‘ ਆਪ ’ ਵਲੋਂ ਸਰਬਜੋਤ ਸਿੰਘ ਸਾਬੀ ਨੂੰ ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਉਮੀਦਵਾਰ ਐਲਾਨਣ ’ ਤੇ ਵਰਕਰਾਂ ’ ਚ ਖ਼ੁਸ਼ੀ ਦੀ ਲਹਿਰ
ਮੁਕੇਰੀਆਂ, 12 ਨਵੰਬਰ (ਰਾਮਗੜ੍ਹੀਆ)-ਆਮ ਆਦਮੀ ਪਾਰਟੀ ਵਲੋਂ ਜਾਰੀ ਕੀਤੀ ਗਈ ਨਵੇਂ ਉਮੀਦਵਾਰਾਂ ਦੀ ਲਿਸਟ ਵਿਚ ਪਾਰਟੀ ਨੇ ਸਰਬਜੋਤ ਸਿੰਘ ਸਾਬੀ ਨੂੰ ਵਿਧਾਨ ਸਭਾ ਹਲਕਾ -39 ਮੁਕੇਰੀਆਂ (ਹੁਸ਼ਿਆਰਪੁਰ) ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਹਲਕਾ ਮੁਕੇਰੀਆਂ ਤੋਂ ਆਮ ਆਦਮੀ ਪਾਰਟੀ ਵਲੋਂ ਸਰਬਜੋਤ ਸਿੰਘ ਸਾਬੀ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਮੁਕੇਰੀਆਂ ਹਲਕੇ ਦੇ ‘ਆਪ’ ਵਰਕਰਾਂ ਵਿਚ ਭਾਰੀ ਖ਼ੁਸ਼ੀ ਦੀ ਲਹਿਰ ਅਤੇ ਉਤਸ਼ਾਹ ਪਾਇਆ ਜਾ ਰਿਹਾ ਹੈ।
ਮੁਕੇਰੀਆਂ, 12 ਨਵੰਬਰ (ਰਾਮਗੜ੍ਹੀਆ)-ਆਮ ਆਦਮੀ ਪਾਰਟੀ ਵਲੋਂ ਜਾਰੀ ਕੀਤੀ ਗਈ ਨਵੇਂ ਉਮੀਦਵਾਰਾਂ ਦੀ ਲਿਸਟ ਵਿਚ ਪਾਰਟੀ ਨੇ ਸਰਬਜੋਤ ਸਿੰਘ ਸਾਬੀ ਨੂੰ ਵਿਧਾਨ ਸਭਾ ਹਲਕਾ -39 ਮੁਕੇਰੀਆਂ (ਹੁਸ਼ਿਆਰਪੁਰ) ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਹਲਕਾ ਮੁਕੇਰੀਆਂ ਤੋਂ ਆਮ ਆਦਮੀ ਪਾਰਟੀ ਵਲੋਂ ਸਰਬਜੋਤ ਸਿੰਘ ਸਾਬੀ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਮੁਕੇਰੀਆਂ ਹਲਕੇ ਦੇ ‘ਆਪ’ ਵਰਕਰਾਂ ਵਿਚ ਭਾਰੀ ਖ਼ੁਸ਼ੀ ਦੀ ਲਹਿਰ ਅਤੇ ਉਤਸ਼ਾਹ ਪਾਇਆ ਜਾ ਰਿਹਾ ਹੈ। ਟਿਕਟ ਦਾ ਐਲਾਨ ਹੁੰਦਿਆਂ ਹੀ ਸਰਬਜੋਤ ਸਿੰਘ ਸਾਬੀ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਜਿੱਥੇ ਲੱਗ ਗਿਆ ਉੱਥੇ ਹੀ ਵਰਕਰਾਂ ਨੇ ਦਾਅਵਾ ਕੀਤਾ ਕਿ ਮੁਕੇਰੀਆਂ ਵਿਧਾਨ ਸਭਾ ਹਲਕੇ ਦੀ ਸੀਟ ਸਰਦਾਰ ਸਰਬਜੋਤ ਸਿੰਘ ਸਾਬੀ ਵੱਡੀ ਲੀਡ ਨਾਲ ਜਿੱਤਣਗੇ। ਜ਼ਿਕਰਯੋਗ ਹੈ ਕਿ ਸਰਬਜੋਤ ਸਿੰਘ ਸਾਬੀ ਦਾ ਮੁਕੇਰੀਆਂ ਹਲਕੇ ਅੰਦਰ ਕਾਫ਼ੀ ਜ਼ਿਆਦਾ ਪ੍ਰਭਾਵ ਹੈ ਅਤੇ ਉਹ ਮੁਕੇਰੀਆਂ ਹਲਕਾ ਵਾਸੀਆਂ ਦੀ ਨਬਜ਼ ਨੂੰ ਚੰਗੀ ਤਰ੍ਹਾਂ ਪਛਾਣਦੇ ਹਨ। ਸਰਬਜੋਤ ਸਿੰਘ ਸਾਬੀ ਨੇ ਟਿਕਟ ਮਿਲਣ ’ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁਕੇਰੀਆਂ ਹਲਕੇ ਦੀ ਉਮੀਦਵਾਰੀ ਮਿਲਣ ਦੇ ਨਾਲ ਉਨ੍ਹਾਂ ਦੀ ਜ਼ਿੰਮੇਵਾਰੀ ਹੋਰ ਵੀ ਜ਼ਿਆਦਾ ਵੱਧ ਗਈ ਹੈ ਅਤੇ ਉਹ ਪਾਰਟੀ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਉਹ ਪਾਰਟੀ ਵਲੋਂ ਕੀਤੇ ਕੰਮਾਂ ਦੇ ਪ੍ਰਚਾਰ ਲਈ ਦਿਨ-ਰਾਤ ਇਕ ਕਰ ਦੇਣਗੇ। ਉਨ੍ਹਾਂ ਕਿਹਾ ਪਾਰਟੀ ਵਲੋਂ ਚਲਾਈਆਂ ਗਈਆਂ ਲੋਕ ਭਲਾਈ ਸਕੀਮਾਂ ਤੋਂ ਲੋਕ ਬੇਹੱਦ ਖੁਸ਼ ਹਨ ਅਤੇ ਉਨ੍ਹਾਂ ਨੇ ਮਨ ਬਣਾ ਲਿਆ ਹੈ ਕਿ ਉਹ ਇਸ ਵਾਰ ਮੁਕੇਰੀਆਂ ਤੋਂ ਆਮ ਆਦਮੀ ਪਾਰਟੀ ਦੇ ਹੱਕ ਵਿਚ ਸਮਰਥਨ ਦੇਣਗੇ।