ਮੁਕੇਰੀਆਂ ’ਚ ਟ੍ਰੈਫ਼ਿਕ ਜਾਮ ਨੇ ਲੋਕਾਂ ਦੇ...
ਦਾ ਕਹਿਣਾ ਹੈ ਕਿ ਜੇਕਰ ਸਮਾਂ ਰਹਿੰਦਿਆਂ ਸਰਕਾਰਾਂ ਨੇ ਇਸ ਦੇ ਹੱਲ ਲਈ ਕੋਈ ਠੋਸ ਯਤਨ ਨਾ ਕੀਤੇ ਤਾਂ ਇਹ ਸਮੱਸਿਆ ਹੋਰ ਵੀ ਖ਼ਤਰਨਾਕ ਰੂਪ ਧਾਰਨ ਕਰ ਲਵੇਗੀ। ਉਨ੍ਹਾਂ ਕਿਹਾ ਇਸ ਜਾਮ ਕਾਰਨ ਆਏ ਦਿਨ ਕੋਈ ਨਾ ਕੋਈ ਹਾਦਸਾ ਅਕਸਰ ਵਾਪਰਦਾ ਰਹਿੰਦਾ ਹੈ ਅਤੇ ਲੋਕ ਆਪਣਾ ਜਾਨੀ ਤੇ ਮਾਲੀ ਨੁਕਸਾਨ ਕਰਵਾ ਬੈਠਦੇ ਹਨ।
ਕ
ਕਾਂਗਰਸੀ ਵਰਕਰਾਂ ਦੀ ਹੋਈ ਇਕੱਤਰਤਾ ਮੌਕੇ ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਰੋਹਿਤ ਜੋਸ਼ੀ ਤੇ ਹੋਰ।
12-11-2026
ਦਾ ਕਹਿਣਾ ਹੈ ਕਿ ਜੇਕਰ ਸਮਾਂ ਰਹਿੰਦਿਆਂ ਸਰਕਾਰਾਂ ਨੇ ਇਸ ਦੇ ਹੱਲ ਲਈ ਕੋਈ ਠੋਸ ਯਤਨ ਨਾ ਕੀਤੇ ਤਾਂ ਇਹ ਸਮੱਸਿਆ ਹੋਰ ਵੀ ਖ਼ਤਰਨਾਕ ਰੂਪ ਧਾਰਨ ਕਰ ਲਵੇਗੀ। ਉਨ੍ਹਾਂ ਕਿਹਾ ਇਸ ਜਾਮ ਕਾਰਨ ਆਏ ਦਿਨ ਕੋਈ ਨਾ ਕੋਈ ਹਾਦਸਾ ਅਕਸਰ ਵਾਪਰਦਾ ਰਹਿੰਦਾ ਹੈ ਅਤੇ ਲੋਕ ਆਪਣਾ ਜਾਨੀ ਤੇ ਮਾਲੀ ਨੁਕਸਾਨ ਕਰਵਾ ਬੈਠਦੇ ਹਨ। ਲੋਕਾਂ ਦਾ ਕਹਿਣਾ ਹੈ ਕਿ ਭਾਵੇਂ ਮੁਕੇਰੀਆਂ ਸ਼ਹਿਰ ਦੇ ਮੁੱਖ ਚੌਂਕਾਂ ਵਿਚ ਟ੍ਰੈਫ਼ਿਕ ਲਾਈਟਾਂ ਲਗਾ ਦਿੱਤੀਆਂ ਗਈਆਂ ਹਨ ਪਰ ਫਿਰ ਵੀ ਟ੍ਰੈਫ਼ਿਕ ਸਮੱਸਿਆ ਜਿਊਂ ਦੀ ਤਿਉਂ ਬਣੀ ਪਈ ਹੈ। ਜਾਣਕਾਰੀ ਅਨੁਸਾਰ ਮਾਤਾ ਰਾਣੀ ਚੌਕ ਤੋਂ ਲੈ ਕੇ ਤਲਵਾੜਾ ਰੋਡ ’ਤੇ ਪੈਂਦੀ ਸਬਜ਼ੀ ਮੰਡੀ ਮੁਕੇਰੀਆਂ ਤੋਂ ਵੀ ਕਾਫ਼ੀ ਦੂਰ ਤੱਕ ਟਰੱਕਾਂ ਅਤੇ ਹੋਰ ਵਾਹਨਾਂ ਦੀਆਂ ਲਾਈਨਾਂ ਲਗਾਤਾਰ ਦਿਨ ਵੇਲੇ ਲੱਗਣੀਆਂ ਸ਼ੁਰੂ ਹੋ ਗਈਆਂ ਹਨ, ਜਿਸ ਕਾਰਨ ਇਸ ਰੋਡ ’ਤੇ ਦੁਕਾਨਦਾਰਾਂ ਦਾ ਧੰਦਾ ਚੌਪਟ ਹੋ ਗਿਆ ਹੈ ਉੱਥੇ ਆਮ ਲੋਕਾਂ ਨੂੰ ਪੈਦਲ ਲੰਘਣਾ ਵੀ ਮੁਸ਼ਕਿਲ ਹੋ ਗਿਆ ਹੈ। ਭਾਰੀ ਵਾਹਨਾਂ ਤੋਂ ਇਲਾਵਾ ਮੁਕੇਰੀਆਂ ਸ਼ਹਿਰ ਅੰਦਰ ਟ੍ਰੈਫ਼ਿਕ ਸਮੱਸਿਆ ਦਾ ਮੁੱਖ ਕਾਰਨ ਰਾਸ਼ਟਰੀ ਮਾਰਗ ਉੱਪਰ ਹਸਪਤਾਲ ਚੌਕ, ਬੱਸ ਅੱਡਾ ਸਮੇਤ ਮਾਤਾ ਰਾਣੀ ਚੌਕ ਨਜ਼ਦੀਕ ਲੋਕਾਂ ਵਲੋਂ ਨਾਜਾਇਜ਼ ਕਬਜ਼ੇ ਕੀਤੇ ਗਏ ਹਨ ਅਤੇ ਸ਼ਰੇਆਮ ਸਬਜ਼ੀ, ਫਰੂਟ ਵਾਲੇ ਅੱਧੀ ਸੜਕ ਨੂੰ ਮੱਲ ਕੇ ਬੈਠੇ ਹੁੰਦੇ ਹਨ। ਇੱਥੇ ਜ਼ਿਕਰਯੋਗ ਹੈ ਮੁਕੇਰੀਆਂ ਪੁਲਿਸ ਵਲੋਂ ਕੁੱਝ ਸਮਾਂ ਪਹਿਲਾਂ ਮੁਕੇਰੀਆਂ ਸ਼ਹਿਰ ਟ੍ਰੈਫ਼ਿਕ ਸਮੱਸਿਆ ਦੇ ਹੱਲ ਲਈ ਕਰੈਸ਼ਰ ਦੇ ਟਰੱਕਾਂ ਨੂੰ ਸ਼ਹਿਰ ਅੰਦਰ ਦਿਨ ਵੇਲੇ ਦਾਖ਼ਲੇ ’ਤੇ ਰੋਕ ਲਗਾਈ ਗਈ ਸੀ, ਜਿਸ ਕਾਰਨ ਕਾਫ਼ੀ ਰਾਹਤ ਲੋਕਾਂ ਨੂੰ ਜਿੱਥੇ ਮਿਲੀ ਸੀ ਉੱਥੇ ਏਨੀ ਵੱਡੀ ਟ੍ਰੈਫ਼ਿਕ ਸਮੱਸਿਆ ਵੀ ਪੈਦਾ ਨਹੀਂ ਸੀ ਹੋਈ। ਲੋਕਾਂ ਦੀ ਇਹ ਵੀ ਮੰਗ ਹੈ ਕਿ ਮੁਕੇਰੀਆਂ ਸ਼ਹਿਰ ਅੰਦਰ ਇਕ ਵੱਖਰਾ ਬਾਈਪਾਸ ਬਣਾਇਆ ਜਾਵੇ ਤਾਂ ਜੋ ਮੁਕੇਰੀਆਂ ਤੋਂ ਪਠਾਨਕੋਟ, ਜੰਮੂ-ਕਸ਼ਮੀਰ, ਸ੍ਰੀਨਗਰ ਅਤੇ ਜਲੰਧਰ, ਹੁਸ਼ਿਆਰਪੁਰ, ਦਿੱਲੀ ਵਰਗੇ ਸ਼ਹਿਰਾਂ ਨੂੰ ਜਾਣ ਵਾਲੇ ਲੋਕ ਸ਼ਹਿਰ ਤੋਂ ਬਾਹਰਵਾਰ ਬਾਈਪਾਸ ਰਾਹੀਂ ਜਾ ਸਕਣ। ਲੋਕਾਂ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਅਤੇ ਐਸ.ਐਸ.ਪੀ. ਹੁ਼ਸ਼ਿਆਰਪੁਰ ਪਾਸੋਂ ਮੰਗ ਕੀਤੀ ਕਿ ਮੁਕੇਰੀਆਂ ਸ਼ਹਿਰ ਅੰਦਰ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਠੋਕ ਕਦਮ ਚੁੱਕੇ ਜਾਣ ਜਿਸ ਨਾਲ ਰਾਹਗੀਰਾਂ ਦੀ ਟ੍ਰੈਫਿਕ ਸਮੱਸਿਆ ਦਾ ਹੱਲ ਹੋ ਸਕੇੇ।