12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

17 ਵੇਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦਾ ਪੋਸਟਰ ਜਾਰੀ

ਗੜ੍ਹਸ਼ੰਕਰ, 12 ਨਵੰਬਰ (ਧਾਲੀਵਾਲ)-ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਵਲੋਂ 17ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ 17 ਨਵੰਬਰ ਤੋਂ 21 ਨਵੰਬਰ ਤੱਕ ਕਰਵਾਇਆ ਜਾ ਰਿਹਾ ਹੈ। ਸਾਲਾਨਾ ਟੂਰਨਾਮੈਂਟ ਦਾ ਪੋਸਟਰ ਜਾਰੀ ਕਰਨ ਸਮੇਂ ਕਲੱਬ ਦੇ ਪ੍ਰਧਾਨ ਐਡਵੋਕੇਟ ਜਸਵੀਰ ਸਿੰਘ ਰਾਏ ਨੇ ਦੱਸਿਆ ਕਿ 17ਵਾਂ ਸ਼ਹੀਦ ਭਗਤ ਸਿੰਘ ਫੁੱਟਬਾਲ ਟੂਰਨਾਮੈਂਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਖੇਡ ਮੈਦਾਨ ਵਿਚ 17 ਤੋਂ 21 ਨਵੰਬਰ ਤੱਕ ਕਰਵਾਇਆ ਦਾ ਰਿਹਾ ਹੈ ਜਿਸ ਵਿਚ ਪਿੰਡ ਪੱਧਰੀ ਟੀਮਾਂ ਭਾਗ ਲੈਣਗੀਆਂ।

Ad Position 21
No active advertisement
ਅਜੀਤ ਡੈਸਕ 13-11-2026
ਗੜ੍ਹਸ਼ੰਕਰ, 12 ਨਵੰਬਰ (ਧਾਲੀਵਾਲ)-ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਵਲੋਂ 17ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ 17 ਨਵੰਬਰ ਤੋਂ 21 ਨਵੰਬਰ ਤੱਕ ਕਰਵਾਇਆ ਜਾ ਰਿਹਾ ਹੈ। ਸਾਲਾਨਾ ਟੂਰਨਾਮੈਂਟ ਦਾ ਪੋਸਟਰ ਜਾਰੀ ਕਰਨ ਸਮੇਂ ਕਲੱਬ ਦੇ ਪ੍ਰਧਾਨ ਐਡਵੋਕੇਟ ਜਸਵੀਰ ਸਿੰਘ ਰਾਏ ਨੇ ਦੱਸਿਆ ਕਿ 17ਵਾਂ ਸ਼ਹੀਦ ਭਗਤ ਸਿੰਘ ਫੁੱਟਬਾਲ ਟੂਰਨਾਮੈਂਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਖੇਡ ਮੈਦਾਨ ਵਿਚ 17 ਤੋਂ 21 ਨਵੰਬਰ ਤੱਕ ਕਰਵਾਇਆ ਦਾ ਰਿਹਾ ਹੈ ਜਿਸ ਵਿਚ ਪਿੰਡ ਪੱਧਰੀ ਟੀਮਾਂ ਭਾਗ ਲੈਣਗੀਆਂ। ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਦੇ ਆਖ਼ਰੀ ਦਿਨ 21 ਨਵੰਬਰ ਨੂੰ ਇੰਟਰ ਸਕੂਲ ਅਥਲੈਟਿਕ ਮੀਟ ਕਰਵਾਈ ਜਾ ਰਹੀ ਹੈ ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਖਿਡਾਰੀ ਵੱਖ-ਵੱਖ ਅਥਲੈਟਿਕ ਮੁਕਾਬਲਿਆਂ ਵਿਚ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਅਥਲੈਟਿਕ ਮੀਟ ਵਿਚ ਲੜਕੇ ਅਤੇ ਲੜਕੀਆਂ ਦੇ ਅੰਡਰ-19 ਮੁਕਾਬਲਿਆਂ ਵਿਚ 100 ਮੀਟਰ, 200 ਮੀਟਰ, 400 ਮੀਟਰ, 800 ਮੀਟਰ ਅਤੇ 15 ਮੀਟਰ ਦੇ ਦੌੜ ਮੁਕਾਬਲੇ ਹੋਣਗੇ। ਅੰਡਰ-19 ਲੜਕਿਆਂ ਦੇ ਲੌਂਗ ਜੰਪ ਦੇ ਮੁਕਾਬਲੇ ਕਰਵਾਏ ਜਾਣਗੇ। ਇਸੇ ਤਰ੍ਹਾਂ ਲੜਕੇ ਅਤੇ ਲੜਕੀਆਂ ਅੰਡਰ-17 ਵਰਗ ਵਿਚ 100 ਮੀਟਰ, 200 ਮੀਟਰ, 400 ਮੀਟਰ ਅਤੇ 800 ਮੀਟਰ ਦੇ ਦੌੜ ਮੁਕਾਬਲੇ ਕਰਵਾਏ ਜਾਣਗੇ। ਪੋਸਟਰ ਜਾਰੀ ਕਰਨ ਸਮੇਂ ਸ਼ਲਿੰਦਰ ਰਾਣਾ, ਅਵਤਾਰ ਰਾਣਾ ਯੂ.ਐੱਸ.ਏ., ਬਲਰਾਜ ਰਾਣਾ ਕੈਨੇਡਾ, ਕਮਲਜੀਤ ਬੈਂਸ, ਸੁਨੀਲ ਗੋਲਡੀ, ਰਾਜਿੰਦਰ ਛਾਬਲਾ, ਰਮਨ ਬੰਗਾ, ਸਤਨਾਮ ਸਿੰਘ, ਕੋਚ ਇੰਦਰ ਕੁਮਾਰ ਲਖਵੀਰ ਲੱਕੀ, ਰਮਨ ਬੰਗਾ ਜਰਮਨੀ, ਸਿਪਰਨੀਅਨ ਤੇ ਹੋਰ ਹਾਜ਼ਰ ਹੋਏ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ( ਬ ) ਯੂਥ ਵਿੰਗ ਦਿਹਾਤੀ ਦੇ ਪ੍ਰਧਾਨ ਅਰਮਿੰਦਰ ਸਿੰਘ ਹੁਸੈਨਪੁਰ ਦਾ ਸਨਮਾਨ ਅਗਲੀ ਖ਼ਬਰ ਅਜੇਸ਼ ਗੁਪਤਾ ਨੇ ਸਾਂਝੀ ਰਸੋਈ ਲਈ 5,100 ਰੁਪਏ ਦਾ ਯੋਗਦਾਨ ਪਾਇਆ
Ad Position 24