13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪਿੰਡ ਦਲਵਾਲੀ ਵਿਖੇ ਵਾਲੀਬਾਲ ਟੂਰਨਾਮੈਂਟ ’ਚ ਕਾਂਗਰਸੀ ਨੇਤਾ ਮੁਨੀਸ਼ ਚੱਢਾ ਮੁੱਖ ਮਹਿਮਾਨ ਵਜੋ ਪਹੁੰਚੇ

ਤਲਵਾੜਾ, 13 ਨਵੰਬਰ (ਮਹਿਤਾ)-ਦਾਤਾਰਪੁਰ ਦੇ ਗੁਆਂਢੀ ਪਿੰਡ ਦਲਵਾਲੀ ਵਿਖੇ ਗੁਰੂ ਗੋਰਖਨਾਥ ਕਲੱਬ ਵਲੋਂ ਵਾਲੀਬਾਲ ਟੂਰਨਾਮੈਂਟ ਪੂਰੇ ਧੂਮ ਧਾਮ ਨਾਲ ਕਰਵਾਇਆ ਗਿਆ। ਟੂਰਨਾਮੈਂਟ ’ਚ ਪੰਜਾਬ ਭਰ ਤੋਂ ਕਰੀਬ 30 ਟੀਮਾਂ ਨੇ ਭਾਗ ਲੈ ਕੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 14-11-2026
ਤਲਵਾੜਾ, 13 ਨਵੰਬਰ (ਮਹਿਤਾ)-ਦਾਤਾਰਪੁਰ ਦੇ ਗੁਆਂਢੀ ਪਿੰਡ ਦਲਵਾਲੀ ਵਿਖੇ ਗੁਰੂ ਗੋਰਖਨਾਥ ਕਲੱਬ ਵਲੋਂ ਵਾਲੀਬਾਲ ਟੂਰਨਾਮੈਂਟ ਪੂਰੇ ਧੂਮ ਧਾਮ ਨਾਲ ਕਰਵਾਇਆ ਗਿਆ। ਟੂਰਨਾਮੈਂਟ ’ਚ ਪੰਜਾਬ ਭਰ ਤੋਂ ਕਰੀਬ 30 ਟੀਮਾਂ ਨੇ ਭਾਗ ਲੈ ਕੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ’ਚ ਕਾਂਗਰਸ ਦੇ ਸੀਨੀਅਰ ਨੇਤਾ ਸ੍ਰੀ ਮੁਨੀਸ਼ ਚੱਢਾ ਐਮ. ਸੀ. ਨਗਰ ਕੌਂਸਲ ਤਲਵਾੜਾ ਬਤੌਰ ਮੁੱਖ ਮਹਿਮਾਨ ਪਹੁੰਚੇ। ਪ੍ਰਬੰਧਕ ਕਮੇਟੀ ਵਲੋਂ ਸ੍ਰੀ ਚੱਢਾ ਦਾ ਟੂਰਨਾਮੈਂਟ ’ਚ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਸ੍ਰੀ ਚੱਢਾ ਨੇ ਖਿਡਾਰੀਆਂ ਨਾਲ ਜਾਣ ਪਹਿਚਾਣ ਕੀਤੀ ਅਤੇ ਕਿਹਾ ਕਿ ਅੱਜ ਦੇ ਸਮੇਂ ਵਿਚ ਖੇਡ ਟੂਰਨਾਮੈਂਟ ਕਰਵਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਇਸ ਨਾਲ ਨੌਜਵਾਨ ਨਸ਼ਿਆਂ ਤੋਂ ਦੂਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜਿੱਥੇ ਅਨੁਸ਼ਾਸਨ, ਮਿਹਨਤ ਅਤੇ ਟੀਮ ਭਾਵਨਾ ਪੈਦਾ ਹੁੰਦੀ ਹੈ। ਇਸ ਤੋਂ ਬਾਅਦ ਫਾਈਨਲ ਮੁਕਾਬਲਾ ਗੁਰਦਾਸਪੁਰ ਦੀ ਟੀਮ ਨੇ ਵੇਰਕਾ ਟੀਮ ਨੂੰ ਹਰਾ ਕੇ ਟੂਰਨਾਮੈਂਟ ਦੀ ਟਰਾਫ਼ੀ ਆਪਣੇ ਨਾਂਅ ਕੀਤੀ। ਪ੍ਰਬੰਧਕ ਕਮੇਟੀ ਨੇ ਜੇਤੂ ਟੀਮ ਨੂੰ 21 ਹਜ਼ਾਰ ਰੁਪਏ ਅਤੇ ਉਪ ਵਿਜੇਤਾ ਟੀਮ ਨੂੰ 11 ਹਜ਼ਾਰ ਨਗਦ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਰਪੰਚ ਰਾਜਕੁਮਾਰੀ, ਰਜਨੀਸ਼ ਲਾਟੂ, ਸੁਰਿੰਦਰ ਬਿੱਲਾ, ਅਮਨ ਜਸਵਾਲ, ਕੁਵਾਲ ਬੋਸ, ਸੁਰਿੰਦਰ ਸ਼ਿੰਦਾ, ਸਮਰ ਸ਼ੰਮੀ, ਹਰਸ਼ ਚੰਦਰ, ਨਿਤਿਨ ਟੀਟੀ, ਰਾਜਵੀਰ ਮਾਮਾ, ਰਾਜਿੰਦਰ ਤਾਊ ਆਦਿ ਤੋਂ ਇਲਾਵਾ ਵੱਡੀ ਗਿਣਤੀ ਕਾਂਗਰਸੀ ਆਗੂ ਅਤੇ ਖੇਡ ਪ੍ਰੇਮੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੁਇਜ਼ ਮੁਕਾਬਲੇ ’ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨਾਲ ਮੌਜੂਦ ਸਟਾਫ਼ ਮੈਂਬਰ। ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ’ਚ ‘ਬਨਸਪਤ... ਅਗਲੀ ਖ਼ਬਰ ਵਿਧਾਇਕ ਜਿੰਪਾ ਨੇ ਵਾਰਡ ਨੰਬਰ 22 ’ਚ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ
Ad Position 24