ਸੜਕ ਹਾਦਸੇ ’ਚ ਔਰਤ ਦੀ ਮੌਤ
ਹੁਸ਼ਿਆਰਪੁਰ, 14 ਨਵੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਟਾਂਡਾ ਮਾਰਗ ‘ਤੇ ਵਾਪਰੇ ਹਾਦਸੇ ‘ਚ ਇਕ ਔਰਤ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬਸੀ ਮਰੂਫ਼ ਦੇ ਵਾਸੀ ਲਖਵਿੰਦਰ ਸਿੰਘ ਨੇ ਥਾਣਾ ਬੁੱਲ੍ਹੋਵਾਲ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਸ ਦੀ ਤਾਈ ਸ਼ਕੁੰਤਲਾ ਦੇਵੀ ਆਪਣੇ ਦੋਹਤੇ ਪ੍ਰਵੀਨ ਕੁਮਾਰ ਨਾਲ ਮੋਟਰਸਾਈਕਲ ‘ਤੇ ਸੀ ਅਤੇ ਬੁੱਲ੍ਹੋਵਾਲ ਨਜ਼ਦੀਕ ਇਕ ਵਾਹਨ ਚਾਲਕ ਨੇ ਉਨ੍ਹਾਂ ਨੂੰ ਆਪਣੀ ਲਪੇਟ ‘ਚ ਲੈ ਲਿਆ।
ਹੁਸ਼ਿਆਰਪੁਰ, 14 ਨਵੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਟਾਂਡਾ ਮਾਰਗ ‘ਤੇ ਵਾਪਰੇ ਹਾਦਸੇ ‘ਚ ਇਕ ਔਰਤ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬਸੀ ਮਰੂਫ਼ ਦੇ ਵਾਸੀ ਲਖਵਿੰਦਰ ਸਿੰਘ ਨੇ ਥਾਣਾ ਬੁੱਲ੍ਹੋਵਾਲ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਸ ਦੀ ਤਾਈ ਸ਼ਕੁੰਤਲਾ ਦੇਵੀ ਆਪਣੇ ਦੋਹਤੇ ਪ੍ਰਵੀਨ ਕੁਮਾਰ ਨਾਲ ਮੋਟਰਸਾਈਕਲ ‘ਤੇ ਸੀ ਅਤੇ ਬੁੱਲ੍ਹੋਵਾਲ ਨਜ਼ਦੀਕ ਇਕ ਵਾਹਨ ਚਾਲਕ ਨੇ ਉਨ੍ਹਾਂ ਨੂੰ ਆਪਣੀ ਲਪੇਟ ‘ਚ ਲੈ ਲਿਆ। ਉਸ ਨੇ ਦੱਸਿਆ ਕਿ ਉਕਤ ਹਾਦਸੇ ‘ਚ ਉਸ ਦੀ ਤਾਈ ਸ਼ਕੁੰਤਲਾ ਦੇਵੀ ਦੀ ਮੌਤ ਹੋ ਗਈ। ਪੁਲਿਸ ਨੇ ਕਥਿਤ ਦੋਸ਼ੀ ਚਾਲਕ ਬਬੀਤਾ ਰਾਣੀ ਪਤਨੀ ਇਕਬਾਲ ਸਿੰਘ ਵਾਸੀ ਜੀਰਕਪੁਰ ਨੂੰ ਨਾਮਜ਼ਦ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।