12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਅਮਨਦੀਪ ਕੌਰ ਘੁੰਮਣ ਨੂੰ ਦਸੂਹਾ ਦੀ ਪਹਿਲੀ ਏ . ਡੀ . ਸੀ . ਬਣਨ ਦਾ ਮਾਣ ਮਿਲਿਆ

ਦਸੂਹਾ, 12 ਨਵੰਬਰ (ਭੁੱਲਰ)-ਅਮਨਦੀਪ ਕੌਰ ਪੀ. ਸੀ.

Ad Position 21
No active advertisement
ਅਜੀਤ ਡੈਸਕ 13-11-2026
ਦਸੂਹਾ, 12 ਨਵੰਬਰ (ਭੁੱਲਰ)-ਅਮਨਦੀਪ ਕੌਰ ਪੀ.ਸੀ.ਐਸ ਨੂੰ ਦਸੂਹਾ ਦੀ ਪਹਿਲੀ ਏ.ਡੀ.ਸੀ ਬਣਨ ਦਾ ਮਾਣ ਮਿਲਿਆ ਹੈ ਅਤੇ ਉਨ੍ਹਾਂ ਦੀ ਇਸ ਨਿਯੁਕਤੀ ਨੂੰ ਲੈ ਕੇ ਹਲਕਾ ਵਾਸੀਆਂ ’ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਦੱਸਿਆ ਕਿ ਅਮਨਦੀਪ ਕੌਰ ਘੁੰਮਣ ਦੀ ਦਸੂਹਾ ਵਿਖੇ ਪਹਿਲੀ ਏ.ਡੀ.ਸੀ ਵਜੋ ਨਿਯੁਕਤ ਹੋਈ ਹੈ ਜਦਕਿ ਉਹ ਦਸੂਹਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਦਾ ਕੰਮਕਾਜ ਦੇਖਣ ਦੇ ਨਾਲ ਨਾਲ ਟਰਾਂਸਪੋਰਟ ਅਫ਼ਸਰ ਦਾ ਵਾਧੂ ਚਾਰਜ ਵੀ ਸੰਭਾਲਣਗੇ। ਵਿਧਾਇਕ ਨੇ ਦੱਸਿਆ ਕਿ ਦਸੂਹਾ ਵਾਸੀਆਂ ਦੀ ਪਿਛਲੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਆਮ ਆਦਮੀ ਪਾਰਟੀ ਵਲੋਂ ਪੂਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦਸੂਹਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਦਾ ਦਫ਼ਤਰ ਵੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਹਿਲਾਂ ਆਪਣੇ ਕੰਮ ਕਾਜ ਕਰਵਾਉਣ ਲਈ ਹੁਸ਼ਿਆਰਪੁਰ ਵਿਖੇ ਜਾਣਾ ਪੈਂਦਾ ਸੀ ਜਦ ਕਿ ਹੁਣ ਇੱਥੇ ਹੀ ਉਨ੍ਹਾਂ ਦੇ ਕੰਮ ਕਾਜ ਹੋਣਗੇ। ਵਧੀਕ ਡਿਪਟੀ ਕਮਿਸ਼ਨਰ ਦੀ ਪੋਸਟ ਸਥਾਪਤ ਹੋਣ ’ਤੇ ਹਲਕਾ ਵਾਸੀਆਂ ਨੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਉਨ੍ਹਾਂ ਦੇ ਹਮੇਸ਼ਾ ਲਈ ਰਿਣੀ ਰਹਿਣਗੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਮੋਹਨ ਸਿੰਘ ਬੱਬੂ ਘੁੰਮਣ, ਬਰਿੰਦਰ ਇਕਬਾਲ ਸਿੰਘ ਬਿੰਦੂ ਘੁੰਮਣ, ਰਣਵੀਰ ਸਿੰਘ ਨੱਥੂਪੁਰ ਜ਼ਿਲ੍ਹਾ ਪ੍ਰਧਾਨ ਬੀ.ਸੀ ਵਿੰਗ ਆਮ ਆਦਮੀ ਪਾਰਟੀ, ਅਮਰਪ੍ਰੀਤ ਸਿੰਘ ਸੋਨੂ ਖ਼ਾਲਸਾ ਪ੍ਰਧਾਨ ਨਗਰ ਕੌਂਸਲ ਦਸੂਹਾ, ਕਮਲਪ੍ਰੀਤ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ ਦਸੂਹਾ, ਗਗਨਦੀਪ ਸਿੰਘ ਚੀਮਾ, ਕਮਲਦੀਪ ਸਿੰਘ ਵਿਰਦੀ, ਕੌਂਸਲਰ ਹਰਵਿੰਦਰ ਸਿੰਘ ਕਾਹਲੋਂ ਆਦਿ ਨੇ ਦਸੂਹਾ ਨਿਵਾਸੀਆਂ ਨੂੰ ਵਧਾਈ ਦਿੱਤੀ ਅਤੇ ਵਿਧਾਇਕ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਐਕਸ ਸੈਂਟਰਲ ਆਰਮਡ ਪੁਲਿਸ ਫੋਰਸ ਪਰਸਨਲ ਵੈੱਲਫੇਅਰ ਐਸੋਸੀਏਸ਼ਨ ਦੇ ਵਫ਼ਦ ਵਲੋਂ ਰੀਜਨਲ ਪਾਸਪੋਰਟ ਅਫ਼ਸਰ ਜਲੰਧਰ ਨਾਲ ਮੁਲਾਕ... ਅਗਲੀ ਖ਼ਬਰ ਵੋਟਰ ਸੂਚੀ ਦੀ ਕਰਵਾਈ ਮੁਢਲੀ ਪ੍ਰਕਾਸ਼ਨਾ , ਅੰਤਿਮ ਪ੍ਰਕਾਸ਼ਨਾਂ 4 ਜਨਵਰੀ 2027 ਨੂੰ : ਜ਼ਿਲ੍ਹਾ ਚੋਣ ਅਫ਼ਸਰ
Ad Position 24