13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕਾਂ ਨਾਲ ਗਾਈਡ ਅਧਿਆਪਕ ਸੰਦੀਪ ਸਿੰਘ , ਹਰਦੀਪ ਕੌਰ ਸਾਇੰਸ ਅਧਿਆਪਕਾ ਤੇ ਹੋਰ। ਸਰਕਾਰੀ ਮਿਡਲ ਸਕੂਲ ਪੰਡੋਰੀ ਬਾਵਾ ਦਾਸ ਦੇ ਵਿਦਿਆਰਥੀ 9ਵੀਂ ਵਾਰ ਬਣੇ ਜ਼ਿਲ੍ਹਾ ਜੇਤੂ

ਬੁੱਲ੍ਹੋਵਾਲ, 13 ਨਵੰਬਰ (ਲੁਗਾਣਾ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ. ਸ) ਮੈਡਮ ਹਰਜਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰੋਜੈਕਟ ਇਨੋਵੇਸ਼ਨ-2026 ਤਹਿਤ ਜ਼ਿਲ੍ਹਾ ਪੱਧਰੀ ਸਾਇੰਸ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਜ਼ਿਲ੍ਹੇ ਦੇ ਸਮੂਹ ਸਕੂਲਾਂ ਦੇ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 14-11-2026
ਬੁੱਲ੍ਹੋਵਾਲ, 13 ਨਵੰਬਰ (ਲੁਗਾਣਾ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸ) ਮੈਡਮ ਹਰਜਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰੋਜੈਕਟ ਇਨੋਵੇਸ਼ਨ-2026 ਤਹਿਤ ਜ਼ਿਲ੍ਹਾ ਪੱਧਰੀ ਸਾਇੰਸ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਜ਼ਿਲ੍ਹੇ ਦੇ ਸਮੂਹ ਸਕੂਲਾਂ ਦੇ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਸਿੱਖਿਆ ਬਲਾਕ ਬੁੱਲ੍ਹੋਵਾਲ ਦੇ ਸਰਕਾਰੀ ਮਿਡਲ ਸਕੂਲ ਪੰਡੋਰੀ ਬਾਵਾ ਦਾਸ ਦੀ ਅੱਠਵੀਂ ਕਲਾਸ ਦੀ ਵਿਦਿਆਰਥਣ ਅਮਨਪ੍ਰੀਤ ਕੌਰ ਪੁੱਤਰੀ ਪ੍ਰਵੀਨ ਕੁਮਾਰ ਨੇ ਆਪਣੇ ਗਾਈਡ ਅਧਿਆਪਕ ਸਟੇਟ ਐਵਾਰਡੀ ਸੰਦੀਪ ਸਿੰਘ ਸਾਇੰਸ ਮਾਸਟਰ ਦੀ ਅਗਵਾਈ ਵਿਚ ਸਾਇੰਸ ਫ਼ਾਰ ਰੂਰਲ ਟਰਾਂਸਫਰਮੇਸ਼ਨ ਦੇ ਅੰਤਰਗਤ ਜ਼ਿਲ੍ਹੇ ’ਚੋਂ ਪਹਿਲਾ, ਸਰਕਾਰੀ ਮਿਡਲ ਸਕੂਲ ਨੈਣੋਵਾਲ ਵੈਦ ਦੇ ਵਿਦਿਆਰਥੀ ਲਗਨ ਪ੍ਰੀਤ ਨੇ ਆਪਣੇ ਗਾਈਡ ਅਧਿਆਪਕ ਹਰਦੀਪ ਕੌਰ ਸਾਇੰਸ ਅਧਿਆਪਕਾ ਦੀ ਅਗਵਾਈ ’ਚ ਇੰਡੀਜੀਨੀਅਸ ਐਗਰੀਕਲਚਰ ਪ੍ਰੈਕਟਿਸ ਥੀਮ ’ਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਪੰਡੋਰੀ ਬਾਵਾ ਦਾਸ ਦੇ ਸਿੰਗਲ ਟੀਚਰ ਸਕੂਲ ਅਧਿਆਪਕ ਸੰਦੀਪ ਸਿੰਘ ਸਾਇੰਸ ਮਾਸਟਰ ਨੇ ਦੱਸਿਆ ਕਿ ਛੇਵੀਂ ਵਾਰ ਸਕੂਲ ਦੀ ਵਿਦਿਆਰਥਣ ਅਮਨਪ੍ਰੀਤ ਕੌਰ ਸਾਇੰਸ ਪ੍ਰਦਰਸ਼ਨੀ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਦੀ ਨੁਮਾਇੰਦਗੀ ਕਰਦੇ ਹੋਏ ਸਟੇਟ ਪੱਧਰੀ ਸਾਇੰਸ ਪ੍ਰਦਰਸ਼ਨੀ ਵਿਚ ਹਿੱਸਾ ਲੈਣ ਜਾ ਰਹੀ ਹੈ। ਉਨ੍ਹਾਂ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਸਟੇਟ ਪੱਧਰੀ ਮੁਕਾਬਲੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼-ਜਥੇ. ਬਾਬਾ ਜੁਗਿੰਦਰ ਸਿੰਘ ਖਡਿਆਲਾ ਸੈਣੀਆਂ ਅਗਲੀ ਖ਼ਬਰ ਯੂਥ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਹਰਜੀ ਬਾਜਵਾ ਦਾ ਸੰਜੀਵ ਤਲਵਾੜ ਵਲੋਂ ਸਨਮਾਨ
Ad Position 24