ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ
ਹੁਸ਼ਿਆਰਪੁਰ, 11 ਨਵੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਮਹੀਨਾਵਾਰ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਕੁਲਭੂਸ਼ਨ ਪ੍ਰਕਾਸ਼ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ਹੋਈ । ਮੀਟਿੰਗ ਸ਼ੁਰੂ ਹੋਣ ’ਤੇ ਇਸ ਜਥੇਬੰਦੀ ਦੇ ਮੈਂਬਰ ਸੋਹਣ ਲਾਲ ਪੰਡੋਗਾ ਦੀ ਅਚਾਨਕ ਹੋਈ ਮੌਤ ਅਤੇ ਜਥੇਬੰਦੀ ਦੇ ਕਾਰਜਕਾਰੀ ਮੈਂਬਰ ਅਮਰੀਕ ਸਿੰਘ ਸਬ.
ਹੁਸ਼ਿਆਰਪੁਰ, 11 ਨਵੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਮਹੀਨਾਵਾਰ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਕੁਲਭੂਸ਼ਨ ਪ੍ਰਕਾਸ਼ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ਹੋਈ । ਮੀਟਿੰਗ ਸ਼ੁਰੂ ਹੋਣ ’ਤੇ ਇਸ ਜਥੇਬੰਦੀ ਦੇ ਮੈਂਬਰ ਸੋਹਣ ਲਾਲ ਪੰਡੋਗਾ ਦੀ ਅਚਾਨਕ ਹੋਈ ਮੌਤ ਅਤੇ ਜਥੇਬੰਦੀ ਦੇ ਕਾਰਜਕਾਰੀ ਮੈਂਬਰ ਅਮਰੀਕ ਸਿੰਘ ਸਬ.ਇੰਸਪੈਕਟਰ ਦੇ ਛੋਟੇ ਭਰਾ ਦੀ ਹੋਈ ਮੌਤ ’ਤੇ 2 ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਬਾਅਦ ਇਸ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਅਜੜਾਮ ਨੇ ਜਥੇਬੰਦੀ ਦੇ ਮੈਂਬਰਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਜਥੇਬੰਦੀ ਦੇ ਐਨ.ਆਰ.ਆਈ. ਮੈਂਬਰ ਪ੍ਰਗਟ ਸਿੰਘ ਬਰਿਆਣਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੀਟਿੰਗ ਨੂੰ ਰਜਿੰਦਰ ਸਿੰਘ ਆਜ਼ਾਦ ਜੁਆਇੰਟ ਸਕੱਤਰ, ਹਰਜਿੰਦਰ ਸਿੰਘ ਗਿੱਲ ਸੀਨੀਅਰ ਮੀਤ ਪ੍ਰਧਾਨ, ਅਵਤਾਰ ਸਿੰਘ ਝਿੰਗੜ ਚੇਅਰਮੈਨ, ਗੁਰਬਖ਼ਸ਼ ਸਿੰਘ ਮਨਕੋਟੀਆ ਸਟੇਜ ਸਕੱਤਰ, ਗਿਆਨ ਸਿੰਘ ਭਲੇਠੂ ਜਨਰਲ ਸਕੱਤਰ ਅਤੇ ਕਸ਼ਮੀਰ ਸਿੰਘ ਹਰਗੜ੍ਹ ਸੀਨੀਅਰ ਮੀਤ ਪ੍ਰਧਾਨ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਕੀਤੇ ਵਾਅਦਿਆਂ ਨੂੰ ਪੂਰਾ ਕਰੇ ਨਹੀਂ ਤਾਂ ਉਹ ਸੰਘਰਸ਼ ਲਈ ਮਜਬੂਰ ਹੋਣਗੇ। ਇਸ ਮੌਕੇ ਅਵਤਾਰ ਸਿੰਘ, ਕਮਲਜੀਤ ਕੈਸ਼ੀਅਰ, ਦਿਲਬਾਗ ਸਿੰਘ, ਕਰਨੈਲ ਸਿੰਘ, ਸ਼ਿਵ ਲਾਲ, ਯੋਗਰਾਜ, ਪ੍ਰੇਮ ਸਿੰਘ, ਰਣਜੀਤ ਸਿੰਘ, ਜਰਨੈਲ ਸਿੰਘ, ਬਾਲ ਕਿਸ਼ਨ, ਕਾਬਲ ਸਿੰਘ, ਜਗਦੀਸ਼ ਸਿੰਘ, ਭਗਵਾਨ ਦਾਸ, ਅਮਰੀਕ ਸਿੰਘ, ਜੈ ਰਾਮ ਭਾਟੀਆ, ਜਗਜੀਤ ਸਿੰਘ ਡੀ.ਸੀ., ਸੋਹਣ ਲਾਲ, ਰਤਨ ਸਿੰਘ, ਸਰਵਣ ਸਿੰਘ, ਅਵਤਾਰ ਸਿੰਘ ਜੱਟਪੁਰੀ, ਬਲਵੀਰ ਸਿੰਘ ਅਤੇ ਗੁਰਨਾਮ ਸਿੰਘ ਹਾਜ਼ਰ ਸਨ।