad Position 21
No active advertisement
ਅਜੀਤ ਡੈਸਕ 12-11-2026
ਦਸੂਹਾ, 11 ਨਵੰਬਰ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਲੋਕਾਂ ਦੀ ਮੰਗ ਪੂਰੀ ਹੋ ਗਈ ਹੈ ਕਿਉਂਕਿ ਦਸੂਹਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਦੀ ਪੋਸਟ ਸਥਾਪਤ ਹੋ ਗਈ ਹੈ ਅਤੇ ਨਵੀਂ ਏ.ਡੀ.ਸੀ. ਅਮਨਦੀਪ ਕੌਰ ਪੀ.ਸੀ.ਐੱਸ ਦੀ ਵਧੀਕ ਡਿਪਟੀ ਕਮਿਸ਼ਨਰ ਵਜੋਂ ਨਿਯੁਕਤੀ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਬਹੁਤ ਜਲਦੀ ਦਸੂਹਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਦਾ ਦਫ਼ਤਰ ਖੁੱਲ੍ਹ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਕਿਹਾ ਉਹ ਕੀਤਾ ਹੈ। ਵਿਧਾਇਕ ਘੁੰਮਣ ਨੇ ਕਿਹਾ ਕਿ ਏ.ਡੀ.ਸੀ. ਦੀ ਪੋਸਟ ਦਸੂਹਾ ਵਿਖੇ ਆਉਣ ਨਾਲ ਲੋਕਾਂ ਨੂੰ ਹੁਣ ਹੁਸ਼ਿਆਰਪੁਰ ਜਾਣ ਤੋਂ ਛੁਟਕਾਰਾ ਮਿਲੇਗਾ ਅਤੇ ਲੋਕਾਂ ਦੇ ਕੰਮ ਇੱਥੇ ਹੀ ਹੋਣਗੇ। ਇਸ ਮੌਕੇ ਮਾਰਕੀਟ ਕਮੇਟੀ ਦਸੂਹਾ ਦੇ ਚੇਅਰਮੈਨ ਕੰਵਰਪ੍ਰੀਤ ਸਿੰਘ ਸੰਧੂ, ਨਗਰ ਕੌਂਸਲ ਦਸੂਹਾ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਸੋਨੂੰ ਖ਼ਾਲਸਾ, ਕਵਲਦੀਪ ਸਿੰਘ ਵਿਰਦੀ, ਗਗਨਦੀਪ ਸਿੰਘ ਚੀਮਾ ਆਦਿ ਨੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਦਸੂਹਾ ਨਿਵਾਸੀ ਹੋਣਾ ਦੇ ਹਮੇਸ਼ਾ ਲਈ ਰਿਣੀ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਨੰਗਲ ਬਿਹਾਲਾਂ ਵਿਖੇ ਪੱਲੀ ਵਾਲੇ ਮਹਾਰਾਜ ਦੀ ਯਾਦ ਨੂੰ ਸਮਰਪਿਤ ਦੰਗਲ ਕਰਵਾਇਆ ਅਗਲੀ ਖ਼ਬਰ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੇ ਵਿੱਦਿਅਕ ਤੇ ਸਹਿ-ਵਿੱਦਿਅਕ ਮੁਕਾਬਲੇ ਅੱਜ - ਜ਼ਿਲ੍ਹਾ ਸਿੱਖਿਆ ਅਫ਼ਸਰ
Ad Position 24