ਕੁਇਜ਼ ਮੁਕਾਬਲੇ ’ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨਾਲ ਮੌਜੂਦ ਸਟਾਫ਼ ਮੈਂਬਰ।
ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ’ਚ ‘ਬਨਸਪਤੀ ਤੇ ਜੀਵ-ਜੰਤੂ’ ਵਿਸ਼ੇ ’ਤੇ ਅੰਤਰ-ਹਾਊਸ ਕੁਇਜ਼ ਮੁਕਾਬਲਾ
ਅੱਡਾ ਸਰਾਂ, 13 ਨਵੰਬਰ (ਮਸੀਤੀ)-ਗੁਰੂ ਗੋਬਿੰਦ ਸਿੰਘ ਐਜੂਕੇਸ਼ਨ ਸੁਸਾਇਟੀ ਦੇ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਣੋਵਾਲ ਵੈਦ ਵਿਖੇ ਸਕੂਲ ਦੇ ਪ੍ਰਿੰ: ਹਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ ‘ਬਨਸਪਤੀ ਅਤੇ ਜੀਵ-ਜੰਤੂ’ ਵਿਸ਼ੇ ’ਤੇ ਅੰਤਰ-ਹਾਊਸ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਵਿੱਦਿਅਕ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ’ਚ ਜੈਵਿਕ ਵਿਭਿੰਨਤਾ, ਪੌਦਿਆਂ ਅਤੇ ਜੀਵ-ਜੰਤੂਆਂ ਬਾਰੇ ਗਿਆਨ ਵਧਾਉਣ ਦੇ ਨਾਲ-ਨਾਲ ਕੁਦਰਤੀ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ।
ਅੱਡਾ ਸਰਾਂ, 13 ਨਵੰਬਰ (ਮਸੀਤੀ)-ਗੁਰੂ ਗੋਬਿੰਦ ਸਿੰਘ ਐਜੂਕੇਸ਼ਨ ਸੁਸਾਇਟੀ ਦੇ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਣੋਵਾਲ ਵੈਦ ਵਿਖੇ ਸਕੂਲ ਦੇ ਪ੍ਰਿੰ: ਹਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ ‘ਬਨਸਪਤੀ ਅਤੇ ਜੀਵ-ਜੰਤੂ’ ਵਿਸ਼ੇ ’ਤੇ ਅੰਤਰ-ਹਾਊਸ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਵਿੱਦਿਅਕ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ’ਚ ਜੈਵਿਕ ਵਿਭਿੰਨਤਾ, ਪੌਦਿਆਂ ਅਤੇ ਜੀਵ-ਜੰਤੂਆਂ ਬਾਰੇ ਗਿਆਨ ਵਧਾਉਣ ਦੇ ਨਾਲ-ਨਾਲ ਕੁਦਰਤੀ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਸਕੂਲ ਦੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਮੁਕਾਬਲੇ ’ਚ ਭਾਗ ਲਿਆ। ਕੁਇਜ਼ ਦੇ ਵੱਖ-ਵੱਖ ਦੌਰਾਂ ਦੌਰਾਨ ਵਿਦਿਆਰਥੀਆਂ ਦੀ ਤੇਜ਼ ਯਾਦਦਾਸ਼ਤ, ਵਿਸ਼ਲੇਸ਼ਣਾਤਮਿਕ ਸੋਚ ਅਤੇ ਬਨਸਪਤੀ ਤੇ ਜੀਵ-ਜੰਤੂਆਂ ਸੰਬੰਧੀ ਗਿਆਨ ਦੀ ਪਰਖ ਕੀਤੀ ਗਈ। ਬਹੁਤ ਹੀ ਰੋਮਾਂਚਕ ਅਤੇ ਦਿਲਚਸਪ ਮੁਕਾਬਲੇ ਤੋਂ ਬਾਅਦ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਪਹਿਲਾ ਸਥਾਨ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਨੇ ਦੂਜਾ ਸਥਾਨ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਪ੍ਰਿੰਸੀਪਲ ਹਰਜੀਤ ਸਿੰਘ ਨੇ ਜੇਤੂ ਟੀਮਾਂ ਨੂੰ ਵਧਾਈ ਦਿੰਦਿਆਂ ਇਸ ਵਿੱਦਿਅਕ ਮੁਕਾਬਲੇ ਨੂੰ ਸਫਲ ਬਣਾਉਣ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।