ਸੰਤ ਬਖ਼ਸ਼ੀਸ਼ ਸਿੰਘ ਦੀ ਬਰਸੀ ਮਨਾਈ
ਚੌਲਾਂਗ, 13 ਨਵੰਬਰ (ਸੁਖਦੇਵ ਸਿੰਘ)- ਸੰਤ ਬਖ਼ਸ਼ੀਸ਼ ਸਿੰਘ ਦੀ 21ਵੀਂ ਬਰਸੀ ਗੁਰਦੁਆਰਾ ਗੁਰ ਸਾਗਰ ਬਖ਼ਸ਼ੀਸ਼ ਦੁੱਖ ਨਿਵਾਰਨ ਸਾਹਿਬ ਪਿੰਡ ਜੌੜਾ-ਭੱਟੀਆਂ ਵਿਖੇ ਭਾਈ ਸੁਰਿੰਦਰਪਾਲ ਸਿੰਘ ਤੇ ਸੰਗਤਾਂ ਵਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੇਵਾਦਾਰ ਭਾਈ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਦੀਵਾਨ ਸਜਾਏ ਗਏ।
ਚੌਲਾਂਗ, 13 ਨਵੰਬਰ (ਸੁਖਦੇਵ ਸਿੰਘ)- ਸੰਤ ਬਖ਼ਸ਼ੀਸ਼ ਸਿੰਘ ਦੀ 21ਵੀਂ ਬਰਸੀ ਗੁਰਦੁਆਰਾ ਗੁਰ ਸਾਗਰ ਬਖ਼ਸ਼ੀਸ਼ ਦੁੱਖ ਨਿਵਾਰਨ ਸਾਹਿਬ ਪਿੰਡ ਜੌੜਾ-ਭੱਟੀਆਂ ਵਿਖੇ ਭਾਈ ਸੁਰਿੰਦਰਪਾਲ ਸਿੰਘ ਤੇ ਸੰਗਤਾਂ ਵਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੇਵਾਦਾਰ ਭਾਈ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਦੀਵਾਨ ਸਜਾਏ ਗਏ। ਦੀਵਾਨ ਦੀ ਅਰੰਭਤਾ ਗਿਆਨੀ ਕੁਲਵੀਰ ਸਿੰਘ ਦੇ ਜਥੇ ਨੇ ਕੀਰਤਨ ਨਾਲ ਕੀਤੀ। ਜਦਕਿ ਸਤਨਾਮ ਸਿੰਘ ਹਜ਼ੂਰ ਰਾਗੀ ਨੌਸ਼ਹਿਰਾ, ਭਾਈ ਉਂਕਾਰ ਸਿੰਘ ਹਜ਼ੂਰ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਜਥੇ, ਭਾਈ ਬਲਵੀਰ ਸਿੰਘ, ਹਰਪ੍ਰੀਤ ਕੌਰ ਢਾਡੀ ਜਥਾ, ਸੁਖਵਿੰਦਰ ਕੌਰ ਫੇਰੂਮਾਨ, ਪੰਥ ਪ੍ਰਸਿੱਧ ਰਾਗੀ ਢਾਡੀ ਜਥੇ, ਕਵੀਸ਼ਰੀ ਜਥੇ ਸੰਗਤਾਂ ਨੂੰ ਨਿਹਾਲ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਗਿਆਨੀ ਮਹਿੰਦਰ ਸਿੰਘ ਨਿਭਾਈ। ਇਸ ਮੌਕੇ ਚਾਹ ਮਠਿਆਈਆਂ ਤੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।