11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਕਾਂਗਰਸੀ ਵਰਕਰਾਂ ਦੀ ਹੋਈ ਇਕੱਤਰਤਾ ਮੌਕੇ ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਰੋਹਿਤ ਜੋਸ਼ੀ ਤੇ ਹੋਰ। ਐਡ. ਜੋਸ਼ੀ ਨੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਕੀਤਾ ਲਾਮਬੰਦ

ਹੁਸ਼ਿਆਰਪੁਰ, 11 ਨਵੰਬਰ (ਨਰਿੰਦਰ ਸਿੰਘ ਬੱਡਲਾ)-ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਹਲਕਾ ਹੁਸ਼ਿਆਰਪੁਰ ਦੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਰੋਹਿਤ ਜੋਸ਼ੀ ਨੇ ਹਲਕਾ ਹੁਸ਼ਿਆਰਪੁਰ ਚ ਕਾਂਗਰਸੀ ਵਰਕਰਾਂ ਅਤੇ ਲੋਕਾਂ ਨਾਲ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਵਰਕਰਾਂ ਨੂੰ ਲਾਮਬੰਦ ਕਰਦਿਆਂ ਉਨ੍ਹਾਂ ਵਿਚ ਨਵਾਂ ਜੋਸ਼ ਭਰਿਆ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕਰਨ ਦੀ ਅਪੀਲ ਕੀਤੀ।

Ad Position 21
No active advertisement
ਅਜੀਤ ਡੈਸਕ 12-11-2026
ਹੁਸ਼ਿਆਰਪੁਰ, 11 ਨਵੰਬਰ (ਨਰਿੰਦਰ ਸਿੰਘ ਬੱਡਲਾ)-ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਹਲਕਾ ਹੁਸ਼ਿਆਰਪੁਰ ਦੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਰੋਹਿਤ ਜੋਸ਼ੀ ਨੇ ਹਲਕਾ ਹੁਸ਼ਿਆਰਪੁਰ ਚ ਕਾਂਗਰਸੀ ਵਰਕਰਾਂ ਅਤੇ ਲੋਕਾਂ ਨਾਲ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਵਰਕਰਾਂ ਨੂੰ ਲਾਮਬੰਦ ਕਰਦਿਆਂ ਉਨ੍ਹਾਂ ਵਿਚ ਨਵਾਂ ਜੋਸ਼ ਭਰਿਆ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕਰਨ ਦੀ ਅਪੀਲ ਕੀਤੀ। ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਰੋਹਿਤ ਜੋਸ਼ੀ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਨਿਰਾਸ਼ ਹੋ ਚੁੱਕੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੂਰੇ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ । ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਬਾਹਰ ਕਰਨ ਅਤੇ ਕਾਂਗਰਸ ਦਾ ਸਮਰਥਨ ਕਰਨ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸੁਰਿੰਦਰ ਸਿੱਧੂ, ਹੰਸਰਾਜ ਸਤਿਆਲ, ਮੁਕੇਸ਼ ਕੁਮਾਰ, ਰਵੀ ਕੁਮਾਰ, ਸ਼ੀਤਲ ਕੁਮਾਰ, ਗੁਰਬਖ਼ਸ਼ ਰਾਮ, ਸੁਦੇਸ਼ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਸੰਤ ਬਾਬਾ ਜਸਪਾਲ ਸਿੰਘ ਉਡਰਾ ਦਾ ਸਨਮਾਨ ਅਗਲੀ ਖ਼ਬਰ ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ
Ad Position 24