ਵਿਧਾਇਕ ਘੁੰਮਣ ਵਲੋਂ ਸਰਕਾਰੀ ਮਿਡਲ ਸਕੂਲ ਬੇਰਸ਼ਾ ਵਿਖੇ ਨਵੇਂ ਬਣਾਏ ਕਮਰੇ ਦਾ ਉਦਘਾਟਨ
ਦਸੂਹਾ, 11 ਨਵੰਬਰ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਸਰਕਾਰੀ ਮਿਡਲ ਸਮਾਰਟ ਸਕੂਲ ਬੇਰਸ਼ਾ ਵਿਖੇ ਬਣਾਏ ਗਏ ਨਵੇਂ ਕਮਰੇ ਦਾ ਉਦਘਾਟਨ ਕਰ ਕਮਲਾ ਨਾਲ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਕੂਲ ਸਟਾਫ਼ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ 9.
ਦਸੂਹਾ, 11 ਨਵੰਬਰ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਸਰਕਾਰੀ ਮਿਡਲ ਸਮਾਰਟ ਸਕੂਲ ਬੇਰਸ਼ਾ ਵਿਖੇ ਬਣਾਏ ਗਏ ਨਵੇਂ ਕਮਰੇ ਦਾ ਉਦਘਾਟਨ ਕਰ ਕਮਲਾ ਨਾਲ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਕੂਲ ਸਟਾਫ਼ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ 9.52 ਲੱਖ ਦੀ ਲਾਗਤ ਨਾਲ ਇਹ ਕਮਰਾ ਬਣ ਕੇ ਤਿਆਰ ਹੋਇਆ ਹੈ । ਉਨ੍ਹਾਂ ਦੱਸਿਆ ਕਿ ਸਕੂਲ ਵਿਚ ਬੱਚਿਆਂ ਦੇ ਬੈਠਣ ਲਈ ਇੱਕ ਹੋਰ ਨਵਾਂ ਕਲਾਸ ਰੂਮ 9.52 ਲੱਖ ਦੀ ਲਾਗਤ ਨਾਲ ਬਣਾ ਕੇ ਦਿੱਤਾ ਜਾ ਰਿਹਾ ਹੈ ਜਿਸ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜਲਦੀ ਹੀ ਇਹ ਕਮਰਾ ਬਣ ਕੇ ਤਿਆਰ ਹੋ ਜਾਵੇਗਾ। ਉਨ੍ਹਾਂ ਨੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਵਿਸ਼ੇਸ਼ ਯਤਨ ਕਰ ਰਹੀ ਹੈ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੋਦਲ ਦੇ ਪ੍ਰਿੰਸੀਪਲ ਰਣਜੀਤ ਸਿੰਘ ਵਲੋਂ ਵਿਧਾਇਕ ਘੁੰਮਣ ਨੂੰ ਜੀ ਆਇਆਂ ਕਿਹਾ ਗਿਆ ਜਦ ਕਿ ਸਕੂਲ ਸਟਾਫ਼ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬਲਾਕ ਸੰਮਤੀ ਮੈਂਬਰ ਰਿਪੂਦਮਨ ਕੌਰ, ਸਰਪੰਚ ਅਮਰਜੀਤ ਕੌਰ, ਨਿਰਮਲਜੀਤ ਕੌਰ ਭੁੱਲਰ, ਸੀਮਾ ਦੇਵੀ, ਜੀਵਨ ਜੋਤੀ, ਪਰਵਿੰਦਰ ਕੌਰ, ਜੋਤੀਕਾ ਰਾਣੀ, ਐਸ.ਐਮ.ਸੀ ਚੇਅਰ ਪਰਸਨ ਸਰੀਨਾ ਰਾਣੀ, ਐਡਵੋਕੇਟ ਹਰਮਨਪ੍ਰੀਤ ਸਿੰਘ, ਲੰਬੜਦਾਰ ਸੰਦੀਪ ਸਿੰਘ, ਦਵਿੰਦਰ ਸਿੰਘ ਟੀਟੂ, ਲਵਪ੍ਰੀਤ ਸਿੰਘ ਮਿੱਠੂ, ਰਾਜਕੁਮਾਰ, ਮਨਜੀਤ ਸਿੰਘ, ਹੈੱਡ ਟੀਚਰ ਮਨਜੀਤ ਸਿੰਘ ਸੈਣੀ, ਲੰਬਰਦਾਰ ਤਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੁਖਬੀਰ ਸਿੰਘ, ਫਤਿਹ ਸਿੰਘ, ਉਕਾਰ ਸਿੰਘ, ਵਰਿੰਦਰਪਾਲ ਸਿੰਘ, ਸਿਮਰਨਜੀਤ ਸਿੰਘ, ਹਰਪ੍ਰੀਤ ਸਿੰਘ, ਰੁਪਿੰਦਰ ਸਿੰਘ, ਰਾਜਕੁਮਾਰੀ, ਹਰਭਜਨ ਕੌਰ ਇੰਦਰਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ।