12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਣੋਵਾਲ ਵੈਦ ਵਿਖੇ ਮਨਾਏ ਰਾਸ਼ਟਰੀ ਸਿੱਖਿਆ ਦਿਵਸ ਮੌਕੇ ਵਿਦਿਆਰਥੀਆਂ ਨਾਲ ਸਟਾਫ਼ ਮੈਂਬਰ। ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ’ਚ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ

ਅੱਡਾ ਸਰਾਂ, 11 ਨਵੰਬਰ (ਮਸੀਤੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਣੋਵਾਲ ਵੈਦ ਵਿਖੇ ਪ੍ਰਿੰਸੀਪਲ ਹਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਰਾਸ਼ਟਰੀ ਸਿੱਖਿਆ ਦਿਵਸ ਬੜੇ ਉਤਸ਼ਾਹ ਅਤੇ ਸਮਾਜਿਕ ਚੇਤਨਾ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਪਿੰਡ ਨੈਣੋਵਾਲ ਵੈਦ ਦੀ ਲਾਇਬ੍ਰੇਰੀ ਦਾ ਵਿੱਦਿਅਕ ਦੌਰਾ ਕੀਤਾ।

Ad Position 21
No active advertisement
ਅਜੀਤ ਡੈਸਕ 12-11-2026
ਅੱਡਾ ਸਰਾਂ, 11 ਨਵੰਬਰ (ਮਸੀਤੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਣੋਵਾਲ ਵੈਦ ਵਿਖੇ ਪ੍ਰਿੰਸੀਪਲ ਹਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਰਾਸ਼ਟਰੀ ਸਿੱਖਿਆ ਦਿਵਸ ਬੜੇ ਉਤਸ਼ਾਹ ਅਤੇ ਸਮਾਜਿਕ ਚੇਤਨਾ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਪਿੰਡ ਨੈਣੋਵਾਲ ਵੈਦ ਦੀ ਲਾਇਬ੍ਰੇਰੀ ਦਾ ਵਿੱਦਿਅਕ ਦੌਰਾ ਕੀਤਾ। ਕਿਤਾਬਾਂ ਦੀ ਦੁਨੀਆ ਨਾਲ ਰੂਬਰੂ ਹੋ ਕੇ ਵਿਦਿਆਰਥੀਆਂ ’ਚ ਪੜ੍ਹਨ ਦੀ ਰੁਚੀ ਅਤੇ ਜਗਿਆਸਾ ਹੋਰ ਵਧੀ, ਜਿਸ ਨਾਲ ਉਨ੍ਹਾਂ ਨੂੰ ਜੀਵਨ ਭਰ ਸਿੱਖਦੇ ਰਹਿਣ ਦੀ ਪ੍ਰੇਰਨਾ ਮਿਲੀ। ਇਸ ਦੇ ਨਾਲ ਹੀ ਸਮਾਜ ਨੂੰ ਇੱਕ ਸਾਰਥਿਕ ਸੰਦੇਸ਼ ਦਿੰਦੇ ਹੋਏ ਵਿਦਿਆਰਥੀਆਂ ਵੱਲੋਂ ਪਿੰਡ ਵਿਚ ਇੱਕ ਪ੍ਰਭਾਵਸ਼ਾਲੀ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ। ਆਪਣੀ ਸ਼ਾਨਦਾਰ ਪੇਸ਼ਕਾਰੀ ਰਾਹੀਂ ਵਿਦਿਆਰਥੀਆਂ ਨੇ ਪਿੰਡ ਵਾਸੀਆਂ ਨੂੰ ਸਿੱਖਿਆ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਅਤੇ ਦੱਸਿਆ ਕਿ ਸਿੱਖਿਆ ਇੱਕ ਸੁਨਹਿਰੇ ਭਵਿੱਖ ਦੀ ਨੀਂਹ ਰੱਖਦੀ ਹੈ। ਪ੍ਰਿੰਸੀਪਲ ਹਰਜੀਤ ਸਿੰਘ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਸਮਾਜ ਪ੍ਰਤੀ ਉਨ੍ਹਾਂ ਦੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਨਿਖਾਰਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਘੁੰਮਣ ਦੀ ਅਗਵਾਈ ’ਚ ਪਿੰਡ ਬਰਿੰਗਲੀ ਦੇ ਕਈ ਪਰਿਵਾਰ ‘ਆਪ’ ਵਿਚ ਸ਼ਾਮਿਲ ਅਗਲੀ ਖ਼ਬਰ ਗੰਨਾ ਕਾਸ਼ਤਕਾਰਾਂ ਦੇ ਬਕਾਏ ਦੱਬ ਕੇ ਬੈਠੀ ਸਰਕਾਰ, ਗੰਨੇ ਦਾ ਰੇਟ ਐਲਾਨਣ ਤੋਂ ਵੀ ਕਰ ਰਹੀ ਹੈ ਟਾਲ-ਮਟੋਲ-ਸੰਗਤ ਸਿੰਘ ਗਿਲਜ...
Ad Position 24