13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਐਸ.ਪੀ.ਐਨ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਵਿਚ ਅੰਤਰ-ਸਕੂਲੀ ਮੁਕਾਬਲਾ “ਹੁਨਰ–2026” ਸ਼ਾਨਦਾਰ ਢੰਗ ਨਾਲ ਸਮਾਪਤ

ਮੁਕੇਰੀਆਂ, 13 ਨਵੰਬਰ (ਰਾਮਗੜ੍ਹੀਆ)- ਐਸ. ਪੀ.

Ad Position 21
No active advertisement
ਪ੍ਰੋਗਰਾਮ ਦੌਰਾਨ ਵੱਖ-ਵੱਖ ਮੁਕਾਬਲਿਆਂ ’ਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕਰਦੇ ਹੋਏ ਸਕੂਲ ਦੇ ਡਾਇਰੈਕਟਰ ਡਾ. ਸਮੀਰ ਸ਼ਰਮਾ ਤੇ ਹੋਰ। ਤਸਵੀਰ : ਰਾਮਗੜ੍ਹੀਆ 14-11-2026
ਮੁਕੇਰੀਆਂ, 13 ਨਵੰਬਰ (ਰਾਮਗੜ੍ਹੀਆ)- ਐਸ.ਪੀ.ਐਨ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਮੁਕੇਰੀਆਂ ਵੱਲੋਂ ਐਸ.ਪੀ.ਐਨ. ਕਾਲਜ ਮੁਕੇਰੀਆਂ ਦੇ ਕੈਂਪਸ ਵਿਚ ਸਲਾਨਾ ਅੰਤਰ-ਸਕੂਲੀ ਮੁਕਾਬਲਾ “ਹੁਨਰ–2026-27” ਬੜੇ ਉਤਸ਼ਾਹ ਅਤੇ ਜੋਸ਼ ਨਾਲ ਆਯੋਜਿਤ ਕੀਤਾ ਗਿਆ। ਇਸ ਮੁਕਾਬਲੇ ਵਿਚ ਇਲਾਕੇ ਦੇ 15 ਤੋ ਵੱਧ ਸਕੂਲਾਂ ਦੇ 200 ਤੋ ਵੱਧ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਆਪਣੀ ਰਚਨਾਤਮਿਕ, ਬੌਧਿਕ ਅਤੇ ਕਲਾਤਮਕ ਯੋਗਤਾਵਾਂ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ। ਇਸ ਬਾਰੇ ਜਾਣਕਾਰੀ ਦਿੰਦਿਆਂ ‘ਹੁਨਰ ਮੁਕਾਬਲੇ ਦੇ ਆਯੋਜਕ ਅਤੇ ਐਸ.ਪੀ.ਐਨ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਇੰਚਾਰਜ ਪ੍ਰੋ. ਮਨਦੀਪ ਕੌਰ ਨੇ ਦੱਸਿਆ ਕਿ ਇਹ ਸਮੁੱਚਾ ਸਮਾਗਮ ਐਸ. ਪੀ. ਐਨ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਪ੍ਰਬੰਧਕੀ ਕਮੇਟੀ ਅਤੇ ਸਕੂਲ ਦੇ ਡਾਇਰੈਕਟਰ ਡਾ. ਸਮੀਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਇਆ ਗਿਆ ਜਿਸ ਦਾ ਮੂਲ ਉਦੇਸ਼ ਸਮੁੱਚੇ ਇਲਾਕੇ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਇੱਕ ਸਾਂਝਾ ਮੰਚ ਪ੍ਰਦਾਨ ਕਰਦੇ ਹੋਏ ਉਨ੍ਹਾਂ ਦੇ ਹੁਨਰ ਨੂੰ ਨਿਖਾਰਨਾ ਹੈ। ਇਸ ਪ੍ਰੋਗਰਾਮ ਦੌਰਾਨ ਕੁੱਲ 10 ਵੱਖੋ-ਵੱਖ ਜੂਨੀਅਰ ਅਤੇ ਸੀਨੀਅਰ ਵਿੰਗ ਦੇ ਮੁਕਾਬਲੇ ਕਰਵਾਏ ਗਏ ਜਿੰਨਾ ਵਿਚ ਵਰਕਿੰਗ ਮਾਡਲ, ਪੋਸਟਰ ਡਿਸਪਲੇ, ਕਲਾਜ ਮੇਕਿੰਗ, ਸੋਲੋ ਲੋਕ ਗੀਤ, ਸੋਲੋ ਡਾਂਸ, ਬੈੱਸਟ ਆਉਟ ਆਫ਼ ਵੇਸਟ, ਕੁਇਜ਼, ਡਿਬੇਟ, ਫਲੇਮ ਲੈੱਸ ਕੁਕਿੰਗ ਅਤੇ ਮਹਿੰਦੀ ਲਗਾਉਣਾ ਆਦਿ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਬੰਧਕੀ ਕਮੇਟੀ ਦੇ ਸਕੱਤਰ ਸੰਜੀਵ ਅਨੰਦ ਨੇ ਮੁੱਖ ਮਹਿਮਾਨ ਵਜੋਂ, ਜਦਕਿ ਪ੍ਰਬੰਧਕੀ ਕਮੇਟੀ ਦੇ ਆਡੀਟਰ ਡਾ. ਰਾਜੇਸ਼ ਲਖਨਪਾਲ ਨੇ ਵਿਸ਼ੇਸ਼ ਮਹਿਮਾਨ ਵਜੋਂ ਇਸ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ। ਵਿਦਿਆਰਥੀਆਂ ਨੂੰ ਆਪਣੇ ਸੰਬੋਧਨ ਵਿਚ ਸਕੂਲ ਦੇ ਡਾਇਰੈਕਟਰ ਡਾ. ਸਮੀਰ ਸ਼ਰਮਾ ਨੇ ਕਿਹਾ ਕਿ ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ। ਸਕੂਲ ਪੱਧਰ ’ਤੇ ਹੀ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨਾ ਬਹੁਤ ਜ਼ਰੂਰੀ ਹੈ। ਅਜਿਹੇ ਪ੍ਰੋਗਰਾਮ ਬੱਚਿਆਂ ਦੀ ਸਰਬਪੱਖੀ ਸ਼ਖ਼ਸੀਅਤ ਨੂੰ ਉਸਾਰਨ ਵਿਚ ਬਹੁਤ ਸਹਾਇਕ ਹੁੰਦੇ ਹਨ ਅਤੇ ਐਸ.ਪੀ.ਐਨ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਅਜਿਹੇ ਮੌਕਿਆਂ ਨੂੰ ਸਿਰਜਣ ਵਿਚ ਹਮੇਸ਼ਾ ਯਤਨਸ਼ੀਲ ਰਹਿੰਦਾ ਹੈ। ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ ਮੁਕਾਬਲਿਆਂ ਵਿਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਵੱਖ ਵੱਖ ਸਕੂਲਾਂ ਤੋਂ ਆਏ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਡਾ. ਰਾਜੇਸ਼ ਲਖਨਪਾਲ (ਆਡੀਟਰ, ਪ੍ਰਬੰਧਕੀ ਕਮੇਟੀ) ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਸਫਲਤਾ ਪ੍ਰਾਪਤ ਕਰਨ ਲਈ ਨਿਰੰਤਰ ਯਤਨਸ਼ੀਲ ਰਹਿਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਹਰ ਮੁਕਾਬਲੇ ਵਿਚ ਪੂਰੇ ਉਤਸ਼ਾਹ ਨਾਲ ਭਾਗ ਲੈਣਾ ਚਾਹੀਦਾ ਹੈ ਅਤੇ ਵਾਰ-ਵਾਰ ਕੋਸ਼ਿਸ਼ ਕਰਦਿਆਂ ਆਪਣੀਆਂ ਪ੍ਰਾਪਤੀਆਂ ਵਿਚ ਹੋਰ ਨਿਖਾਰ ਲਿਆਉਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਮਿਹਨਤ ਕਰਨ ਅਤੇ ਆਪਣੇ ਹੁਨਰ ਨੂੰ ਨਿਰੰਤਰ ਵਿਕਸਤ ਕਰਨ ਲਈ ਪ੍ਰੇਰਿਤ ਕੀਤਾ। ਸੰਜੀਵ ਅਨੰਦ (ਸਕੱਤਰ, ਪ੍ਰਬੰਧਕੀ ਕਮੇਟੀ) ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਹਰੇਕ ਵਿਦਿਆਰਥੀ ਅੰਦਰ ਕੋਈ ਨਾ ਕੋਈ ਵਿਸ਼ੇਸ਼ ਹੁਨਰ ਅਤੇ ਪ੍ਰਤਿਭਾ ਮੌਜੂਦ ਹੁੰਦੀ ਹੈ, ਲੋੜ ਸਿਰਫ਼ ਉਸ ਨੂੰ ਪਛਾਣਨ ਅਤੇ ਨਿਖਾਰਨ ਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਅੰਦਰ ਛੁਪੀ ਪ੍ਰਤਿਭਾ ਨੂੰ ਸਾਹਮਣੇ ਲਿਆਉਣ ਲਈ ਅਜਿਹੇ ਮੌਕਿਆਂ ਦਾ ਭਰਪੂਰ ਲਾਹਾ ਲੈਣਾ ਚਾਹੀਦਾ ਹੈ ਅਤੇ ਪੂਰੇ ਆਤਮ-ਵਿਸ਼ਵਾਸ ਨਾਲ ਆਪਣੀ ਯੋਗਤਾ ਦਾ ਪ੍ਰਦਰਸ਼ਨ ਕਰਨਾ ਚਾਹੀਦਾ ਹੈ। ਇਸ ਸਮੁੱਚੇ ’ਹੁਨਰ’ ਮੁਕਾਬਲੇ ਦੀ ਓਵਰਆਲ ਜੂਨੀਅਰ ਟਰਾਫ਼ੀ ਵਿਚ ਸੇਂਟ ਜੋਸਫ ਕਾਨਵੈਂਟ ਸਕੂਲ ਮੁਕੇਰੀਆਂ, ਐੱਸ.ਵੀ.ਜੇ.ਸੀ. ਡੀ.ਏ.ਵੀ ਪਬਲਿਕ ਸਕੂਲ ਦਸੂਹਾ, ਐਸ. ਪੀ. ਐਨ. ਸੀਨੀਅਰ ਸੈਕੰਡਰੀ ਪਬਲਿਕ ਹਾਈ ਸਕੂਲ ਮੁਕੇਰੀਆਂ ਨੇ ਲੜੀਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ, ਓਵਰਆਲ ਸੀਨੀਅਰ ਟਰਾਫ਼ੀ ਵਿਚੋਂ ਜੇ.ਬੀ.ਕੇ.ਐੱਸ.ਸੀ.ਐਮ ਕੰਨਿ੍ਹਆਂ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ, ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਪੱਤਣ, ਐੱਸ.ਪੀ.ਐਨ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਹਾਸਲ ਕੀਤਾ। ਸਮੁੱਚੇ ਪ੍ਰੋਗਰਾਮ ਦੌਰਾਨ ਮੰਚ ਸੰਚਾਲਕ ਦੀ ਭੂਮਿਕਾ ਡਾ. ਗੁਰਪ੍ਰੀਤ ਕੌਰ ਅਤੇ ਪ੍ਰੋ. ਜਸਵਿੰਦਰ ਕੌਰ ਨੇ ਬਾਖ਼ੂਬੀ ਨਿਭਾਈ। ਇਸ ਮੌਕੇ ਸਕੂਲ ਇੰਚਾਰਜ ਪ੍ਰੋ. ਮਨਦੀਪ ਕੌਰ ਨੇ ਐਸ. ਪੀ. ਐਨ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਪ੍ਰਬੰਧਕੀ ਕਮੇਟੀ ਅਤੇ ਸਕੂਲ ਦੇ ਡਾਇਰੈਕਟਰ ਡਾ. ਸਮੀਰ ਸ਼ਰਮਾ, ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਪ੍ਰਿੰਸੀਪਲ ਸਾਹਿਬਾਨ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਪ੍ਰੋਗਰਾਮ ਦੀ ਸਫਲਤਾ ਵਿਚ ਪਾਏ ਯੋਗਦਾਨ ਅਤੇ ਸਹਿਯੋਗ ਲਈ ਧੰਨਵਾਦ ਕੀ5
Ad Position 22
No active advertisement
ਪਿਛਲੀ ਖ਼ਬਰ ਮੰਡੀਆਂ ’ਚ ਖ਼ਰੀਦ ਬੰਦ ਹੋਣ ਨਾਲ ਰੁਲ ਰਹੇ ਕਿਸਾਨਾਂ ਦੀ ਸਾਰ ਲਵੇ ਸਰਕਾਰ-ਗੁਰਪ੍ਰਤਾਪ ਸਿੰਘ ਵਡਾਲਾ ਅਗਲੀ ਖ਼ਬਰ ਜਨਗਣਨਾ-2027: ਨਗਰ ਨਿਗਮ ਦਫ਼ਤਰ ’ਚ ਆਨਲਾਈਨ ਸਵੈ-ਗਣਨਾ ਲਈ ਵਿਸ਼ੇਸ਼ ਹੈਲਪ ਡੈਸਕ ਸਥਾਪਤ
Ad Position 24