ਲੋੜਵੰਦ ਬਜ਼ੁਰਗਾਂ ਅਤੇ ਇਨਮੇਟਸ ਨੂੰ ਸਰਦੀਆਂ ਦਾ ਸਾਮਾਨ ਅਤੇ ਮਠਿਆਈਆਂ ਵੰਡੀਆਂ
ਹੁਸ਼ਿਆਰਪੁਰ, 12 ਨਵੰਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਆਸ਼ਿਕਾ ਜੈਨ ਦੀ ਯੋਗ ਅਗਵਾਈ ਹੇਠਾਂ ਚਲਾਈ ਜਾ ਰਹੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਹੁਸ਼ਿਆਰਪੁਰ ਦੁਆਰਾ ਰਾਮ ਕਾਲੋਨੀ ਕੈਂਪ, ਹੁਸ਼ਿਆਰਪੁਰ ਵਿਖੇ ਸਥਿਤ ਹੋਮ ਫ਼ਾਰ ਏਜਡ ਐਂਡ ਇਨਫ਼ਰਮਸ ਅਤੇ ਜੁਵੇਨਾਈਲ ਹੋਮ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਵਿਸ਼ੇਸ਼ ਮੌਕੇ ’ਤੇ ਰੈੱਡ ਕਰਾਸ ਸੁਸਾਇਟੀ ਦੀ ਟੀਮ ਅਤੇ ਮੈਂਬਰਜ਼ ਵਲੋਂ ਇਨ੍ਹਾਂ ਸੰਸਥਾਵਾਂ ਵਿਚ ਰਹਿ ਰਹੇ ਬਜ਼ੁਰਗਾਂ ਅਤੇ ਇਨਮੇਟਸ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਮੁੱਖ ਰੱਖਦੇ ਹੋਏ ਜ਼ਰੂਰੀ ਵਸਤੂਆਂ ਮੁਹੱਈਆ ਕਰਵਾਈਆਂ ਗਈਆਂ।
ਦ
ਦੀਵਾਲੀ ਮੌਕੇ ਬਜ਼ੁਰਗਾਂ ਅਤੇ ਇਨਮੇਟਸ ਨੂੰ ਸਰਦੀਆਂ ਦਾ ਜ਼ਰੂਰੀ ਸਾਮਾਨ ਭੇਟ ਕਰਦੇ ਹੋਏ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਤੇ ਹੋਰ। ਤਸਵੀਰ: ਹਮਸ਼ਾਇਨ ਸਟੂਡੀਓ
13-11-2026
ਹੁਸ਼ਿਆਰਪੁਰ, 12 ਨਵੰਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਆਸ਼ਿਕਾ ਜੈਨ ਦੀ ਯੋਗ ਅਗਵਾਈ ਹੇਠਾਂ ਚਲਾਈ ਜਾ ਰਹੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਹੁਸ਼ਿਆਰਪੁਰ ਦੁਆਰਾ ਰਾਮ ਕਾਲੋਨੀ ਕੈਂਪ, ਹੁਸ਼ਿਆਰਪੁਰ ਵਿਖੇ ਸਥਿਤ ਹੋਮ ਫ਼ਾਰ ਏਜਡ ਐਂਡ ਇਨਫ਼ਰਮਸ ਅਤੇ ਜੁਵੇਨਾਈਲ ਹੋਮ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਵਿਸ਼ੇਸ਼ ਮੌਕੇ ’ਤੇ ਰੈੱਡ ਕਰਾਸ ਸੁਸਾਇਟੀ ਦੀ ਟੀਮ ਅਤੇ ਮੈਂਬਰਜ਼ ਵਲੋਂ ਇਨ੍ਹਾਂ ਸੰਸਥਾਵਾਂ ਵਿਚ ਰਹਿ ਰਹੇ ਬਜ਼ੁਰਗਾਂ ਅਤੇ ਇਨਮੇਟਸ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਮੁੱਖ ਰੱਖਦੇ ਹੋਏ ਜ਼ਰੂਰੀ ਵਸਤੂਆਂ ਮੁਹੱਈਆ ਕਰਵਾਈਆਂ ਗਈਆਂ। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਹੁਸ਼ਿਆਰਪੁਰ ਦੇ ਸਕੱਤਰ ਮੰਗੇਸ਼ ਸੂਦ ਦੁਆਰਾ ਦੱਸਿਆ ਗਿਆ ਕਿ ਹੋਮ ਫ਼ਾਰ ਏਜਡ ਐਂਡ ਇਨਫ਼ਰਮਸ ਦੇ ਬਜ਼ੁਰਗਾਂ ਨੂੰ ਠੰਢ ਤੋਂ ਬਚਾਉਣ ਲਈ ਊਨੀ ਬੂਟ, ਗਰਮ ਜੁਰਾਬਾਂ ਅਤੇ ਚਾਦਰਾਂ ਵੰਡੀਆਂ ਗਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਚਾਹ-ਪਾਣੀ ਲਈ ਇਲੈਕਟ੍ਰਿਕ ਕੇਤਲੀਆਂ, ਰਸਾਂ ਦੇ ਪੈਕਟ ਅਤੇ ਮਠਿਆਈਆਂ ਵੀ ਭੇਟ ਕੀਤੀਆਂ ਗਈਆਂ। ਸਮਾਗਮ ਦੌਰਾਨ ਜੁਆਇੰਟ ਸੈਕਟਰੀ ਆਦਿਤਯ ਰਾਣਾ ਵਲੋਂ ਵੱਖ-ਵੱਖ ਪ੍ਰਾਜੈਕਟਾਂ ਸੰਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਹੁਸ਼ਿਆਰਪੁਰ ਡਾ. ਸੁਮਿਤ ਮੁੱਧ ਨੇ ਕਿਹਾ ਕਿ ਦੀਵਾਲੀ ਦਾ ਅਸਲ ਮਨੋਰਥ ਬਜ਼ੁਰਗਾਂ ਅਤੇ ਬੱਚਿਆਂ ਦੇ ਚਿਹਰਿਆਂ ’ਤੇ ਖ਼ੁਸ਼ੀ ਲਿਆਉਣਾ ਹੈ। ਇਸ ਵਿਸ਼ੇਸ਼ ਮੌਕੇ ਤੇ ਰੈੱਡ ਕਰਾਸ ਹਸਪਤਾਲ ਭਲਾਈ ਸੈਕਸ਼ਨ ਦੇ ਵਾਈਸ ਚੇਅਰਮੈਨ ਰਾਜੀਵ ਬਜਾਜ, ਰੈੱਡ ਕਰਾਸ ਦੇ ਕਾਰਜਕਾਰਨੀ ਕਮੇਟੀ ਦੇ ਮੈਂਬਰ ਆਗਿਆਪਾਲ ਸਿੰਘ ਸਾਹਨੀ, ਦਿਲਰਾਜ ਸਿੰਘ ਤਲਵਾਰ ਅਤੇ ਸਰਬੱਤ ਦਾ ਭਲਾ ਸੁਸਾਇਟੀ ਦੇ ਹੋਰ ਮੈਂਬਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।