13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ’ਤੇ ਤੋਰਨ ਲਈ ਭਾਜਪਾ ਕੋਲ ਵਿਸ਼ੇਸ਼ ਰੋਡਮੈਪ - ਨਾਇਬ ਸਿੰਘ ਸੈਣੀ

ਦਸੂਹਾ, 13 ਨਵੰਬਰ (ਭੁੱਲਰ, ਕੌਸ਼ਲ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਨੂੰ ਵਿਕਾਸ ਅਤੇ ਖੁਸ਼ਹਾਲੀ ਦੇ ਰਾਹ ’ਤੇ ਅੱਗੇ ਲਿਜਾਣ ਲਈ ਭਾਜਪਾ ਕੋਲ ਸਪੱਸ਼ਟ ਨੀਤੀ ਅਤੇ ਵਿਸ਼ੇਸ਼ ਰੋਡਮੈਪ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਹਰਿਆਣਾ ਦੀ ਤਰਜ਼ ’ਤੇ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਜਾਵੇਗੀ।

Ad Position 21
No active advertisement
ਓਮ ਕਪਿਸ਼ ਇਨਟਰਪਰਾਇਜ਼ ਅੰਮ੍ਰਿਤਸਰ ਵਿਖੇ ਉਦਯੋਗਿਕ ਦੌਰੇ ਦੌਰਾਨ ਮਾਡਰਨ ਗਰੁੱਪ ਆਫ਼ ਕਾਲਜਿਸ ਪੰਡੋਰੀ ਭਗਤ ਮੁਕੇਰੀਆਂ ਦੇ ਵਿਦਿਆਰਥੀ। ਤਸਵੀਰ : ਬਲਵਿੰਦਰਜੀਤ ਸਿੰਘ ਸੈਣੀ 14-11-2026
ਦਸੂਹਾ, 13 ਨਵੰਬਰ (ਭੁੱਲਰ, ਕੌਸ਼ਲ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਨੂੰ ਵਿਕਾਸ ਅਤੇ ਖੁਸ਼ਹਾਲੀ ਦੇ ਰਾਹ ’ਤੇ ਅੱਗੇ ਲਿਜਾਣ ਲਈ ਭਾਜਪਾ ਕੋਲ ਸਪੱਸ਼ਟ ਨੀਤੀ ਅਤੇ ਵਿਸ਼ੇਸ਼ ਰੋਡਮੈਪ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਹਰਿਆਣਾ ਦੀ ਤਰਜ਼ ’ਤੇ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਜਾਵੇਗੀ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਇੱਥੇ ਹਾਈਵੇਅ ਪਲਾਜ਼ਾ ਦਸੂਹਾ ਵਿਖੇ ਭਾਜਪਾ ਆਗੂ ਸੁਸ਼ੀਲ ਕੁਮਾਰ ਪਿੰਕੀ ਦੀ ਅਗਵਾਈ ਹੇਠ ਕਰਵਾਏ ਗਏ ਪਾਰਟੀ ਵਰਕਰਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਵਲੋਂ ਲੋਕ ਹਿੱਤ ਵਿਚ ਕੀਤੇ ਜਾ ਰਹੇ ਕੰਮਾਂ ਤੋਂ ਸਪੱਸ਼ਟ ਹੈ ਕਿ ਭਾਜਪਾ ਦੀਆਂ ਨੀਤੀਆਂ ਦਾ ਕੇਂਦਰ ਆਮ ਲੋਕਾਂ ਦੀ ਭਲਾਈ ਹੈ। ਸ੍ਰੀ ਸੈਣੀ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਸੂਬੇ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ ਅਤੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ) ਦੇਣ ਦੀ ਵਿਵਸਥਾ ਕੀਤੀ ਜਾਵੇਗੀ। ਉਨ੍ਹਾਂ ਔਰਤਾਂ ਨੂੰ ਹਰ ਮਹੀਨੇ 2100 ਰੁਪਏ ਦੀ ਵਿੱਤੀ ਸਹਾਇਤਾ ਅਤੇ ਬਜ਼ੁਰਗਾਂ ਨੂੰ 3100 ਰੁਪਏ ਬੁਢਾਪਾ ਪੈਨਸ਼ਨ ਦੇਣ ਦਾ ਵਾਅਦਾ ਵੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨਾ ਭਾਜਪਾ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਤਸਕਰੀ ਵਿਰੁੱਧ ਸਖ਼ਤ ਕਦਮ ਚੁੱਕ ਕੇ ਨੌਜਵਾਨ ਪੀੜ੍ਹੀ ਨੂੰ ਇਸ ਦਲਦਲ ਵਿੱਚੋਂ ਬਾਹਰ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਦਸੂਹਾ ਵਿੱਚ ਆਉਣ ਤੇ ਜੋ ਉਨ੍ਹਾਂ ਨੂੰ ਮਾਣ ਮਿਲਿਆ ਹੈ ਉਹ ਕਦੇ ਵੀ ਭੁਲਾਉਣਗੇ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਵੱਡਾ ਭਰਾ ਹੈ ਅਸੀਂ ਛੋਟੇ ਭਰਾ ਹਾਂ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੀ ਅਗਵਾਈ ਹੇਠ ਪੰਜਾਬ ਮੁੜ ਦੇਸ਼ ਦੇ ਅਗਾਂਹਵਧੂ ਸੂਬਿਆਂ ਦੀ ਕਤਾਰ ਵਿੱਚ ਸ਼ਾਮਲ ਹੋਵੇਗਾ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਰਵਿੰਦਰ ਰਵੀ ਸ਼ਿੰਗਾਰੀ ਤੇ ਹੋਰ ਭਾਜਪਾ ਆਗੂਆਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਫੁੱਲਾਂ ਦਾ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਭਾਜਪਾ ਆਗੂ ਸੁਸ਼ੀਲ ਕੁਮਾਰ ਪਿੰਕੀ ਨੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਉਨ੍ਹਾਂ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੂੰ ਇਸ ਸਮਾਗਮ ਵਿਚ ਵੱਧ ਚੜ ਕੇ ਸ਼ਮੂਲੀਅਤ ਕਰਨ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਾਜਪਾ ਵਰਕਰਾਂ ਨੂੰ ਇੱਕ ਮੰਚ ਦੇ ਇਕੱਠੇ ਹੋ ਕੇ ਆਪਣੀ ਸੰਗਠਨਾਤਮਕ ਏਕਤਾ ਅਤੇ ਉਤਸ਼ਾਹ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ ਜਿਸ ਲਈ ਉਹ ਵਧਾਈ ਦੇ ਪਾਤਰ ਹਨ। ਇਸ ਮੌਕੇ ਐਡਵੋਕੇਟ ਸ਼ੁਭ ਸਰੋਚ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਨੇ ਹਰ ਖੇਤਰ ਵਿਚ ਮੱਲ੍ਹਾਂ ਮਾਰੀਆਂ ਹਨ ਅਤੇ ਸਰਕਾਰ ਹਰ ਵਰਗ ਨਾਲ ਮਿਲ ਕੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਜੋ ਕੰਮ ਹਰਿਆਣਾ ਵਿਚ ਹੋ ਰਹੇ ਹਨ ਉਹ ਪੰਜਾਬ ’ਚ ਵੀ ਕੀਤੇ ਜਾਣਗੇ। ਇਸ ਮੌਕੇ ਹਰਿਆਣਾ ਸਰਕਾਰ ਦੇ ਕੈਬਨਿਟ ਮੰਤਰੀ ਰਣਬੀਰ ਗੰਗਵਾ, ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ, ਠਾਕੁਰ ਵਿਵੇਕ ਰਿੰਕਾ, ਜਸਵੰਤ ਸਿੰਘ ਪੱਪੂ ਸੋਹਲ, ਪ੍ਰਿੰਸੀਪਲ ਬਲਕੀਸ਼ ਰਾਜ ਨੇ ਵੀ ਸੰਬੋਧਨ ਕੀਤਾ। ਸਮਾਗਮ ਵਿਚ ਭਾਜਪਾ ਸੀਨੀਅਰ ਆਗੂ ਰਵਿੰਦਰ ਰਵੀ ਸ਼ਿੰਗਾਰੀ, ਅਨਿਲ ਸ਼ਰਮਾ, ਸਤਬੀਰ ਵਰਮਾ, ਅਮਿਤ ਸ਼ਿੰਗਾਰੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾ ਆਗੂ, ਵਰਕਰ ਅਤੇ ਸਮਰਥਕ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਬਖ਼ਸ਼ੀਸ਼ ਸਿੰਘ ਦੀ ਬਰਸੀ ਮਨਾਈ ਅਗਲੀ ਖ਼ਬਰ 5ਵੇਂ ਇੰਟਰ ਸਟੇਟ ਬਲਾਇੰਡ ਟੀ-20 ਕ੍ਰਿਕਟ ਟੂਰਨਾਮੈਂਟ ਦਾ ਹੁਸ਼ਿਆਰਪੁਰ ’ਚ ਸ਼ਾਨਦਾਰ ਆਗਾਜ਼
Ad Position 24