13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਭੋਗ ’ਤੇ ਵਿਸ਼ੇਸ਼-ਜਥੇ. ਬਾਬਾ ਜੁਗਿੰਦਰ ਸਿੰਘ ਖਡਿਆਲਾ ਸੈਣੀਆਂ

ਬੁੱਲ੍ਹੋਵਾਲ: ਡੇਰਾ ਬਾਬਾ ਨਾਨਕ ਵਿਖੇ ਸ੍ਰੀ ਚੋਲਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਦੀ ਅਗਵਾਈ ਕਰਨ ਵਾਲੇ ਸਾਬਕਾ ਜਥੇਦਾਰ ਬਾਬਾ ਜੁਗਿੰਦਰ ਸਿੰਘ ਦਾ ਜਨਮ ਪਿੰਡ ਖਡਿਆਲਾ ਸੈਣੀਆਂ ਵਿਖੇ 13 ਨਵੰਬਰ 1940 ਨੂੰ ਪਿਤਾ ਦਰਸ਼ਨ ਸਿੰਘ ਦੇ ਘਰ ਮਾਤਾ ਰਤਨ ਕੌਰ ਦੇ ਕੁੱਖੋਂ ਹੋਇਆ। ਉਨ੍ਹਾਂ ਆਪਣੀ ਮੁਢਲੀ ਪੜ੍ਹਾਈ ਪਿੰਡੋਂ ਹੀ ਕਰਨ ਉਪਰੰਤ ਅੱਠਵੀਂ ਤੱਕ ਦੀ ਪੜ੍ਹਾਈ ਕੀਤੀ ਅਤੇ ਆਪਣੇ ਪਿਤਾ ਪੁਰਖੀ ਕਿੱਤੇ ਲੱਕੜ ਦੀ ਕਾਰੀਗਰੀ ਤੇ ਖੇਤੀਬਾੜੀ ਦਾ ਕੰਮ ਆਰੰਭਿਆ।

Ad Position 21
No active advertisement
ਅਜੀਤ ਡੈਸਕ 14-11-2026
ਬੁੱਲ੍ਹੋਵਾਲ: ਡੇਰਾ ਬਾਬਾ ਨਾਨਕ ਵਿਖੇ ਸ੍ਰੀ ਚੋਲਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਦੀ ਅਗਵਾਈ ਕਰਨ ਵਾਲੇ ਸਾਬਕਾ ਜਥੇਦਾਰ ਬਾਬਾ ਜੁਗਿੰਦਰ ਸਿੰਘ ਦਾ ਜਨਮ ਪਿੰਡ ਖਡਿਆਲਾ ਸੈਣੀਆਂ ਵਿਖੇ 13 ਨਵੰਬਰ 1940 ਨੂੰ ਪਿਤਾ ਦਰਸ਼ਨ ਸਿੰਘ ਦੇ ਘਰ ਮਾਤਾ ਰਤਨ ਕੌਰ ਦੇ ਕੁੱਖੋਂ ਹੋਇਆ। ਉਨ੍ਹਾਂ ਆਪਣੀ ਮੁਢਲੀ ਪੜ੍ਹਾਈ ਪਿੰਡੋਂ ਹੀ ਕਰਨ ਉਪਰੰਤ ਅੱਠਵੀਂ ਤੱਕ ਦੀ ਪੜ੍ਹਾਈ ਕੀਤੀ ਅਤੇ ਆਪਣੇ ਪਿਤਾ ਪੁਰਖੀ ਕਿੱਤੇ ਲੱਕੜ ਦੀ ਕਾਰੀਗਰੀ ਤੇ ਖੇਤੀਬਾੜੀ ਦਾ ਕੰਮ ਆਰੰਭਿਆ। ਆਪ ਦਾ ਵਿਆਹ ਬੀਬੀ ਇੰਦਰਜੀਤ ਕੌਰ ਨਾਲ ਹੋਇਆ ਤੇ ਆਪ ਦੇ ਘਰ ਤਿੰਨ ਪੁੱਤਰਾਂ ਦਵਿੰਦਰ ਸਿੰਘ, ਇਕਬਾਲ ਸਿੰਘ, ਹਰਦੀਪ ਸਿੰਘ ਨੇ ਜਨਮ ਲਿਆ। ਬਾਬਾ ਜੁਗਿੰਦਰ ਸਿੰਘ ਨੂੰ ਡੇਰਾ ਬਾਬਾ ਨਾਨਕ ਪੈਦਲ ਸੰਗ ਯਾਤਰਾ ਦਾ ਸੰਤ ਮਹਾਪੁਰਸ਼ਾਂ ਦੀ ਹਾਜ਼ਰੀ ਵਿਚ ਪਿੰਡ ਵਾਸੀਆਂ ਵਲੋਂ 1990 ਤੋਂ ਜਥੇਦਾਰੀ ਦਾ ਕਾਰਜਭਾਰ ਸੌਂਪਿਆਂ ਤੇ ਸਾਲ 2025 ਤੱਕ ਕੁੱਲ 36 ਸਾਲ ਜਥੇਦਾਰ ਵਜੋਂ ਸੇਵਾਵਾਂ ਨਿਭਾਈਆਂ। ਇਸ ਤੋਂ ਪਹਿਲਾਂ ਵੀ ਉਹ ਕਈ ਦਹਾਕੇ ਜਥੇ. ਹਰਚਰਨ ਸਿੰਘ, ਜਥੇ. ਰਘਬੀਰ ਸਿੰਘ ਨਾਲ ਬਤੌਰ ਸਹਾਇਕ ਵਜੋਂ ਸੇਵਾਵਾਂ ਨਿਭਾਉਂਦੇ ਰਹੇ। ਆਪ 5 ਨਵੰਬਰ 2026 ਦੀ ਰਾਤ ਨੂੰ ਆਪਣੇ ਸਵਾਸਾਂ ਦੀ ਪੂੰਜੀ ਸਮੇਟ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ, ਉਨ੍ਹਾਂ ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ਅਖੰਡ ਪਾਠ ਦੇ ਭੋਗ 14 ਨਵੰਬਰ ਦਿਨ ਸਨਿਚਰਵਾਰ ਨੂੰ ਉਨ੍ਹਾਂ ਦੇ ਗ੍ਰਹਿ ਸਥਾਨ ਪਿੰਡ ਖਡਿਆਲਾ ਸੈਣੀਆਂ ਵਿਖੇ ਪਾਏ ਜਾਣਗੇ। ਉਪਰੰਤ ਕੀਰਤਨ ਸਮਾਗਮ ਤੇ ਸ਼ਰਧਾਂਜਲੀ ਸਮਾਗਮ ਪਿੰਡ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਕਰਵਾਇਆ ਜਾਵੇਗਾ। - ਰਵਿੰਦਰਪਾਲ ਸਿੰਘ ਲੁਗਾਣਾ
Ad Position 22
No active advertisement
ਪਿਛਲੀ ਖ਼ਬਰ ਏ.ਐੱਸ. ਸੀਨੀਅਰ ਸੈਕੰਡਰੀ ਸਕੂਲ ਦਾ ਸਥਾਪਨਾ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਅਗਲੀ ਖ਼ਬਰ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕਾਂ ਨਾਲ ਗਾਈਡ ਅਧਿਆਪਕ ਸੰਦੀਪ ਸਿੰਘ , ਹਰਦੀਪ ਕੌਰ ਸਾਇੰਸ ਅਧਿਆਪਕ...
Ad Position 24