ਪੀ.ਐਚ.ਸੀ. ਚੱਕੋਵਾਲ ਵਿਖੇ ਲਗਾਏ ਕੈਂਸਰ ਜਾਂਚ ਕੈਂਪ ਦੌਰਾਨ ਐੱਸ.ਐੱਮ.ਓ. ਡਾ. ਮਨਪ੍ਰੀਤ ਕੌਰ ਤੇ ਹੋਰ।
ਪੀ.ਐੱਚ.ਸੀ. ਚੱਕੋਵਾਲ ਬ੍ਰਾਹਮਣਾਂ ’ਚ ਕੈਂਸਰ ਜਾਂਚ ਕੈਂਪ ਲਗਾਇਆ
ਹੁਸ਼ਿਆਰਪੁਰ, 13 ਨਵੰਬਰ (ਬਲਜਿੰਦਰਪਾਲ ਸਿੰਘ)-ਸਿਵਲ ਸੁਰਜਨ ਡਾ. ਮਨਦੀਪ ਕਮਲ ਅਤੇ ਪੀ.
ਹੁਸ਼ਿਆਰਪੁਰ, 13 ਨਵੰਬਰ (ਬਲਜਿੰਦਰਪਾਲ ਸਿੰਘ)-ਸਿਵਲ ਸੁਰਜਨ ਡਾ. ਮਨਦੀਪ ਕਮਲ ਅਤੇ ਪੀ.ਐੱਚ.ਸੀ. ਚੱਕੋਵਾਲ ਬ੍ਰਾਹਮਣਾਂ ਦੇ ਐੱਸ.ਐੱਮ.ਓ. ਡਾ. ਮਨਪ੍ਰੀਤ ਕੌਰ ਦੀ ਅਗਵਾਈ ’ਚ ਪੀ.ਐਚ.ਸੀ. ਚੱਕੋਵਾਲ ਬ੍ਰਾਹਮਣਾਂ ਵਿਖੇ ਲਿਵਾਸਾ ਹਸਪਤਾਲ ਹੁਸ਼ਿਆਰਪੁਰ ਦੀ ਮਦਦ ਨਾਲ ਕੈਂਸਰ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਐੱਸ.ਐੱਮ.ਓ. ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ ਕੈਂਸਰ ਲੋਕਾਂ ‘ਚ ਜਾਗਰੂਕਤਾ ਪੈਦਾ ਕਰਨੀ ਬਹੁਤ ਜ਼ਰੂਰੀ ਹੈ। ਅਜੇ ਵੀ ਲੋਕਾਂ ਵਿਚ ਕੈਂਸਰ ਨੂੰ ਲੈ ਕੇ ਬਹੁਤ ਡਰ ਅਤੇ ਭਰਮ ਹਨ। ਮ.ਪ.ਹ.ਵ. ਫੀਮੇਲ ਅਤੇ ਸੀ.ਐੱਚ.ਓ. ਔਰਤਾਂ ਨੂੰ ਬਰੈੱਸਟ ਕੈਂਸਰ, ਬੱਚੇਦਾਨੀ ਦੇ ਕੈਂਸਰ ਦੇ ਲੱਛਣਾਂ ਬਾਰੇ ਜਾਗਰੂਕ ਕਰਦੇ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਕੈਂਸਰ ਇੱਕ ਬਹੁਤ ਖ਼ਤਰਨਾਕ ਬਿਮਾਰੀ ਹੈ ਜਿਸ ਕਾਰਨ ਕਾਫੀ ਮੌਤਾਂ ਵੀ ਹੁੰਦੀਆਂ ਹਨ, ਪਰ ਇਸ ਦਾ ਕਾਫੀ ਹੱਦ ਤੱਕ ਇਲਾਜ ਸੰਭਵ ਹੈ। ਔਰਤਾਂ ਵਿਚ ਸਭ ਤੋਂ ਜ਼ਿਆਦਾ ਛਾਤੀ, ਬੱਚੇਦਾਨੀ ਦਾ ਕੈਂਸਰ ਅਤੇ ਮਰਦਾਂ ਵਿਚ ਮੂੰਹ ਦਾ ਕੈਂਸਰ, ਫੇਫੜਿਆਂ ਦਾ ਕੈਂਸਰ ਆਮ ਵੇਖਣ ਨੂੰ ਮਿਲਦਾ ਹੈ। ਇਸ ਲਈ ਸਾਨੂੰ ਇਸ ਤੋਂ ਬਚਾਅ ਸਿਹਤਮੰਦ ਜੀਵਨ ਸ਼ੈਲੀ ਰੱਖਣੀ ਚਾਹੀਦੀ ਹੈ ਤਾਂ ਕਿ ਇਸ ਬਿਮਾਰੀ ਦੇ ਹੋਣ ਦਾ ਖ਼ਤਰਾ ਘੱਟ ਜਾਵੇ। ਇਸ ਮੌਕੇ ਡਾ. ਸਨੇਹ ਲਤਾ ਮੈਡੀਕਲ ਅਫ਼ਸਰ, ਡਾ. ਗੁਰਮਿੰਦਰ ਸਿੰਘ, ਹਰਦੀਪ ਸਿੰਘ ਬੀ.ਈ.ਈ., ਕਿਰਨ, ਅਮਨੀਤ ਕੌਰ, ਸਰਪੰਚ ਸਤਨਾਮ ਸਿੰਘ ਆਦਿ ਹਾਜ਼ਰ ਸਨ।