13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਭਾਜਪਾ ਦੀ ਸਰਕਾਰ ਬਣਨ ’ਤੇ ਹੀ ਪੰਜਾਬ ਦਾ ਸਰਬਪੱਖੀ ਵਿਕਾਸ ਸੰਭਵ-ਨਾਇਬ ਸਿੰਘ ਸੈਣੀ

ਹੁਸ਼ਿਆਰਪੁਰ, 13 ਨਵੰਬਰ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ/ਹਰਪ੍ਰੀਤ ਕੌਰ)-ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਨਾਲ ਹੀ ਪੰਜਾਬ ਦਾ ਸਰਬਪੱਖੀ ਵਿਕਾਸ ਸੰਭਵ ਹੈ। ਜਿਸ ਵੀ ਸੂਬੇ ’ਚ ਡਬਲ ਇੰਜਣ ਸਰਕਾਰ ਹੈ, ਉੱਥੇ ਹੀ ਵਿਕਾਸ ਦੀ ਹਨੇਰੀ ਆਈ ਹੈ।

Ad Position 21
No active advertisement
ਅਜੀਤ ਡੈਸਕ 14-11-2026
ਹੁਸ਼ਿਆਰਪੁਰ, 13 ਨਵੰਬਰ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ/ਹਰਪ੍ਰੀਤ ਕੌਰ)-ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਨਾਲ ਹੀ ਪੰਜਾਬ ਦਾ ਸਰਬਪੱਖੀ ਵਿਕਾਸ ਸੰਭਵ ਹੈ। ਜਿਸ ਵੀ ਸੂਬੇ ’ਚ ਡਬਲ ਇੰਜਣ ਸਰਕਾਰ ਹੈ, ਉੱਥੇ ਹੀ ਵਿਕਾਸ ਦੀ ਹਨੇਰੀ ਆਈ ਹੈ। ਇਹ ਪ੍ਰਗਟਾਵਾ ਅੱਜ ਇੱਥੇ ਹਰਿਆਣਾ ਸੂਬੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਹਰਿਆਣਾ ਦੇ ਕੈਬਨਿਟ ਮੰਤਰੀ ਰਣਵੀਰ ਸੰਗਵਾ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਉਨ੍ਹਾਂ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਭਾਰਤੀ ਜਨਤਾ ਪਾਰਟੀ ‘ਚ ਸ਼ਾਮਿਲ ਹੋਣ ‘ਤੇ ਵਾਲੇ ਆਗੂ ਰਵਿੰਦਰ ਸ਼ਰਮਾ ਤੇ ਸਾਥੀਆਂ ਦਾ ਭਰਵਾਂ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪੰਜਾਬ ਅਤੇ ਖ਼ਾਸਕਰ ਹੁਸ਼ਿਆਰਪੁਰ ਨਾਲ ਗੂੜ੍ਹਾ ਰਿਸ਼ਤਾ ਹੈ ਅਤੇ ਉਹ ਸੰਤਾਂ ਦੀ ਨਗਰੀ ਹੁਸ਼ਿਆਰਪੁਰ ‘ਚ ਆ ਕੇ ਖ਼ੁਦ ਨੂੰ ਖ਼ੁਸ਼ਕਿਸਮਤ ਸਮਝਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਭ੍ਰਿਸ਼ਟਾਚਾਰ ਦੀ ਦਲ-ਦਲ ‘ਚ ਫਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਨੌਜਵਾਨਾਂ ਨੂੰ ਨਸ਼ਿਆਂ ‘ਚੋਂ ਬਾਹਰ ਕੱਢਣ ਦੇ ਵਾਅਦੇ ਕੀਤੇ ਸਨ ਅਤੇ ਇੱਥੋਂ ਤੱਕ ਕਿ ਕਾਂਗਰਸ ਪਾਰਟੀ ਨੇ ਤਾਂ ਇਸ ਦੀ ਸਹੁੰ ਵੀ ਖਾਧੀ ਸੀ, ਪ੍ਰੰਤੂ ਇਸ ਦੇ ਬਾਵਜੂਦ ਨਤੀਜੇ ਉਲਟ ਹੀ ਰਹੇ। ਉਨ੍ਹਾਂ ਕਿਹਾ ਕਿ ਕਿਸੇ ਸਮੇਂ ਪੰਜਾਬ ਦੇਸ਼ ਦਾ ਮੋਹਰੀ ਸੂਬਾ ਸੀ, ਪ੍ਰੰਤੂ ਸਰਕਾਰਾਂ ਦੀਆਂ ਗਲਤ ਨੀਤੀਆਂ ਦੇ ਚੱਲਦਿਆਂ ਅੱਜ ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਦਾ ਮੁੱਖ ਮੰਤਰੀ ਹੀ ਨਸ਼ੇ ਕਰਦਾ ਹੋਵੇ ਤਾਂ ਉਹ ਸੂਬੇ ਨੂੰ ਨਸ਼ਾ ਮੁਕਤ ਕਿਵੇਂ ਕਰ ਸਕਦਾ ਹੈ? ਉਨ੍ਹਾਂ ਕਿਹਾ ਕਿ ਹਰਿਆਣਾ ਨੇ ਆਪਣੀ ਮਿਹਨਤ ਸਦਕਾ ਹਰੇਕ ਖੇਤਰ ‘ਚ ਮੱਲ੍ਹਾਂ ਮਾਰੀਆਂ ਹਨ, ਜਿਸ ਦਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਸਾਰੀਆਂ ਪਾਰਟੀਆਂ ਦੀ ਕਾਰਗੁਜ਼ਾਰੀ ਨੂੰ ਦੇਖ ਚੁੱਕੇ ਹਨ ਅਤੇ ਹੁਣ ਉਨ੍ਹਾਂ ਭਾਜਪਾ ਦੇ ਹੱਕ ‘ਚ ਭੁਗਤਣ ਦਾ ਮਨ ਬਣਾ ਲਿਆ ਹੈ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਤੇ ਅਵਿਨਾਸ਼ ਰਾਏ ਖੰਨਾ ਸਾਬਕਾ ਮੈਂਬਰ ਰਾਜ ਸਭਾ ਨੇ ਕਿਹਾ ਕਿ ਪੰਜਾਬ ਤਬਾਹ ਹੋ ਰਿਹਾ ਹੈ, ਪ੍ਰੰਤੂ ਮੁੱਖ ਮੰਤਰੀ ਤਮਾਸ਼ਾ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਰਵਿੰਦਰ ਸ਼ਰਮਾ ਪੰਜਾਬ ਦੇ ਦਰਦ ਨੂੰ ਸਮਝਦਿਆ (ਬਾਕੀ ਸਫ਼ਾ 6 ’ਤੇ)
Ad Position 22
No active advertisement
ਪਿਛਲੀ ਖ਼ਬਰ ਅਮਰਦੀਪ ਕਾਲਜ ਮੁਕੰਦਪੁਰ ਵਿਖੇ ਮੁੱਖ ਮਹਿਮਾਨ ਦਾ ਸਨਮਾਨ ਕਰਦੇ ਕਾਲਜ ਪ੍ਰਬੰਧਕ। ਅਮਰਦੀਪ ਕਾਲਜ ਵਿਖੇ ਸ੍ਰੀ ਅੰਮ੍ਰਿਤਸਰ ਸ... ਅਗਲੀ ਖ਼ਬਰ ਜਥੇਬੰਦੀਆਂ ਵਲੋਂ 253 ਅਧਿਆਪਕਾਂ ਨੂੰ ਟਰਮੀਨੇਸ਼ਨ ਕਰਨ ਦੇ ਹੁਕਮਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ
Ad Position 24