ਗੰਨਾ ਕਾਸ਼ਤਕਾਰਾਂ ਦੇ ਬਕਾਏ ਦੱਬ ਕੇ ਬੈਠੀ ਸਰਕਾਰ, ਗੰਨੇ ਦਾ ਰੇਟ ਐਲਾਨਣ ਤੋਂ ਵੀ ਕਰ ਰਹੀ ਹੈ ਟਾਲ-ਮਟੋਲ-ਸੰਗਤ ਸਿੰਘ ਗਿਲਜੀਆਂ
ਟਾਂਡਾ ਉੜਮੁੜ, 11 ਨਵੰਬਰ (ਭਗਵਾਨ ਸਿੰਘ ਸੈਣੀ)-ਗੰਨਾ ਕਾਸ਼ਤਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਵਲੋਂ ਕੋਈ ਸੁਣਵਾਈ ਨਾ ਕਰਨਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਾ ਹੈ। ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ।
ਟਾਂਡਾ ਉੜਮੁੜ, 11 ਨਵੰਬਰ (ਭਗਵਾਨ ਸਿੰਘ ਸੈਣੀ)-ਗੰਨਾ ਕਾਸ਼ਤਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਵਲੋਂ ਕੋਈ ਸੁਣਵਾਈ ਨਾ ਕਰਨਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਾ ਹੈ। ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ ਨੇ ਕੀਤਾ। ਗਿਲਜੀਆਂ ਨੇ ਕਿਹਾ ਕਿ ਗੰਨਾ ਕਾਸ਼ਤਕਾਰ ਕਿਸਾਨਾਂ ਦੀ ਪਿਛਲੇ ਸਾਲ ਦੀ ਬਕਾਇਆ ਸਬਸਿਡੀ ਦੀ ਕਰੀਬ 7 ਕਰੋੜ ਰੁਪਏ ਦੀ ਰਾਸ਼ੀ ਸਰਕਾਰ ਵਲੋਂ ਅਜੇ ਤੱਕ ਜਾਰੀ ਨਹੀਂ ਕੀਤੀ ਗਈ, ਜਿਸ ਕਾਰਨ ਕਿਸਾਨਾਂ ਨੂੰ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਦੀ ਮੰਗ ਅਨੁਸਾਰ ਗੰਨੇ ਦੇ ਭਾਅ ਦਾ ਐਲਾਨ ਵੀ ਨਹੀਂ ਕੀਤਾ ਜਾ ਰਿਹਾ, ਜਦਕਿ ਗੰਨੇ ਦੀ ਫ਼ਸਲ ਪੂਰੀ ਤਰ੍ਹਾਂ ਤਿਆਰ ਹੋ ਚੁੱਕੀ ਹੈ ਅਤੇ ਕਿਸਾਨ ਅਗਲੀ ਫ਼ਸਲ ਦੀ ਤਿਆਰੀ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਖੰਡ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਦੂਜੇ ਪਾਸੇ ਗੰਨਾ ਉਗਾਉਣ ਵਾਲੇ ਕਿਸਾਨਾਂ ਨੂੰ ਆਪਣੀ ਫ਼ਸਲ ਦਾ ਉਚਿੱਤ ਮੁੱਲ ਲੈਣ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਹੈ। ਗਿਲਜੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀ ਪਿਛਲੇ ਸਾਲ ਦੀ ਬਕਾਇਆ ਸਬਸਿਡੀ ਤੁਰੰਤ ਜਾਰੀ ਕੀਤੀ ਜਾਵੇ, ਗੰਨੇ ਦਾ ਢੁਕਵਾਂ ਭਾਅ ਐਲਾਨਿਆ ਜਾਵੇ ਅਤੇ ਖੰਡ ਮਿੱਲਾਂ ਨੂੰ ਜਲਦ ਚਾਲੂ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਖ਼ੱਜਲ਼-ਖ਼ੁਆਰ ਨਾ ਹੋਣਾ ਪਵੇ।