11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਮੁਕੇਰੀਆਂ ’ਚ ਟ੍ਰੈਫ਼ਿਕ ਜਾਮ ਨੇ ਲੋਕਾਂ ਦੇ ਛਡਾਏ ਪਸੀਨੇ, ਟ੍ਰੈਫ਼ਿਕ ਵਿਵਸਥਾ ਦੀ ਖੁੱਲ੍ਹੀ ਪੋਲ

ਮੁਕੇਰੀਆਂ, 11 ਨਵੰਬਰ (ਰਾਮਗੜ੍ਹੀਆ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ’ਤੇ ਪੈਂਦੇ ਮੁਕੇਰੀਆਂ ਸ਼ਹਿਰ ਅੰਦਰ ਟ੍ਰੈਫ਼ਿਕ ਸਮੱਸਿਆ ਨੇ ਆਮ ਲੋਕਾਂ ਦੇ ਪਸੀਨੇ ਛੁਡਾ ਦਿੱਤੇ ਹਨ ਅਤੇ ਇਸ ਜਾਮ ਨੇ ਮੁਕੇਰੀਆਂ ਸ਼ਹਿਰ ਅੰਦਰ ਟ੍ਰੈਫ਼ਿਕ ਵਿਵਸਥਾ ਦੀ ਪੋਲ ਖ਼ੋਲ੍ਹ ਕੇ ਰੱਖ ਦਿੱਤੀ ਹੈ। ਮੁਕੇਰੀਆਂ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਕਰਕੇ ਸ਼ਹਿਰ ਅੰਦਰ ਹਰ ਸਮੇਂ ਜਾਮ ਵਰਗੀ ਸਥਿਤੀ ਬਣੀ ਰਹਿੰਦੀ ਹੈ।

Ad Position 21
No active advertisement
ਅਜੀਤ ਡੈਸਕ 12-11-2026
ਮੁਕੇਰੀਆਂ, 11 ਨਵੰਬਰ (ਰਾਮਗੜ੍ਹੀਆ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ’ਤੇ ਪੈਂਦੇ ਮੁਕੇਰੀਆਂ ਸ਼ਹਿਰ ਅੰਦਰ ਟ੍ਰੈਫ਼ਿਕ ਸਮੱਸਿਆ ਨੇ ਆਮ ਲੋਕਾਂ ਦੇ ਪਸੀਨੇ ਛੁਡਾ ਦਿੱਤੇ ਹਨ ਅਤੇ ਇਸ ਜਾਮ ਨੇ ਮੁਕੇਰੀਆਂ ਸ਼ਹਿਰ ਅੰਦਰ ਟ੍ਰੈਫ਼ਿਕ ਵਿਵਸਥਾ ਦੀ ਪੋਲ ਖ਼ੋਲ੍ਹ ਕੇ ਰੱਖ ਦਿੱਤੀ ਹੈ। ਮੁਕੇਰੀਆਂ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਕਰਕੇ ਸ਼ਹਿਰ ਅੰਦਰ ਹਰ ਸਮੇਂ ਜਾਮ ਵਰਗੀ ਸਥਿਤੀ ਬਣੀ ਰਹਿੰਦੀ ਹੈ। ਟ੍ਰੈਫ਼ਿਕ ਜਾਮ ਦੀਆਂ ਲੰਬੀਆਂ-ਲੰਬੀਆਂ ਲਾਈਨਾਂ ’ਚ ਫਸੇ ਰਾਹਗੀਰ ਕਾਫ਼ੀ ਪ੍ਰੇਸ਼ਾਨ ਹੁੰਦੇ ਹਨ ਅਤੇ ਕਈ ਸਕੂਲੀ ਬੱਸਾਂ ਤੇ ਐਂਬੂਲੈਂਸ ਵੀ ਟ੍ਰੈਫ਼ਿਕ ਜਾਮ ਦਾ ਸ਼ਿਕਾਰ ਹੁੰਦੀਆਂ ਹਨ। ਜਾਮ ਦੀ ਇਹ ਸਮੱਸਿਆ ਦਿਨ-ਪ੍ਰਤੀ-ਦਿਨ ਵਧਦੀ ਜਾ ਰਹੀ ਹੈ ਪਰ ਕੋਈ ਵੀ ਸਰਕਾਰ ਇਸ ਦੇ ਹੱਲ ਲਈ ਖ਼ਾਸ ਯਤਨ ਨਹੀਂ ਕਰ ਰਹੀ ਜਿਸ ਕਰਕੇ ਲੋਕਾਂ ਦਾ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਮੁਕੇਰੀਆਂ ਸ਼ਹਿਰ ਨੈਸ਼ਨਲ ਹਾਈਵੇ ਜੋ ਦਿਨ-ਰਾਤ ਲਗਾਤਾਰ ਚੱਲਦਾ ਰਹਿੰਦਾ ਹੈ ਕਿਉਂ ਜੋ ਇਸ ਰਸਤੇ ਰਾਹੀਂ ਵੱਡੀ ਗਿਣਤੀ ਵਿਚ ਲੋਕ ਪਠਾਨਕੋਟ, ਜੰਮੂ-ਕਸ਼ਮੀਰ, ਸ੍ਰੀਨਗਰ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ ਤੋਂ ਇਲਾਵਾ ਵੱਖ-ਵੱਖ ਰਾਜਾਂ ਜਿਵੇਂ ਹਿਮਾਚਲ, ਦਿੱਲੀ ਆਦਿ ਨੂੰ ਜਾਂਦੇ-ਆਉਂਦੇ ਹਨ। ਉਨ੍ਹਾਂ ਕਿਹਾ ਨੈਸ਼ਨਲ ਹਾਈਵੇ ’ਤੇ ਵਾਹਨਾਂ ਦੀ ਗਿਣਤੀ ਬਹੁਤ ਜ਼ਿਆਦਾ ਹੁੰਦੀ ਹੈ ਜਿਸ ਕਰਕੇ ਹਰ ਰੋਜ਼ ਇਸ ਜਾਮ ਵਿਚ ਫਸੇ ਲੋਕ ਸਰਕਾਰ ਨੂੰ ਕੋਸਦੇ ਨਜ਼ਰ ਆਉਂਦੇ ਹਨ। ਲੋਕਾਂ (ਬਾਕੀ ਸਫ਼ਾ 6 ’ਤੇ)
Ad Position 22
No active advertisement
ਪਿਛਲੀ ਖ਼ਬਰ ਮੇਜਰ ਡਾ. ਸੁਮਿਤ ਮੁੱਧ ਨੇ ਏ.ਡੀ.ਸੀ. (ਜਨਰਲ) ਵਜੋਂ ਸੰਭਾਲਿਆ ਅਹੁਦਾ ਅਗਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਸਰਕਾਰੀ ਮਿਡਲ ਸਕੂਲ ਬੇਰਸ਼ਾ ਵਿਖੇ ਨਵੇਂ ਬਣਾਏ ਕਮਰੇ ਦਾ ਉਦਘਾਟਨ
Ad Position 24