13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਵਲੋਂ ਕੱਢੀ ਨਸ਼ਾ ਮੁਕਤੀ ਜਾਗਰੂਕਤਾ ਰੈਲੀ ਦਾ ਦ੍ਰਿਸ਼। ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਨਸ਼ਾ ਮੁਕਤੀ ਜਾਗਰੂਕਤਾ ਰੈਲੀ ਕੱਢੀ

ਹੁਸ਼ਿਆਰਪੁਰ, 13 ਨਵੰਬਰ (ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਵਲੋਂ ਪਿੰਡ ਬਹਾਦਰਪੁਰ ਬਾਹੀਆਂ ਵਿਖੇ ਨਸ਼ਾ ਮੁਕਤੀ ਜਾਗਰੂਕਤਾ ਰੈਲੀ ਕੱਢੀ ਗਈ। ਇਹ ਰੈਲੀ ਯੂਨੀਵਰਸਿਟੀ ਦੀਆਂ ਐਨ.

Ad Position 21
No active advertisement
ਅਜੀਤ ਡੈਸਕ 14-11-2026
ਹੁਸ਼ਿਆਰਪੁਰ, 13 ਨਵੰਬਰ (ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਵਲੋਂ ਪਿੰਡ ਬਹਾਦਰਪੁਰ ਬਾਹੀਆਂ ਵਿਖੇ ਨਸ਼ਾ ਮੁਕਤੀ ਜਾਗਰੂਕਤਾ ਰੈਲੀ ਕੱਢੀ ਗਈ। ਇਹ ਰੈਲੀ ਯੂਨੀਵਰਸਿਟੀ ਦੀਆਂ ਐਨ.ਐਸ.ਐਸ. ਅਤੇ ਐਕਸਟੈਂਡਿਡ ਸੋਸ਼ਲ ਰਿਸਪੌਂਸੀਬਿਲਟੀ ਗਤੀਵਿਧੀਆਂ ਤਹਿਤ ਕੱਢੀ ਗਈ। ਇਸ ਰੈਲੀ ਵਿਚ 47 ਵਿਦਿਆਰਥੀਆਂ ਅਤੇ ਇੱਕ ਫੈਕਲਟੀ ਮੈਂਬਰ ਨੇ ਉਤਸ਼ਾਹ ਨਾਲ ਹਿੱਸਾ ਲਿਆ। ਵਿਦਿਆਰਥੀਆਂ ਨੇ ਪਿੰਡ ਵਾਸੀਆਂ ਅਤੇ ਖ਼ਾਸਕਰ ਨੌਜਵਾਨਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਇਹ ਰੈਲੀ ਵਾਇਸ-ਚਾਂਸਲਰ ਡਾ. ਚੰਦਰ ਮੋਹਨ ਅਤੇ ਵਿਭਾਗ ਮੁਖੀ ਡਾ. ਪ੍ਰਿਯੰਕਾ ਪੁਰੀ ਦੀ ਯੋਗ ਅਗਵਾਈ ਹੇਠ ਕੱਢੀ ਗਈ, ਜਿਸ ਦਾ ਸੰਚਾਲਨ ਇਤਿਹਾਸ ਦੇ ਸਹਾਇਕ ਪ੍ਰੋਫੈਸਰ ਸ੍ਰੀ ਜਤਿੰਦਰ ਕੁਮਾਰ ਵੱਲੋਂ ਬਾਖੂਬੀ ਕੀਤਾ ਗਿਆ। ਵਾਇਸ-ਚਾਂਸਲਰ ਡਾ. ਚੰਦਰ ਮੋਹਨ ਨੇ ਵਿਦਿਆਰਥੀਆਂ ਅਤੇ ਸਟਾਫ਼ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਜਿੰਪਾ ਨੇ ਵਾਰਡ ਨੰਬਰ 22 ’ਚ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਅਗਲੀ ਖ਼ਬਰ ਪੀ.ਐਚ.ਸੀ. ਚੱਕੋਵਾਲ ਵਿਖੇ ਲਗਾਏ ਕੈਂਸਰ ਜਾਂਚ ਕੈਂਪ ਦੌਰਾਨ ਐੱਸ.ਐੱਮ.ਓ. ਡਾ. ਮਨਪ੍ਰੀਤ ਕੌਰ ਤੇ ਹੋਰ। ਪੀ.ਐੱਚ.ਸੀ. ਚੱਕ...
Ad Position 24