12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਹੁਸ਼ਿਆਰਪੁਰ ’ ਚ 5 ਵਾਂ ਇੰਟਰ ਸਟੇਟ ਬਲਾਇੰਡ ਟੀ -20 ਕ੍ਰਿਕਟ ਟੂਰਨਾਮੈਂਟ ਅੱਜ ਤੋਂ

ਹੁਸ਼ਿਆਰਪੁਰ, 12 ਨਵੰਬਰ (ਬਲਜਿੰਦਰਪਾਲ ਸਿੰਘ)-ਨੇਤਰਹੀਣ ਖਿਡਾਰੀਆਂ ਦੀ ਖੇਡ ਪ੍ਰਤਿਭਾ, ਹੌਸਲੇ ਅਤੇ ਦ੍ਰਿੜ੍ਹ ਇਰਾਦੇ ਨੂੰ ਸਮਰਪਿਤ ਪੰਜਵਾਂ ਇੰਟਰ ਸਟੇਟ ਬਲਾਇੰਡ ਟੀ-20 ਕ੍ਰਿਕਟ ਟੂਰਨਾਮੈਂਟ 13 ਤੋਂ 15 ਨਵੰਬਰ ਤੱਕ ਰੇਲਵੇ ਮੰਡੀ ਕ੍ਰਿਕਟ ਗਰਾਊਂਡ ਹੁਸ਼ਿਆਰਪੁਰ ਵਿਖੇ ਸ਼ਾਨਦਾਰ ਢੰਗ ਨਾਲ ਸ਼ੁਰੂ ਹੋਣ ਜਾ ਰਿਹਾ ਹੈ। ਡਿਸਏਬਲਡ ਪਰਸਨਜ਼ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਕਰਵਾਏ ਜਾ ਰਹੇ ਇਸ ਤਿੰਨ ਰੋਜ਼ਾ ਟੂਰਨਾਮੈਂਟ ‘ਚ ਪੰਜਾਬ, ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਦੀਆਂ ਟੀਮਾਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੀਆਂ।

Ad Position 21
No active advertisement
ਅਜੀਤ ਡੈਸਕ 13-11-2026
ਹੁਸ਼ਿਆਰਪੁਰ, 12 ਨਵੰਬਰ (ਬਲਜਿੰਦਰਪਾਲ ਸਿੰਘ)-ਨੇਤਰਹੀਣ ਖਿਡਾਰੀਆਂ ਦੀ ਖੇਡ ਪ੍ਰਤਿਭਾ, ਹੌਸਲੇ ਅਤੇ ਦ੍ਰਿੜ੍ਹ ਇਰਾਦੇ ਨੂੰ ਸਮਰਪਿਤ ਪੰਜਵਾਂ ਇੰਟਰ ਸਟੇਟ ਬਲਾਇੰਡ ਟੀ-20 ਕ੍ਰਿਕਟ ਟੂਰਨਾਮੈਂਟ 13 ਤੋਂ 15 ਨਵੰਬਰ ਤੱਕ ਰੇਲਵੇ ਮੰਡੀ ਕ੍ਰਿਕਟ ਗਰਾਊਂਡ ਹੁਸ਼ਿਆਰਪੁਰ ਵਿਖੇ ਸ਼ਾਨਦਾਰ ਢੰਗ ਨਾਲ ਸ਼ੁਰੂ ਹੋਣ ਜਾ ਰਿਹਾ ਹੈ। ਡਿਸਏਬਲਡ ਪਰਸਨਜ਼ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਕਰਵਾਏ ਜਾ ਰਹੇ ਇਸ ਤਿੰਨ ਰੋਜ਼ਾ ਟੂਰਨਾਮੈਂਟ ‘ਚ ਪੰਜਾਬ, ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਦੀਆਂ ਟੀਮਾਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੀਆਂ। ਇਸ ਸਬੰਧੀ ਸੰਸਥਾ ਦੇ ਪ੍ਰਧਾਨ ਸੰਦੀਪ ਸ਼ਰਮਾ ਅਤੇ ਸਕੱਤਰ ਰਾਜ ਕੁਮਾਰ ਨੇ ਦੱਸਿਆ ਕਿ ਟੂਰਨਾਮੈਂਟ ਦਾ ਰਸਮੀ ਉਦਘਾਟਨ 13 ਨਵੰਬਰ ਤੋਂ ਸਵੇਰੇ 11 ਵਜੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਸਮਾਗਮ ‘ਚ ਪਹੁੰਚਣ ਵਾਲੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਕੀਤਾ ਜਾਵੇਗਾ। ਟੂਰਨਾਮੈਂਟ ਦਾ ਪਹਿਲਾ ਮੁਕਾਬਲਾ ਮੇਜ਼ਬਾਨ ਪੰਜਾਬ ਅਤੇ ਮੱਧ ਪ੍ਰਦੇਸ਼ ਦੀਆਂ ਟੀਮਾਂ ਵਿਚਕਾਰ ਖੇਡਿਆ ਜਾਵੇਗਾ। ਦੋਵਾਂ ਟੀਮਾਂ ਦੇ ਖਿਡਾਰੀ ਜਿੱਤ ਲਈ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮੈਦਾਨ ਵਿਚ ਉੱਤਰਨਗੇ। ਇਸ ਮੌਕੇ ਸ਼ਹਿਰ ਦੀਆਂ ਪ੍ਰਮੁੱਖ ਰਾਜਨੀਤਿਕ, ਧਾਰਮਿਕ, ਸਮਾਜਿਕ ਅਤੇ ਖੇਡ ਜਗਤ ਨਾਲ ਜੁੜੀਆਂ ਸ਼ਖ਼ਸੀਅਤਾਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਸੱਦਾ ਦਿੱਤਾ ਗਿਆ ­ ਹੈ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਮੋਹਨ ਸਿੰਘ ਬੱਬੂ ਘੁੰਮਣ ਦਾ ਸਨਮਾਨ ਅਗਲੀ ਖ਼ਬਰ ਪੰਜਾਬ ਦੇ ਮੌਜੂਦਾ ਹਾਲਾਤ ਸਰਕਾਰ ਦੀ ਕਾਰਗੁਜ਼ਾਰੀ ’ ਤੇ ਖੜ੍ਹੇ ਕਰ ਰਹੇ ਹਨ ਗੰਭੀਰ ਸਵਾਲ : ਚਰੜ
Ad Position 24