14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪੰਜਾਬ ਯੂਨੀਵਰਸਿਟੀ ਦੇ ਅੰਤਰ-ਖੇਤਰੀ ਯੁਵਕ ਤੇ ਵਿਰਾਸਤੀ ਮੇਲੇ ’ਚ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਵਲੋਂ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 14 ਨਵੰਬਰ (ਬਲਜਿੰਦਰਪਾਲ ਸਿੰਘ)-ਡੀ. ਏ.

Ad Position 21
No active advertisement
ਪੰਜਾਬ ਯੂਨੀਵਰਸਿਟੀ ਦੇ ਅੰਤਰ-ਖੇਤਰੀ ਯੁਵਕ ਤੇ ਵਿਰਾਸਤੀ ਮੇਲੇ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨਾਲ ਪ੍ਰਧਾਨ ਡਾ. ਅਨੂਪ ਕੁਮਾਰ, ਸਕੱਤਰ ਆਰ.ਐਮ. ਭੱਲਾ, ਪ੍ਰਿੰਸੀਪਲ ਡਾ.ਵਿਧੀ ਭੱਲਾ ਤੇ ਹੋਰ। 15-11-2026
ਹੁਸ਼ਿਆਰਪੁਰ, 14 ਨਵੰਬਰ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ, ਸਕੱਤਰ ਆਰ.ਐਮ. ਭੱਲਾ, ਕਾਲਜ ਸਕੱਤਰ ਐਡਵੋਕੇਟ ਨਵਰੋਜ਼ ਸ਼ਰਮਾ ਦੇ ਮਾਰਗਦਰਸ਼ਨ ‘ਚ ਚੱਲ ਰਹੀ ਸੰਸਥਾ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ ਅਤੇ ਪ੍ਰਿੰਸੀਪਲ ਡਾ.ਵਿਧੀ ਭੱਲਾ ਦੀ ਅਗਵਾਈ ‘ਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਯੁਵਕ ਭਲਾਈ ਵਿਭਾਗ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਕਰਵਾਏ ਗਏ 67ਵੇਂ ਅੰਤਰ-ਖੇਤਰੀ ਯੁਵਕ ਅਤੇ ਵਿਰਾਸਤੀ ਮੇਲੇ ‘ਚ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਆਪਣੀ ਕਲਾ, ਸਾਹਿੱਤਿਕ ਸੂਝ ਅਤੇ ਸੱਭਿਆਚਾਰਕ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਬੇਹੱਦ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਮੁਕਾਬਲੇ ‘ਚ ਵੱਖ-ਵੱਖ ਜ਼ੋਨਾਂ ਦੀਆਂ ਜੇਤੂ ਟੀਮਾਂ ਦਰਮਿਆਨ ਹੋਏ ਸਖ਼ਤ ਮੁਕਾਬਲਿਆਂ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵੰਨਗੀਆਂ ‘ਚ ਭਾਗ ਲੈਂਦਿਆਂ ਆਪਣੀ ਮਿਹਨਤ ਅਤੇ ਲਗਨ ਸਦਕਾ ਕਾਲਜ ਦਾ ਨਾਮ ਰੌਸ਼ਨ ਕਰਦੇ ਹੋਏ 15 ਪੁਰਸਕਾਰ ਪ੍ਰਾਪਤ ਕਰਕੇ ਸ਼ਾਨਦਾਰ ਜਿੱਤ ਹਾਸਲ ਕੀਤੀ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨੇ ਕਾਲਜ ਦੇ ਅਕਾਦਮਿਕ ਅਤੇ ਸੱਭਿਆਚਾਰਕ ਮਿਆਰ ਨੂੰ ਹੋਰ ਉੱਚਾ ਚੁੱਕਿਆ ਹੈ। ਕਾਲਜ ਵਿਦਿਆਰਥੀਆਂ ਨੇ ਚਾਰ ਵੰਨਗੀਆਂ ਜਿਨ੍ਹਾਂ ‘ਚ ਗੁੱਡੀਆਂ ਪਟੋਲੇ (ਲਖਵੀਰ ਕੌਰ), ਰੱਸਾ ਮੇਕਿੰਗ (ਰੋਹਿਤ), ਖਿੱਦੋ ਮੇਕਿੰਗ (ਭੁਪਿੰਦਰ ਕੌਰ) ਅਤੇ ਬਾਗ਼ (ਪੱਲਵੀ) ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਲੋਕ ਨਾਚ ਸੰਮੀ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਪਰਾਂਦਾ ਮੇਕਿੰਗ (ਬਿਪਾਸ਼ਾ ), ਖਿੱਦੋ ਮੇਕਿੰਗ (ਸ਼ੀਤਲ), ਰੱਸਾ ਮੇਕਿੰਗ (ਗੁਰਪ੍ਰੀਤ ਸਿੰਘ) ਅਤੇ ਪੱਖੀ ਮੇਕਿੰਗ (ਮਾਨਸੀ ਦੇਵੀ) ਆਦਿ ਵੰਨਗੀਆਂ ਵਿਚ ਦੂਸਰਾ ਸਥਾਨ ਪ੍ਰਾਪਤ ਕੀਤਾ। ਮੁਹਾਵਰੇਦਾਰ ਵਾਰਤਾਲਾਪ, ਫੁਲਕਾਰੀ ( ਸ਼ਿਵਾਨੀ), ਕਰੋਸ਼ੀਆ (ਲਖਵੀਰ ਕੌਰ), ਆਦਿ ਵੰਨਗੀਆਂ ਵਿਚ ਤੀਸਰਾ ਸਥਾਨ ਹਾਸਲ ਕੀਤਾ। ਇਸੇ ਪ੍ਰਕਾਰ ਵਿਅਕਤੀਗਤ ਪੁਰਸਕਾਰਾਂ ਵਿਚ ਨਵਦੀਪ ਕੌਰ (ਫੋਕ ਆਰਕੈਸਟਰਾ),ਕੋਮਲਦੀਪ ਕੌਰ (ਸੰਮੀ) ਅਤੇ ਬਲਜੀਤ ਸਿੰਘ (ਮੀਮਿਕਰੀ) ਵਿਚੋਂ ਤੀਸਰਾ ਸਥਾਨ ਹਾਸਲ ਕੀਤਾ। ਇਸ ਪ੍ਰਕਾਰ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅੰਦਰ ਆਉਂਦੇ ਐਜੂਕੇਸ਼ਨ ਕਾਲਜਾਂ ਵਿਚੋਂ ਸਭ ਤੋਂ ਵੱਧ ਅੰਕ ਪ੍ਰਾਪਤ ਕੀਤੇ। ਪ੍ਰਧਾਨ ਡਾ. ਅਨੂਪ ਕੁਮਾਰ ਨੇ ਵਧਾਈ ਦਿੰਦੇ ਹੋਏ ਕਿਹਾ ਕਿ ਅਜਿਹੇ ਯੁਵਕ ਮੇਲੇ ਵਿਦਿਆਰਥੀਆਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਨ, ਉਨ੍ਹਾਂ ਵਿਚ ਆਤਮ-ਵਿਸ਼ਵਾਸ ਪੈਦਾ ਕਰਨ ਅਤੇ ਸਮਾਜਿਕ ਕਦਰਾਂ-ਕੀਮਤਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਕੱਤਰ ਆਰ.ਐਮ.ਭੱਲਾ ਨੇ ਵੀ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ‘ਚ ਵੀ ਇਸੇ ਤਰ੍ਹਾਂ ਮਿਹਨਤ ਕਰਨ ਅਤੇ ਕਾਮਯਾਬੀ ਦੀਆਂ ਬੁਲੰਦੀਆਂ ਛੂਹਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਪ ਪ੍ਰਧਾਨ ਵਾਈ.ਪੀ. ਜੋਸ਼ੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਅੰਤਰ ਯੂਨੀਵਰਸਿਟੀ ਮੁਕਾਬਲਿਆਂ ‘ਚ ਵੀ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਸੰਸਥਾ ਦਾ ਨਾਮ ਰੌਸ਼ਨ ਕਰਨਗੇ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਕਾਰਗੁਜ਼ਾਰੀ ‘ਤੇ ਕਾਲਜ ਦੇ ਪ੍ਰਿੰਸੀਪਲ ਡਾ. ਵਿਧੀ ਭੱਲਾ ਨੇ ਜੇਤੂ ਅਤੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ, ਕੋ-ਆਰਡੀਨੇਟਰ ਡਾ.ਮੋਨਿਕਾ, ਕੰਟੀਜੈਂਟ ਇੰਚਾਰਜ ਮੈਡਮ ਰੋਮਾ ਰਲਹਨ, ਟੀਮ ਇੰਚਾਰਜਾਂ ਅਤੇ ਸਮੂਹ ਸਟਾਫ਼ ਨੂੰ ਦਿਲੋਂ ਵਧਾਈ ਦਿੱਤੀ। ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਖੇਤਰੀ ਯੁਵਕ ਅਤੇ ਵਿਰਾਸਤੀ ਮੇਲਾ ਜੋ ਕਿ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ ਵਲੋਂ ਕਰਵਾਇਆ ਗਿਆ ਸੀ, ਜਿਸ ‘ਚ 32 ਕਾਲਜਾਂ ਨੇ ਭਾਗੀਦਾਰੀ ਕੀਤੀ ਅਤੇ 220 ਅੰਕ ਪ੍ਰਾਪਤ ਕਰਕੇ ਕਾਲਜ ਨੇ ਓਵਰਆਲ ਟਰਾਫ਼ੀ ਹਾਸਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੀ ਅਣਦੇਖੀ ਅਤੇ ਪ੍ਰਸ਼ਾਸਨ ਦੀ ਲਾਪ੍ਰਵਾਹੀ ਕਾਰਨ ਲੋਕ ਪ੍ਰੇਸ਼ਾਨ - ਵਰਿੰਦਰ ਲਗਵਾਲ, ਇੰਦਰਜੀਤ ਸਿੰਘ ਕਾਹਲੋਂ ਅਗਲੀ ਖ਼ਬਰ ਸੜਕ ਹਾਦਸੇ ’ਚ ਔਰਤ ਦੀ ਮੌਤ
Ad Position 24