ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੇ ਇਲਾਜ ਸੰਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ
ਹੁਸ਼ਿਆਰਪੁਰ, 12 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਹੁਸ਼ਿਆਰਪੁਰ ਵਲੋਂ ਪਿੰਡ ਹਰਦੋਖਾਨਪੁਰ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਇਸ ਦੇ ਇਲਾਜ ਸੰਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਦੌਰਾਨ ਕੇਂਦਰ ਦੇ ਮਾਹਿਰ ਕਾਊਂਸਲਰ ਪ੍ਰਸ਼ਾਂਤ ਆਦੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਪਿੰਡ ਵਾਸੀਆਂ ਨੂੰ ਨਸ਼ਿਆਂ ਕਾਰਨ ਹੋਣ ਵਾਲੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਆਰਥਿਕ ਨੁਕਸਾਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਹੁਸ਼ਿਆਰਪੁਰ, 12 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਹੁਸ਼ਿਆਰਪੁਰ ਵਲੋਂ ਪਿੰਡ ਹਰਦੋਖਾਨਪੁਰ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਇਸ ਦੇ ਇਲਾਜ ਸੰਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਦੌਰਾਨ ਕੇਂਦਰ ਦੇ ਮਾਹਿਰ ਕਾਊਂਸਲਰ ਪ੍ਰਸ਼ਾਂਤ ਆਦੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਪਿੰਡ ਵਾਸੀਆਂ ਨੂੰ ਨਸ਼ਿਆਂ ਕਾਰਨ ਹੋਣ ਵਾਲੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਆਰਥਿਕ ਨੁਕਸਾਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਪ੍ਰਸ਼ਾਂਤ ਆਦੀਆ ਨੇ ਕਿਹਾ ਕਿ ਨਸ਼ੇ ਦੀ ਲਤ ਇੱਕ ਗੰਭੀਰ ਸਿਹਤ ਅਤੇ ਸਮਾਜਿਕ ਸਮੱਸਿਆ ਹੈ, ਪਰ ਸਹੀ ਸਮੇਂ ’ਤੇ ਇਲਾਜ, ਕਾਊਂਸਲਿੰਗ ਅਤੇ ਪਰਿਵਾਰਕ ਸਹਿਯੋਗ ਨਾਲ ਇਸ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਸੈਮੀਨਾਰ ਦੌਰਾਨ ਆਯੂਸ਼ਮਾਨ ਅਰੋਗਿਆ ਕੇਂਦਰ, ਅਰਬਨ ਸਿਵਲ ਡਿਸਪੈਂਸਰੀ ਨਹਿਰ ਕਾਲੋਨੀ ਹੁਸ਼ਿਆਰਪੁਰ ਦੀ ਕਲੀਨਿਕਲ ਅਸਿਸਟੈਂਟ ਦੀਪਿਕਾ ਆਦੀਆ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਅੰਤ ’ਚ ਲੋਕਾਂ ਨੂੰ ਨਸ਼ਾ ਮੁਕਤ ਰਹਿਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ’ਚ ਸਰਗਰਮ ਯੋਗਦਾਨ ਪਾਉਣ ਦੀ ਸਹੁੰ ਚੁਕਾਈ ਗਈ।