11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਕਾਂਗਰਸ ਨੇ ਜ਼ਿਲ੍ਹਾ, ਬਲਾਕ ਤੇ ਸ਼ਹਿਰ ਪੱਧਰ ’ਤੇ ਅਹੁਦੇਦਾਰਾਂ ਦੀਆਂ ਕੀਤੀਆਂ ਨਿਯੁਕਤੀਆਂ

ਗੜ੍ਹਦੀਵਾਲਾ,11 ਨਵੰਬਰ (ਚੱਗਰ)-ਕਾਂਗਰਸ ਪਾਰਟੀ ਦੀ ਇੱਕ ਅਹਿਮ ਮੀਟਿੰਗ ਕੋਕਲਾ ਮਾਰਕੀਟ ਗੜ੍ਹਦੀਵਾਲਾ ਵਿਖੇ ਸਥਿਤ ਪਾਰਟੀ ਦਫ਼ਤਰ ’ਤੇ ਬਲਾਕ ਪ੍ਰਧਾਨ ਕੈਪਟਨ ਬਹਾਦਰ ਸਿੰਘ ਦੀ ਅਗਵਾਈ ਹੇਠ ਹੋਈ। ਜਿਸ ’ਚ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਜੋਗਿੰਦਰ ਸਿੰਘ ਗਿਲਜੀਆਂ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 12-11-2026
ਗੜ੍ਹਦੀਵਾਲਾ,11 ਨਵੰਬਰ (ਚੱਗਰ)-ਕਾਂਗਰਸ ਪਾਰਟੀ ਦੀ ਇੱਕ ਅਹਿਮ ਮੀਟਿੰਗ ਕੋਕਲਾ ਮਾਰਕੀਟ ਗੜ੍ਹਦੀਵਾਲਾ ਵਿਖੇ ਸਥਿਤ ਪਾਰਟੀ ਦਫ਼ਤਰ ’ਤੇ ਬਲਾਕ ਪ੍ਰਧਾਨ ਕੈਪਟਨ ਬਹਾਦਰ ਸਿੰਘ ਦੀ ਅਗਵਾਈ ਹੇਠ ਹੋਈ। ਜਿਸ ’ਚ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਜੋਗਿੰਦਰ ਸਿੰਘ ਗਿਲਜੀਆਂ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਦੌਰਾਨ ਕਾਂਗਰਸ ਹਾਈਕਮਾਨ ਦੇ ਨਿਰਦੇਸ਼ਾਂ ’ਤੇ ਪਾਰਟੀ ਨੂੰ ਬੂਥ ਅਤੇ ਪਿੰਡ ਪੱਧਰ ’ਤੇ ਮਜ਼ਬੂਤ ਕਰਨ ਲਈ ਜ਼ਿਲ੍ਹਾ, ਬਲਾਕ ਅਤੇ ਗੜ੍ਹਦੀਵਾਲਾ ਸ਼ਹਿਰੀ ਪੱਧਰ ’ਤੇ ਅਹੁਦੇਦਾਰ ਨਿਯੁਕਤ ਕਰਦਿਆਂ ਅਜੈਪਾਲ ਨੂੰ ਯੂਥ ਵਿੰਗ ਦਾ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸੇ ਤਰ੍ਹਾਂ ਹਰਜੋਤ ਕੌਰ ਅਰਗੋਵਾਲ ਨੂੰ ਮਹਿਲਾ ਵਿੰਗ ਦੀ ਬਲਾਕ ਪ੍ਰਧਾਨ, ਰਾਜਿੰਦਰ ਕੌਰ ਨੂੰ ਐੱਸ. ਸੀ. ਮਹਿਲਾ ਵਿੰਗ ਦੀ ਬਲਾਕ ਪ੍ਰਧਾਨ, ਸਰੋਜ ਮਿਨਹਾਸ ਨੂੰ ਮਹਿਲਾ ਵਿੰਗ ਗੜ੍ਹਦੀਵਾਲਾ ਦੀ ਸ਼ਹਿਰੀ ਪ੍ਰਧਾਨ ਅਤੇ ਅਜੀਤ ਕੁਮਾਰ ਘੁੱਕਾ ਨੂੰ ਗੜ੍ਹਦੀਵਾਲਾ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ 11 ਪਿੰਡਾਂ ਨਰੂੜ, ਖੰਗਵਾੜੀ, ਕਟੌਹੜ, ਡੱਫਰ, ਚੌਹਕਾ, ਅਰਗੋਵਾਲ, ਤਲਵੰਡੀ ਜੱਟਾਂ, ਗੜ੍ਹਦੀਵਾਲਾ, ਬਡਿਆਲਾ, ਰਮਦਾਸਪੁਰ ਅਤੇ ਜੌਹਲਾਂ ਆਦਿ ਪਿੰਡਾਂ ਦੇ ਵਰਕਰਾਂ ਦੀਆਂ ਵੀ ਨਿਯੁਕਤੀਆਂ ਕੀਤੀਆਂ ਗਈਆਂ। ਇਸ ਮੌਕੇ ਸੰਗਤ ਸਿੰਘ ਗਿਲਜੀਆਂ, ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਅਤੇ ਜੋਗਿੰਦਰ ਸਿੰਘ ਗਿਲਜੀਆਂ ਨੇ ਪਾਰਟੀ ਹਾਈਕਮਾਂਡ ਵਲੋਂ ਭੇਜੇ ਗਏ ਨਿਯੁਕਤੀ ਪੱਤਰ ਨਵ-ਨਿਯੁਕਤ ਅਹੁਦੇਦਾਰਾਂ ਨੂੰ ਦਿੱਤੇ ਗਏ। ਇਸ ਮੌਕੇ ਵੱਡੀ ਗਿਣਤੀ ‘ਚ ਵੱਖ-ਵੱਖ ਪਿੰਡਾਂ ਤੋਂ ਆਏ ਪਾਰਟੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਨੇ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ’ਚ ਗੱਡੇ ਜਿੱਤ ਦੇ ਝੰਡੇ ਅਗਲੀ ਖ਼ਬਰ ਰਾਮਗੜ੍ਹੀਆ ਵਿਸ਼ਵਕਰਮਾ ਸਭਾ ਨੇ ਭਗਵਾਨ ਸ੍ਰੀ ਵਿਸ਼ਵਕਰਮਾ ਦਿਵਸ ਮਨਾਇਆ
Ad Position 24