ਮੁਫ਼ਤ ਸਿਹਤ ਜਾਂਚ ਕੈਂਪ 15 ਨੂੰ
ਅੱਡਾ ਸਰਾਂ, 12 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਕਲੋਏ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੰ ਸਮਰਪਿਤ ਮੁਫ਼ਤ ਸਿਹਤ ਜਾਂਚ ਕੈਂਪ 15 ਨਵੰਬਰ ਦਿਨ ਐਤਵਾਰ ਨੂੰ ਲਗਾਇਆ ਜਾਵੇਗਾ। ਰੇਖੀ ਹਰਬੰਸ ਹਸਪਤਾਲ ਟਾਂਡਾ ਵਲੋਂ ਸ਼ਿਵਾ ਮੈਡੀਕਲ ਸਟੋਰ ਕਲੋਏ ਦੇ ਸਹਿਯੋਗ ਨਾਲ ਸਵੇਰੇ 10 ਵਜੇ ਤੋਂ ਲੈ ਕੇ 2 ਵਜੇ ਲਗਾਏ ਜਾ ਰਹੇ ਕੈਂਪ ਬਾਰੇ ਜਾਣਕਾਰੀ ਦਿੰਦੇ ਹੋਏ ਦੇ ਪ੍ਰਬੰਧਕ ਜੋਗਾ ਸਿੰਘ, ਸਾਬਕਾ ਸਰਪੰਚ ਦਲਵੀਰ ਸਿੰਘ, ਜੱਸਾ ਸਿੰਘ, ਸਰਪੰਚ ਅਜੈਬ ਅਤੇ ਹੋਰਨਾਂ ਸੇਵਾਦਾਰਾਂ ਨੇ ਦੱਸਿਆ ਕਿ ਇਸ ਕੈਂਪ ਦੇ ਦੌਰਾਨ ਰੇਖੀ ਹਰਬੰਸ ਹਸਪਤਾਲ ਟਾਂਡਾ ਦੀ ਮਾਹਿਰ ਡਾਕਟਰੀ ਟੀਮ ਸੇਵਾ ਮੁਕਤ ਐਸ.
ਅਜੀਤ ਡੈਸਕ
13-11-2026